ਸਿੱਖਿਆ ਮੰਤਰੀ ਡਾ. ਚੀਮਾ ਨੇ ਵੰਡੇ 612 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ

ਅਕਾਲੀ-ਭਾਜਪਾ ਸਰਕਾਰ ਦੇ ਸ਼ਾਸ਼ਨ ਵਿੱਚ ਪਿਛਲੇ 10 ਸਾਲਾਂ ਵਿੱਚ 84 ਹਜ਼ਾਰ ਅਧਿਾਪਕਾਂ ਦੀ ਭਰਤੀ ਕੀਤੀ: ਡਾ.ਚੀਮਾ

ਸਕੂਲ ਬੋਰਡ ਦੇ ਆਡੀਟੋਰੀਅਮ ਵਿੱਚ ਅੱਜ ਵੰਡਣਗੇ 267 ਹੋਰ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਦਸੰਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਕੀਤੀ ਜਾ ਰਹੀ ਵੱਡੇ ਪੱਧਰ ’ਤੇ ਭਰਤੀ ਤਹਿਤ ਅੱਜ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ 612 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਮੈਰਿਟ ਅਨੁਸਾਰ ਅਧਿਆਪਕਾਂ ਨੂੰ ਖਾਲੀ ਸਟੇਸ਼ਨਾਂ ਦੀ ਸੂਚੀ ਦਿਖਾ ਕੇ ਮਨਪਸੰਦ ਅਨੁਸਾਰ ਸਟੇਸ਼ਨ ਵੀ ਅਲਾਟ ਕੀਤੇ ਗਏ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਹੋਏ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਸਿੱਖਿਆ ਮੰਤਰੀ ਡਾ. ਚੀਮਾ ਨੇ ਦੱਸਿਆ ਕਿ ਵਿਭਾਗ ਵੱਲੋਂ ਪਿੱਥੇ ਜਿਹੇ ਕੀਤੀ 4500 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਵਿੱਚੋਂ ਕੁਝ ਕੈਟੇਗਰੀਆਂ ਦੀਆਂ ਉਮੀਦਵਾਰ ਨਾ ਹੋਣ ਕਰ ਕੇ ਖਾਲੀ ਅਸਾਮੀਆਂ ਨੂੰ ਡੀ ਰਿਜ਼ਰਵ ਕੀਤੀਆਂ ਅਸਾਮੀਆਂ ਅਤੇ ਰੋਕੇ ਗਏ ਨਤੀਜੇ ਵਾਲੇ ਉਮੀਦਵਾਰਾਂ ਵਿੱਚੋਂ ਕੱੁਲ 612 ਅਧਿਆਪਕਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਗਏ ਹਨ।
ਡਾ. ਚੀਮਾ ਨੇ ਦੱਸਿਆ ਕਿ ਵਿਭਾਗ ਦੀ ਇਹ ਪਹਿਲ ਰਹੀ ਹੈ ਕਿ ਕੋਈ ਵੀ ਅਸਾਮੀ ਖਾਲੀ ਨਾ ਰਹੇ ਜਿਸ ਕਾਰਨ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਵੇਟਿੰਗ ਲਿਸਟ ਵਾਲੀ ਸੂਚੀ ਵਿੱਚੋਂ ਭਰਿਆ ਜਾ ਰਿਹਾ ਹੈ। ਭਲਕੇ 2005 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਵਾਲੀ ਵੇਟਿੰਗ ਲਿਸਟ ਵਿੱਚੋਂ 267 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪਿਛਲੇ 10 ਵਰ੍ਹਿਆਂ ਦੌਰਾਨ ਸਿੱਖਿਆ ਵਿਭਾਗ ਵੱਲੋਂ 84 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਲਈ ਇਹ ਤਸੱਲੀ ਅਤੇ ਮਾਣ ਵਾਲੀ ਗੱਲ ਹੈ ਕਿ 31 ਮਾਰਚ 2017 ਤੱਕ ਸੂਬੇ ਦੇ ਕਿਸੇ ਵੀ ਪ੍ਰਾਇਮਰੀ ਸਕੂਲ ਵਿੱਚ ਇਕ ਵੀ ਅਧਿਆਪਕ ਦੀ ਅਸਾਮੀ ਖਾਲੀ ਨਹੀਂ ਹੈ। ਇਸ ਮੌਕੇ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਸ੍ਰੀ ਇੰਦਰਜੀਤ ਸਿੰਘ, ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਸੁਖਦੇਵ ਸਿੰਘ ਕਾਹਲੋਂ, ਡਿਪਟੀ ਡਾਇਰੈਕਟਰ ਭਗਵੰਤ ਸਿੰਘ ਤੇ ਡਿਪਟੀ ਡਾਇਰੈਕਟਰ ਡਾ.ਗਿੰਨੀ ਦੁੱਗਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Vigilance Bureau arrests ASI for taking Rs 15,000 bribe

Vigilance Bureau arrests ASI for taking Rs 15,000 bribe Chandigarh 29 January 2025 : The P…