ਸਿੱਖਿਆ ਮਨੁੱਖ ਦਾ ਅਜਿਹਾ ਗਹਿਣਾ ਜੋ ਕਦੇ ਚੋਰੀ ਨਹੀਂ ਹੋ ਸਕਦਾ: ਸਿੱਧੂ

ਹੈਰੀਟੇਜ ਪਬਲਿਕ ਸਕੂਲ ਦੇ ਸਥਾਪਨਾ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਦਸੰਬਰ:
ਦਿ ਹੈਰੀਟੇਜ ਪਬਲਿਕ ਸਕੂਲ ਜਗਤਪੁਰਾ ਵਿਖੇ ਅੱਜ ਸਥਾਪਨਾ ਦਿਵਸ ਤੇ ਸਾਲਾਨਾ ਸਮਾਰੋਹ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਤੇ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋਂ ਪਹਿਲਾਂ ਸਿੱਧੂ ਨੇ ਸਕੂਲ ਦੇ ਮੁੱਖ ਗੇਟ ਨੇੜੇ ਫੀਤਾ ਕੱਟ ਕੇ ਏਟੀਐਮ ਦਾ ਉਦਘਾਟਨ ਕੀਤਾ। ਸਮਾਰੋਹ ਵਿੱਚ ਅਨੇਕਾ ਹੀ ਸਾਬਕਾ ਸੈਨਿਕਾਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵਿਦਿਆਰਥੀਆਂ ਨੇ ਮਾਪਿਆਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਬੋਲਦਿਆਂ ਬਲਬੀਰ ਸਿੱਧੂ ਨੇ ਸਿੱਖਿਆ ਦੇ ਖੇਤਰ ਵਿੱਚ ਸਕੂਲ ਵੱਲੋਂ ਪਾਏ ਜਾ ਰਹੇ ਯੋਗਦਾਨ ਲਈ ਪ੍ਰਬੰਧਕਾਂ ਅਤੇ ਸਟਾਫ਼ ਦੀ ਸ਼ਲਾਘਾ ਕੀਤੀ। ਉਨ੍ਹਾਂ ਬੱਚਿਆਂ ਨੂੰ ਮਿਆਰੀ ਸਿੱਖਿਆ ਹਾਸਲ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਸਿੱਖਿਆ ਮਨੁੱਖ ਦਾ ਇੱਕ ਅਜਿਹਾ ਗਹਿਣਾ ਹੈ, ਜਿਸ ਨੂੰ ਕੋਈ ਚੋਰੀ ਨਹੀਂ ਕਰ ਸਕਦਾ। ਉਨ੍ਹਾਂ ਨੇ ਜੀਵਨ ਵਿੱਚ ਸਿੱਖਿਆ ਦੀ ਮਹੱਤਤਾ ਅਤੇ ਸ਼ਹਿਰੀ ਤੇ ਪੇਂਡੂ ਜੀਵਨ ਜਾਚ ਬਾਰੇ ਬੋਲਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਮਾਪਿਆਂ ਦਾ ਦੇਖਾ-ਦੇਖੀ ਪ੍ਰਾਈਵੇਟ ਸਕੂਲਾਂ ਵੱਲ ਰੁਝਾਨ ਵਧ ਰਿਹਾ ਹੈ।

ਸਕੂਲ ਦੇ ਡਾਇਰੈਕਟਰ ਸ੍ਰੀਮਤੀ ਕਿੰਸ਼ੂਕਾ ਸੇਠੀ ਨੇ ਮੁੱਖ ਮਹਿਮਾਨ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਸਵਾਗਤ ਕੀਤਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨਿਸ਼ਾ ਹਾਂਡਾ ਨੇ ਸਕੂਲ ਦੀਆਂ ਗਤੀਵਿਧੀਆਂ ਬਾਰੇ ਦੱਸਦੇ ਹੋਏ ਭਵਿੱਖ ਦੀਆ ਯੋਜਨਾਵਾਂ ਬਾਰੇ ਚਾਨਣਾ ਪਾਇਆ। ਸਮਾਰੋਹ ਦਾ ਮੁੱਖ ਥੀਮ ਕਰੋਨਾ ਕਾਲ ਵਿੱਚ ਦੁਨੀਆ ਦੇ ਹਾਲਾਤ ਅਤੇ ਬਚਾਅ ਕਾਰਜਾਂ ਨੂੰ ਸਭਿਆਚਾਰ ਅਤੇ ਹੋਰ ਵੱਖ-ਵੱਖ ਗਤੀਵਿਧੀਆਂ ਰਾਹੀਂ ਪ੍ਰਦਰਸ਼ਿਤ ਕੀਤਾ।

ਮੰਚ ਤੋਂ ਵਿਦਿਆਰਥੀਆਂ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਦੇ ਅੌਖੇ ਸਮੇਂ ਮਨੁੱਖ ਨੇ ਕਿਵੇਂ ਦੁੱਖ ਸਹਿਣ ਕੀਤਾ ਅਤੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ਼ ਨੇ ਕਿਵੇਂ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਦਿਨ ਰਾਤ ਮਰੀਜ਼ਾਂ ਦੀ ਸੇਵਾ ਕੀਤੀ। ਅਖੀਰ ਵਿੱਚ ਮੁੱਖ ਮਹਿਮਾਨ ਨੇ ਹੋਣਹਾਰ ਵਿਦਿਆਰਥੀਆਂ ਅਤੇ ਇਲਾਕੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਅਤੇ ਭਾਰਤੀ ਫੌਜ ਦੇ ਸੇਵਾਮੁਕਤ ਜਵਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

Load More Related Articles

Check Also

Punjab seeks legal action against BBMB Chairman for misleading hon’ble High Court

Punjab seeks legal action against BBMB Chairman for misleading hon’ble High Court Ch…