nabaz-e-punjab.com

ਸਿੱਖਿਆ ਮੰਤਰੀ ਵੱਲੋਂ ਦਸਵੀਂ ਤੇ ਬਾਰਵੀਂ ਵਿੱਚੋਂ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ

ਕੁੱਲ 15.50 ਲੱਖ ਦੀ ਇਨਾਮੀ ਰਾਸ਼ੀ ਤਕਸੀਮ
ਅੱਵਲ ਵਿਦਿਆਰਥੀਆਂ ਨੂੰ ਇਕ ਲੱਖ, ਦੂਜੇ ਸਥਾਨ ਵਾਲਿਆਂ ਨੂੰ 75 ਹਜ਼ਾਰ ਤੇ ਤੀਜੇ ਸਥਾਨ ਉਤੇ ਰਹੇ ਵਿਦਿਆਰਥੀਆਂ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਮਿਲੀ
ਸਿੱਖਿਆ ਮੰਤਰੀ ਨੇ ਬੱਚਿਆਂ ਨੂੰ ਅਗਾਂਹ ਹੋਰ ਮਿਹਨਤ ਕਰਨ ਲਈ ਪ੍ਰੇਰਿਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 10 ਅਕਤੂਬਰ-
ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਸਵੀਂ ਤੇ ਬਾਰਵੀਂ ਜਮਾਤ ਦੀ ਮਾਰਚ 2018 ਵਿੱਚ ਹੋਈ ਪ੍ਰੀਖਿਆ ਵਿੱਚੋਂ ਰਾਜ ਭਰ ਵਿੱਚੋਂ ਮੋਹਰੀ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ।
ਇੱਥੇ ਹੋਏ ਇਕ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸਿੱਖਿਆ ਮੰਤਰੀ ਨੇ 18 ਵਿਦਿਆਰਥੀਆਂ ਨੂੰ ਕੁੱਲ 15,50,000 ਦੀ ਇਨਾਮੀ ਰਾਸ਼ੀ ਤੇ ਸਰਟੀਫਿਕੇਟ ਤਕਸੀਮ ਕੀਤੇ। ਇਸ ਮੌਕੇ ਹਰੇਕ ਸਟਰੀਮ ਵਿੱਚੋਂ ਪਹਿਲੇ ਸਥਾਨ ਉਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਕ ਲੱਖ ਰੁਪਏ, ਦੂਜੇ ਸਥਾਨ ਲਈ 75 ਹਜ਼ਾਰ ਰੁਪਏ ਅਤੇ ਤੀਜੇ ਸਥਾਨ ਉਤੇ ਰਹੇ ਵਿਦਿਆਰਥੀਆਂ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ।
ਸਮਾਰੋਹ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਜਿੱਥੇ ਅੱਵਲ ਰਹੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ, ਉਥੇ ਉਨ•ਾਂ ਨੂੰ ਅਗਾਂਹ ਤੋਂ ਹੋਰ ਵੀ ਮਿਹਨਤ ਕਰ ਕੇ ਆਪਣੇ ਮਾਪਿਆਂ ਤੇ ਸੂਬੇ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਆ। ਉਨ•ਾਂ ਕਿਹਾ ਕਿ ਜੇ ਬੱਚੇ ਆਪਣੇ ਟੀਚੇ ਨੂੰ ਸਾਹਮਣੇ ਰੱਖ ਕੇ ਮਿਹਨਤ ਕਰਨਗੇ ਤਾਂ ਦੁਨੀਆਂ ਦੀ ਕੋਈ ਵੀ ਤਾਕਤ ਉਨ•ਾਂ ਨੂੰ ਆਪਣੇ ਉਦੇਸ਼ ਦੀ ਪ੍ਰਾਪਤੀ ਤੋਂ ਨਹੀਂ ਰੋਕ ਸਕਦੀ। ਉਨ•ਾਂ ਅਗਲੇ ਵਰ•ੇ ਤੋਂ ਇਨਾਮ ਰਾਸ਼ੀ ਨੂੰ ਡੇਢ ਗੁਣਾ ਵਧਾਉਣ ਦਾ ਐਲਾਨ ਵੀ ਕੀਤਾ। ਉਨ•ਾਂ ਨਾਲ ਹੀ ਕਿਹਾ ਕਿ ਜਿਹੜੇ ਸਕੂਲ ਦੇ ਪੰਜ ਬੱਚੇ ਪੰਜਾਬ ਦੀ ਮੈਰਿਟ ਵਿੱਚ ਥਾਂ ਬਣਾਉਣਗੇ, ਉਸ ਦੇ ਪ੍ਰਿੰਸੀਪਲ ਨੂੰ ਵੀ ਦੋ ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਸ੍ਰੀ ਸੋਨੀ ਨੇ ਬੱਚਿਆਂ ਨੂੰ ਪ੍ਰੇਰਿਆ ਕਿ ਜੇ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਆਪਣੀ ਥਾਂ ਬਣਾਉਣਾ ਚਾਹੁੰਦੇ ਹਨ ਤਾਂ ਇਸ ਦੀ ਤਿਆਰੀ ਹੁਣੇ ਤੋਂ ਸ਼ੁਰੂ ਕਰ ਦੇਣ।
ਇਸ ਮੌਕੇ ਬਾਰ•ਵੀਂ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਜਸਨੂਰ ਕੌਰ (ਕਾਮਰਸ), ਪੂਜਾ ਜੋਸ਼ੀ (ਹਿਊਮੈਨਟੀਜ਼), ਵਿਵੇਕ ਰਾਜਪੂਤ (ਸਾਇੰਸ), ਸੰਦੀਪ ਕੌਰ (ਵੋਕੇਸ਼ਨਲ), ਰਾਹੁਲ ਸਿੰਘ (ਕਾਮਰਸ, ਸਪੋਰਟਸ ਸ਼੍ਰੇਣੀ), ਪ੍ਰਾਚੀ ਗੌਰ (ਹਿਊਮੈਨਟੀਜ਼, ਸਪੋਰਟਸ ਸ਼੍ਰੇਣੀ), ਪੁਸ਼ਵਿੰਦਰ ਕੌਰ (ਹਿਊਮੈਨਟੀਜ਼, ਸਪੋਰਟਸ ਸ਼੍ਰੇਣੀ), ਦਮਨਪ੍ਰੀਤ ਕੌਰ (ਹਿਊਮੈਨਟੀਜ਼, ਸਪੋਰਟਸ ਸ਼੍ਰੇਣੀ), ਸੰਜੋਗ ਕੁਮਾਰ ਕੁਸ਼ਵਾਹਾ (ਸਾਇੰਸ, ਸਪੋਰਟਸ ਸ਼੍ਰੇਣੀ) ਨੂੰ ਇਕ ਇਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ, ਜਦੋਂ ਕਿ ਦਸਵੀਂ ਵਿੱਚੋਂ ਅੱਵਲ ਰਹੇ ਗੁਰਪ੍ਰੀਤ ਸਿੰਘ ਨੂੰ ਇਕ ਲੱਖ ਰੁਪਏ, ਦੂਜੇ ਸਥਾਨ ਉਤੇ ਰਹੀ ਜਸਮੀਨ ਕੌਰ ਨੂੰ 75 ਹਜ਼ਾਰ ਰੁਪਏ ਅਤੇ ਤੀਜੇ ਸਥਾਨ ਉਤੇ ਰਹੀਆਂ ਤਿੰਨ ਵਿਦਿਆਰਥਣਾਂ ਪੁਨੀਤ ਕੌਰ, ਗੁਰਲੀਨ ਕੌਰ ਤੇ ਕਿਰਨਦੀਪ ਕੌਰ ਨੂੰ 50-50 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਗਈ। ਦਸਵੀਂ ਦੀ ਸਪੋਰਟਸ ਮੈਰਿਟ ਵਿੱਚੋਂ ਪਹਿਲੇ ਸਥਾਨ ਉਤੇ ਰਹੀ ਸ਼੍ਰੀਆ ਤੇ ਹਰਮਨਜੋਤ ਸਿੰਘ ਨੂੰ ਇਕ-ਇਕ ਲੱਖ ਰੁਪਏ, ਦੂਜੇ ਸਥਾਨ ਉਤੇ ਰਹੀ ਵਿਦਿਆਰਥਣ ਡੌਲੀ ਨੂੰ 75 ਹਜ਼ਾਰ ਰੁਪਏ ਅਤੇ ਤੀਜੇ ਨੰਬਰ ਉਤੇ ਰਹੀ ਅਮਨਪ੍ਰੀਤ ਕੌਰ ਨੂੰ 50 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ।
ਸਮਾਰੋਹ ਦੌਰਾਨ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਡੀ.ਜੀ.ਐਸ.ਈ. ਪ੍ਰਸ਼ਾਂਤ ਕੁਮਾਰ ਗੋਇਲ, ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਮਨੋਹਰ ਕਾਂਤ ਕਲੋਹੀਆ, ਵਾਈਸ ਚੇਅਰਮੈਨ ਬਲਦੇਵ ਸਚਦੇਵਾ, ਡੀ.ਪੀ.ਆਈ. (ਸੈਕੰਡਰੀ) ਸੁਖਜੀਤ ਪਾਲ ਸਿੰਘ, ਡੀ.ਪੀ.ਆਈ. (ਐਲੀਮੈਂਟਰੀ) ਇੰਦਰਜੀਤ ਸਿੰਘ ਅਤੇ ਸਿੱਖਿਆ ਮੰਤਰੀ ਦੇ ਓ.ਐਸ.ਡੀ. ਡੀ.ਐਸ. ਸਰੋਆ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…