
ਸਿੱਖਿਆ ਮੰਤਰੀ ਮੀਤ ਹੇਅਰ ਨੇ ਸੀਜੀਸੀ ਝੰਜੇੜੀ ਵਿੱਚ ਨਵੇਂ ਅਕਾਦਮਿਕ ਬਲਾਕ ਦਾ ਰੱਖਿਆ ਨੀਂਹ ਪੱਥਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਈ:
ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਵਿੱਚ ਨਵੇਂ ਅਕਾਦਮਿਕ ਬਲਾਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੀਜੀਸੀ ਗਰੁੱਪ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਤੇ ਹੋਰ ਅਧਿਕਾਰੀ ਮੌਜੂਦ ਸਨ। ਸਿੱਖਿਆਂ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਵਿਦਿਆਰਥੀਆਂ ਵਿਚ ਕਲਪਨਾ, ਮੌਲਿਕਤਾ ਅਤੇ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜੋਰ ਦਿੱਤਾ।
ਉਨ੍ਹਾਂ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਸਿੱਖਿਆਂ ਦੇ ਖੇਤਰ ਵਿਚ ਦਿਤੇ ਜਾ ਰਹੇ ਅਹਿ ਯੋਗਦਾਨ ਲਈ ਪ੍ਰੈਜ਼ੀਡੈਂਟ ਧਾਲੀਵਾਲ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਆਪਣੀ ਸਥਾਪਨਾ ਦੇ ਪਹਿਲੇ ਦਿਨ ਤੋਂ ਵੱਲੋਂ ਸਿੱਖਿਆਂ, ਖੇਡਾਂ, ਖੋਜਾਂ ਅਤੇ ਪਲੇਸਮੈਂਟ ਦੇ ਖੇਤਰ ਵਿਚ ਜੋ ਰਿਕਾਰਡ ਕਾਇਮ ਕੀਤੇ ਹਨ, ਉਹ ਲਾਸਾਨੀ ਹਨ। ਅੱਜ ਝੰਜੇੜੀ ਕੈਂਪਸ ਦੇਸ਼ ਦੀਆਂ ਬਿਹਤਰੀਨ ਵਿੱਦਿਅਕ ਸੰਸਥਾਵਾਂ ਵਿਚ ਸ਼ੁਮਾਰ ਹੋ ਚੁੱਕ ਹੈ, ਜੋ ਕਿ ਸਾਡੇ ਲਈ ਵੀ ਮਾਣ ਦੀ ਗੱਲ ਹੈ। ਇਸ ਦੇ ਨਾਲ ਹੀ ਗੁਰਮੀਤ ਸਿੰਘ ਹੇਅਰ ਨੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆਂ ਹਾਸਿਲ ਕਰਕੇ ਪੰਜਾਬ ਦੀ ਤਰੱਕੀ ਲਈ ਪੂਰੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਇਸ ਮੌਕੇ ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਅਸਲ ਭਵਿੱਖ ਉਨ੍ਹਾਂ ਲੋਕਾਂ ਦਾ ਹੁੰਦਾ ਹੈ ਜੋ ਆਪਣੇ ਸੁਪਨਿਆਂ ‘ਤੇ ਵਿਸ਼ਵਾਸ ਕਰਦੇ ਹਨ। ਉਨ੍ਹਾਂ ਕਿਹਾ ਕਿ ਝੰਜੇੜੀ ਕੈਂਪਸ ਦੀ ਸਥਾਪਨਾ ਤੋਂ ਹੀ ਉਨ੍ਹਾਂ ਦਾ ਸੁਪਨਾ ਇਸ ਖ਼ਿੱਤੇ ਵਿਚ ਮਿਆਰੀ ਸਿੱਖਿਆਂ ਦਿੰਦੇ ਹੋਏ ਬਿਹਤਰੀਨ ਨਾਗਰਿਕ ਤਿਆਰ ਕਰਨਾ ਰਿਹਾ ਸੀ। ਇਸ ਸੁਪਨੇ ਨੂੰ ਪੂਰਾ ਹੁੰਦੇ ਹੋਏ ਵੇਖ ਕੇ ਉਹ ਬਹੁਤ ਖ਼ੁਸ਼ ਹਨ। ਕਿਉਂਕਿ ਅੱਜ ਸੀ ਜੀ ਸੀ ਝੰਜੇੜੀ ਕੈਂਪਸ ਉੱਤਰੀ ਭਾਰਤ ਦੀ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਵਿੱਦਿਅਕ ਸੰਸਥਾ ਵਜੋਂ ਜਾਣੀ ਜਾਂਦੀ ਹੈ । ਜਿੱਥੇ ਇੰਜੀਨੀਅਰਿੰਗ, ਮੈਨੇਜਮੈਂਟ, ਖੇਤੀਬਾੜੀ ਆਧਾਰਿਤ, ਕਾਨੂੰਨ, ਕੰਪਿਊਟਰ ਐਪਲੀਕੇਸ਼ਨ, ਪੱਤਰਕਾਰੀ, ਵਿਗਿਆਨ ਸਮੇਤ 40 ਤੋਂ ਵੱਧ ਉੱਨਤ, ਅਭਿਆਸ-ਅਧਾਰਤ ਅਤੇ ਰੋਜ਼ਗਾਰ ਦੇ ਮੌਕਿਆਂ ਨਾਲ ਭਰਪੂਰ ਅੰਡਰ-ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪ੍ਰੋਗਰਾਮ ਕਰਵਾਏ ਜਾਂਦੇ ਹਨ। ਪ੍ਰੈਜ਼ੀਡੈਂਟ ਧਾਲੀਵਾਲ ਅਨੁਸਾਰ ਇਸ ਨਵੇਂ ਬਣਨ ਜਾ ਰਹੇ ਬਲਾਕ ਵਿਚ ਅਤੀ ਆਧੁਨਿਕ ਸਮਾਰਟ ਕਲਾਸ-ਰੂਮ ਬਣਾਏ ਜਾ ਰਹੇ ਹਨ। ਜਦ ਕਿ ਕੈਂਪਸ ਦੀਆਂ ਬਾਕੀ ਇਮਾਰਤਾਂ ਵਾਂਗ ਹੀ ਇਹ ਬਲਾਕ ਵੀ ਵਾਤਾਰਵਣ ਪੱਖੀ ਇਮਾਰਤ ਰਹੇਗੀ।