ਮੁਹਾਲੀ ਹਲਕੇ ਵਿੱਚ ਸਿੱਖਿਆ ਤੇ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ: ਰਵਨੀਤ ਬਰਾੜ

ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਨੀਤ ਬਰਾੜ ਨੇ ਕਈ ਪਿੰਡਾਂ ਵਿੱਚ ਕੀਤਾ ਚੋਣ ਪ੍ਰਚਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਮੁਹਾਲੀ ਤੋਂ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਅੱਜ ਪਿੰਡ ਮੌਲੀ ਬੈਦਵਾਨ, ਚਿੱਲਾ, ਪ੍ਰੇਮਗੜ੍ਹ, ਦੈੜੀ, ਬਠਲਾਣਾ, ਧੀਰਪੁਰ, ਰਾਏਪੁਰ ਕਲਾਂ, ਸ਼ਾਮਪੁਰ, ਗੋਬਿੰਦਗੜ੍ਹ, ਗਿੱਦੜਪੁਰ, ਸੈਦਪੁਰ ਅਤੇ ਮੌਜ਼ਪੁਰ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਮੁਹਾਲੀ ਹਲਕੇ ਦੇ ਲੋਕ ਉਨ੍ਹਾਂ ਨੂੰ ਸੇਵਾ ਕਰਨ ਦਾ ਇਕ ਮੌਕਾ ਦੇਣ ਤਾਂ ਉਹ ਸਿੱਖਿਆ, ਸਿਹਤ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣਗੇ।
ਉਨ੍ਹਾਂ ਕਿਹਾ ਕਿ ਸਮੂਹ ਸੈਕਟਰ ਅਤੇ ਪਿੰਡਾਂ ਵਿੱਚ ਸਰਕਾਰੀ ਕਲੀਨਿਕ ਖੋਲ੍ਹੇ ਜਾਣਗੇ। ਸੈਕਟਰ ਅਤੇ ਪਿੰਡਾਂ ਵਿੱਚ ਜ਼ੋਨ ਬਣਾ ਕੇ ਡਾਇਗਨੋਸਟਿਕ ਸੈਂਟਰ ਖੋਲ੍ਹੇ ਜਾਣਗੇ ਤਾਂ ਜੋ ਲੋਕਾਂ ਨੂੰ ਸਿਹਤ ਸੇਵਾਵਾਂ ਲਈ ਘਰ ਤੋਂ ਬਾਹਰ ਜ਼ਿਆਦਾ ਦੂਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਕੋਆਪਰੇਟਿਵ ਸੁਸਾਇਟੀਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਪਿੰਡਾਂ ’ਚੋਂ ਵਧੀਆ ਦੁੱਧ ਅਤੇ ਤਾਜ਼ੀਆਂ ਸਬਜ਼ੀਆਂ ਸ਼ਹਿਰਾਂ ਤੱਕ ਪਹੁੰਚਾਈਆਂ ਸਕਣ। ਪਿੰਡਾਂ ਦੇ ਲੋਕਾਂ ਖ਼ਾਸਕਰ ਖੇਤੀ ਅਤੇ ਡੇਅਰੀ ਉਦਯੋਗ ਨਾਲ ਜੁੜੇ ਵਿਅਕਤੀਆਂ ਨੂੰ ਬਿਨਾਂ ਕਿਸੇ ਵਿਚੋਲੇ ਦੇ ਸਿੱਧਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇਗਾ।
ਦੱਸਣਯੋਗ ਹੈ ਕਿ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਨੀਤ ਬਰਾੜ ਮੁਹਾਲੀ ਦੇ ਬਾਕੀ ਉਮੀਦਵਾਰਾਂ ਦੇ ਮੁਕਾਬਲੇ ਵੱਧ ਪੜ੍ਹੇ ਲਿਖੇ ਹਨ ਅਤੇ ਕਿਸਾਨੀ ਪਰਿਵਾਰ ਵਿੱਚ ਆਉਣ ਕਾਰਨ ਉਹ ਪਿੰਡਾਂ ਦੇ ਵਿਕਾਸ ਬਾਰੇ ਜ਼ਿਆਦਾ ਦੂਰਅੰਦੇਸ਼ੀ ਨਾਲ ਸੋਚਣ ਦਾ ਦਾਅਵਾ ਕਰਦੇ ਹਨ। ਚੋਣ ਪ੍ਰਚਾਰ ਦੌਰਾਨ ਹਲਕੇ ਦੇ ਪਿੰਡਾਂ ਅਤੇ ਮੁਹਾਲੀ ਖੇਤਰ ਦੇ ਸੈਕਟਰਾਂ ਵਿੱਚੋਂ ਰਵਨੀਤ ਬਰਾੜ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਅਜਿਹੇ ਵਿੱਚ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਰਵਾਇਤੀ ਪਾਰਟੀਆਂ ਨੂੰ ਤਕੜੀ ਟੱਕਰ ਮਿਲਣ ਦੇ ਆਸਾਰ ਹਨ ਜਿਸਦਾ ਫਾਇਦਾ ਸੰਯੁਕਤ ਸਮਾਜ ਮੋਰਚਾ ਨੂੰ ਮਿਲ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…