nabaz-e-punjab.com

ਸਿੱਖਿਆ ਮੰਤਰੀ ਓਪੀ ਸੋਨੀ 8 ਮਈ ਨੂੰ ਘੋਸ਼ਿਤ ਕਰਨਗੇ ਪੰਜਾਬ ਬੋਰਡ ਦੀ ਦਸਵੀਂ ਸ਼੍ਰੇਣੀ ਦਾ ਸਾਲਾਨਾ ਨਤੀਜਾ

ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦਾ ਨਤੀਜਾ 10 ਮਈ ਨੂੰ ਐਲਾਨਿਆ ਜਾਵੇਗਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਈ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਵਰ੍ਹੇ ਮਾਰਚ ਮਹੀਨੇ ਵਿੱਚ ਲਈ ਗਈ ਦਸਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਭਲਕੇ 8 ਮਈ ਨੂੰ ਘੋਸ਼ਿਤ ਕੀਤਾ ਜਾਵੇਗਾ। ਪੰਜਾਬ ਦੇ ਸਿੱਖਿਆ ਮੰਤਰੀ ਓਪੀ ਸੋਨੀ ਵੱਲੋਂ ਦਸਵੀਂ ਦਾ ਨਤੀਜਾ ਐਲਾਨਿਆ ਜਾਵੇਗਾ। ਸਕੂਲ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਅੱਜ ਦੇਰ ਸ਼ਾਮੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਦਸਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਬੁੱਧਵਾਰ ਨੂੰ ਸਵੇਰੇ ਸਾਢੇ 11 ਵਜੇ ਕਮੇਟੀ ਰੂਮ ਵਿੱਚ ਐਲਾਨਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਵਿੱਚ 3 ਲੱਖ 40 ਹਜ਼ਾਰ 377 ਵਿਦਿਆਰਥੀ ਅਪੀਅਰ ਹੋਏ ਸੀ ਅਤੇ ਇਸ ਵਾਰ ਨਕਲ ਦੇ ਰੁਝਾਨ ਨੂੰ ਵੀ ਠੱਲ੍ਹ ਪਾਉਣ ਵਿੱਚ ਸਫਲਤਾ ਮਿਲੀ ਹੈ।
ਉਨ੍ਹਾਂ ਦੱਸਿਆ ਕਿ ਦਸਵੀਂ ਦੇ ਸਮੁੱਚੇ ਨਤੀਜੇ ਦੇ ਨਾਲ ਹੀ ਦਸਵੀਂ ਦੀ ਮੈਰਿਟ ਸੂਚੀ ਵੀ ਮੌਕੇ ’ਤੇ ਹੀ ਜਾਰੀ ਕੀਤੀ ਜਾਵੇਗੀ। ਬੋਰਡ ਚੇਅਰਮੈਨ ਦੇ ਦੱਸਿਆ ਕਿ ਭਲਕੇ ਐਲਾਨੇ ਜਾ ਰਹੇ ਦਸਵੀਂ ਦੇ ਨਤੀਜੇ ਨੂੰ ਬੁੱਧਵਾਰ ਨੂੰ ਹੀ ਸ਼ਾਮ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ’ਤੇ ਸਕੂਲ ਕੋਡ ਜਾਂ ਆਪਣੇ ਰੋਲ ਨੰਬਰ ਰਾਹੀਂ ਦੇਖਿਆ ਜਾ ਸਕੇਗਾ। ਉਧਰ, ਇਹ ਵੀ ਜਾਣਕਾਰੀ ਮਿਲੀ ਹੈ ਕਿ ਸਕੂਲ ਬੋਰਡ ਵੱਲੋਂ 10 ਮਈ ਨੂੰ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਐਲਾਨਿਆ ਜਾਵੇਗਾ। ਇਸ ਸਬੰਧੀ ਸਾਰੀਆਂ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…