Share on Facebook Share on Twitter Share on Google+ Share on Pinterest Share on Linkedin ਸਿੱਖਿਆ ਮੰਤਰੀ ਵੱਲੋਂ ਮਿਡ ਡੇਅ ਮੀਲ ਦੇ ਰਿਕਾਰਡ ਦੀ ਸੁਚੱਜੀ ਸਾਂਭ ਸੰਭਾਲ ਲਈ ਮੋਬਾਈਲ ਐਪ ਲਾਂਚ ਅਧਿਆਪਕਾਂ ਨੂੰ ਵਿਦਿਅਕ ਕੰਮਾਂ ਵੱਲ ਧਿਆਨ ਦੇਣ ਦਾ ਮਿਲੇਗਾ ਵੱਧ ਸਮਾਂ: ਅਰੁਣਾ ਚੌਧਰੀ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 7 ਸਤੰਬਰ: ਸਿੱਖਿਆ ਵਿਭਾਗ ਵਿੱਚ ਇਕ ਭਵਿੱਖ ਮੁਖੀ ਕਦਮ ਚੁੱਕਦੇ ਹੋਏ ਪੰਜਾਬ ਦੀ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਅੱਜ ਇਥੇ ਇਕ ਨਿਵੇਕਲਾ ਮੋਬਾਈਲ ਐਪ ਲਾਂਚ ਕੀਤਾ ਜਿਸ ਵਿਚ ਮਿਡ ਡੇਅ ਮੀਲ ਸਬੰਧੀ ਸਾਰੇ ਆਂਕੜੇ ਮੌਜੂਦ ਹਨ ਅਤੇ ਜਿਸ ਨਾਲ ਮਿਡ ਡੇਅ ਮੀਲ ਦੇ ਰਿਕਾਰਡ ਦੀ ਸੁਚੱਜੀ ਸਾਂਭ ਸੰਭਾਲ ਵਿਚ ਮਦਦ ਮਿਲੇਗੀ। ਮੋਬਾਈਲ ਐਪ ਨੂੰ ਰਿਲੀਜ਼ ਕਰਨ ਮੌਕੇ ਬੋਲਦਿਆਂ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਇਸ ਐਪ ਵਿਚ ਮਿਡ ਡੇਅ ਮੀਲ ਦੇ ਨਾਲ ਸਬੰਧਤ ਅੰਕੜਿਆਂ ਦੀ ਸੰਭਾਲ ਲਈ ਲੋੜੀਂਦਾ ਸਾਫਟਵੇਅਰ ਸੂਬੇ ਦੇ ਸਕੂਲੀ ਸਿੱਖਿਆ ਵਿਭਾਗ ਨੇ ਤਿਆਰ ਕੀਤਾ ਹੈ। ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਸਕੂਲੀ ਅਧਿਆਪਕਾਂ ਨੂੰ ਮਿਡ ਡੇਅ ਮੀਲ ਨਾਲ ਸਬੰਧਤ ਗਤੀਵਿਧਿਆਂ ਦੇ ਰਿਕਾਰਡ ਦੀ ਸਾਂਭ ਸੰਭਾਲ ਲਈ ਇਸ ਵੇਲੇ 8-9 ਰਜਿਸਟਰ ਤਿਆਰ ਕਰਨੇ ਪੈਂਦੇ ਹਨ। ਜਿਸ ਨਾਲ ਉਨ੍ਹਾਂ ਵੱਲੋਂ ਵਿਦਿਅਕ ਕੰਮਾਂ ਵਿਚ ਲਗਾਇਆ ਜਾਣ ਵਾਲਾ ਸਮਾਂ ਗੈਰ ਵਿਦਿਅਕ ਕੰਮਾਂ ਵਿਚ ਖਰਚ ਹੋ ਜਾਂਦਾ ਹੈ। ਇਸ ਉੱਚ ਤਕਨੀਕ ਵਾਲੇ ਐਪ ਕਰਕੇ ਹੁਣ ਅਧਿਆਪਕ ਵਿਦਿਅਕ ਮਾਮਲਿਆਂ ਵੱਲ ਵੱਧ ਧਿਆਨ ਦੇਣ ਦੇ ਸਮਰੱਥ ਹੋ ਸਕਣਗੇ। ਸ੍ਰੀਮਤੀ ਚੌਧਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਨਿਵੇਕਲੀ ਪਹਿਲ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਤਕਨੀਕਾਂ ਨਾਲ ਕੰਮ ਵਿੱਚ ਪਾਰਦਰਸ਼ਤਾ ਅਤੇ ਕਾਰਜਕੁਸ਼ਲਤਾ ਵਿੱਚ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਮਿਡ ਡੇ ਮੀਲ ਸਕੀਮ ਕੇਂਦਰੀ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁਲਕ ਭਰ ਦੇ ਸਮੂਹ ਸਰਕਾਰੀ ਅਤੇ ਸਰਕਾਰੀ ਸਹਾਇਤਾ ਹਾਸਲ ਸਕੂਲਾਂ ਦੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਲਾਗੂ ਕੀਤੀ ਗਈ ਹੈ। ਇਸ ਮੌਕੇ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਸ਼ਾਂਤ ਕੁਮਾਰ ਗੋਇਲ, ਸੰਯੁਕਤ ਸਕੱਤਰ ਤੇਜਿੰਦਰਪਾਲ ਸਿੰਘ ਸੰਧੂ, ਡੀਪੀਆਈ (ਸੈਕੰਡਰੀ) ਪਰਮਜੀਤ ਸਿੰਘ, ਡੀਪੀਆਈ (ਐਲੀਮੈਂਟਰੀ) ਇੰਦਰਜੀਤ ਸਿੰਘ, ਐਸਸੀਈਆਰਟੀ ਦੇ ਡਾਇਰੈਕਟਰ ਸੁਖਦੇਵ ਸਿੰਘ ਕਾਹਲੋਂ, ਡਿਪਟੀ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ ਅਤੇ ਐਮਆਈਐਸ ਦੇ ਕੋਆਰਡੀਨੇਟਰ ਰਾਜਵੀਰ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ