Nabaz-e-punjab.com

ਕਿਤਾਬਾਂ ਤੇ ਪ੍ਰੀਖਿਆ ਫੀਸ ਦੀ ਬਕਾਇਆ ਰਾਸ਼ੀ 133 ਕਰੋੜ ਦੇਣ ਲਈ ਸਿੱਖਿਆ ਮੰਤਰੀ ਦਾ ਸਨਮਾਨ

ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਆਗੂਆਂ ਨੇ ਸਿੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ:
ਆਰਥਿਕ ਸ਼ੰਕਟ ਨਾਲ ਜੂਝ ਰਹੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਵਿੱਤੀ ਤੌਰ ’ਤੇ ਮੁੜ ਪੈਰਾਂ ’ਤੇ ਖੜਾ ਕਰਨ ਲਈ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ, ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਦੇ ਯਤਨਾਂ ਨੂੰ ਉਸ ਸਮੇਂ ਬੂਰ ਪੈ ਗਿਆ ਜਦੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਿੱਚ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਵਿੱਤ ਵਿਭਾਗ ਵੱਲੋਂ ਸਕੂਲ ਬੋਰਡ ਨੂੰ ਕਿਤਾਬਾਂ ਦੀ ਸਪਲਾਈ ਅਤੇ ਪ੍ਰੀਖਿਆ ਫੀਸਾਂ ਦੀ ਬਕਾਇਆ ਰਾਸ਼ੀ ’ਚੋਂ 133 ਕਰੋੜ ਰੁਪਏ ਜਾਰੀ ਕਰਨ ਦਾ ਫੈਸਲਾ ਲਿਆ ਗਿਆ। ਬੋਰਡ ਨੂੰ ਇਹ ਰਾਸ਼ੀ ਅਗਲੇ ਤਿੰਨ ਮਹੀਨੇ ਦੌਰਾਨ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਵੇਗੀ।
ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਲਜਿੰਦਰ ਸਿੰਘ ਬਰਾੜ ਅਤੇ ਜਨਰਲ ਸਕੱਤਰ ਸੁਨੀਲ ਅਰੋੜਾ ਦੀ ਅਗਵਾਈ ਹੇਠ ਮੁਲਾਜ਼ਮ ਜਥੇਬੰਦੀ ਦੇ ਵਫ਼ਦ ਨੇ ਵੀਰਵਾਰ ਨੂੰ ਸਿੱਖਿਆ ਮੰਤਰੀ ਓਪੀ ਸੋਨੀ ਨਾਲ ਮੁਲਾਕਾਤ ਕੀਤੀ। ਭਲਾਈ ਵਿਭਾਗ ਵੱਲ ਪਿਛਲੇ ਕਈ ਸਾਲਾਂ ਦੀ ਬਕਾਇਆ ਰਾਸ਼ੀ ਰਿਲੀਜ਼ ਕਰਵਾਉਣ ਲਈ ਮੰਤਰੀ ਵੱਲੋਂ ਕੀਤੀ ਯੋਗ ਪੈਰਵਾਈ ਲਈ ਧੰਨਵਾਦ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ। ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਦੇ ਵਿਸ਼ੇਸ਼ ਯਤਨਾਂ ਨਾਲ ਬੋਰਡ ਵੱਲੋਂ ਐਸਸੀ/ਬੀਸੀ ਵਿਦਿਆਰਥੀਆਂ ਲਈ ਛਾਪੀਆਂ ਕਿਤਾਬਾਂ ਦੇ 133 ਕਰੋੜ ਰੁਪਏ ਜਾਰੀ ਕਰਨ ਲਈ ਵਿੱਤ ਵਿਭਾਗ ਨੇ ਮਨਜ਼ੂਰੀ ਦੇ ਦਿੱਤੀ। ਸਿੱਖਿਆ ਮੰਤਰੀ ਨੂੰ ਮਿਲੇ ਵਫ਼ਦ ਵਿੱਚ ਯੂਨੀਅਨ ਦੇ ਮੀਤ ਪ੍ਰਧਾਨ ਪ੍ਰਭਦੀਪ ਸਿੰਘ ਬੋਪਾਰਾਏ ਵੀ ਸ਼ਾਮਲ ਸਨ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 4 ਸਾਲ ਪਹਿਲਾਂ 2014 ਤੋਂ ਬਾਅਦ ਅਨੁਸੂਚਿਤ ਜਾਤੀ ਅਤੇ ਪਛੜੀ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਫੀਸ ਅਤੇ ਸਮਾਜ ਭਲਾਈ ਵੱਲ ਕਿਤਾਬਾਂ ਦੀ ਕਰੀਬ 264 ਕਰੋੜ ਦੀ ਅਦਾਇਗੀ ਨਾ ਹੋਣ ਕਾਰਨ ਬੋਰਡ ਦੀ ਵਿੱਤੀ ਹਾਲਤ ਡਾਵਾਂਡੋਲ ਰਹੀ ਹੈ। ਬੋਰਡ ਮੈਨੇਜਮੈਂਟ ਕਿਤਾਬਾਂ ਦੀ ਬਕਾਇਆ ਰਾਸ਼ੀ ਲੈਣ ਲਈ ਸਰਕਾਰ ਦੇ ਹਾੜੇ ਕੱਢਦੀ ਆ ਰਹੀ ਸੀ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…