Share on Facebook Share on Twitter Share on Google+ Share on Pinterest Share on Linkedin ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਏ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਓਪੀ ਸੋਨੀ ਦਾ ਸਨਮਾਨ ਸਿੱਖਿਆ ਮੰਤਰੀ ਓਪੀ ਸੋਨੀ ਵੱਲੋਂ ਅਧਿਆਪਕਾਂ ਨੂੰ ਦਰਪੇਸ਼ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਨਵੰਬਰ: ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਆਪਣੇ ਵਾਅਦੇ ਮੁਤਾਬਕ ਸਰਵ ਸਿੱਖਿਆ ਅਭਿਆਨ (ਐੱਸਐੱਸਏ)\ਰਮਸਾ ਅਤੇ ਹੋਰ ਸੁਸਾਇਟੀਆਂ ’ਚੋਂ ਸਿੱਖਿਆ ਵਿਭਾਗ ਵਿੱਚ ਹਾਲ ਹੀ ਵਿੱਚ ਰੈਗੂਲਰ ਹੋਏ ਅਧਿਆਪਕਾਂ ਦੀ ਅੱਜ ਸਿੱਖਿਆ ਮੰਤਰੀ ਓਪੀ ਸੋਨੀ ਨਾਲ ਮੀਟਿੰਗ ਕਰਵਾਈ। ਮੀਟਿੰਗ ਦੌਰਾਨ ਪੰਜਾਬ ਟੀਚਰ ਐਂਡ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ। ਪੰਜਾਬ ਟੀਚਰ ਐਂਡ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਆਗੂ ਸੁਨੀਲ ਕੁਮਾਰ ਮੁਹਾਲੀ ਅਤੇ ਗੁਰਪ੍ਰੀਤ ਰੂਪਰਾ ਨੇ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ ਵੱਖ ਵੱਖ ਸੁਸਾਇਟੀਆਂ ਵਿੱਚ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੇ ਆ ਰਹੇ ਸੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਆਪਣੇ ਚੋਣ ਵਾਅਦੇ ਅਨੁਸਾਰ ਉਨ੍ਹਾਂ ਨੂੰ ਸਿੱਖਿਆ ਵਿਭਾਗ ਅਧੀਨ ਰੈਗੂਲਰ ਕਰਕੇ ਉਨ੍ਹਾਂ ਦਾ ਭਵਿੱਖ ਰੋਸ਼ਨ ਕੀਤਾ ਹੈ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਡੀਜੀਐਸਈ ਪ੍ਰਸ਼ਾਂਤ ਗੋਇਲ ਨੇ ਸਿੱਖਿਆ ਵਿਭਾਗ ਵਿੱਚ ਮਰਜ਼ ਹੋਏ ਅਧਿਆਪਕਾਂ ਨੂੰ ਉਨ੍ਹਾਂ ਦੇ ਇਸ ਫੈਸਲੇ ਨੂੰ ਭਵਿੱਖ ਵਿੱਚ ਲਾਹੇਵੰਦ ਸਾਬਤ ਹੋਣ ਦੀ ਗੱਲ ਆਖਦਿਆਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਜੁਆਇਨ ਕਰਨ ਲਈ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਅਧਿਆਪਕਾਂ ਨੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਉਨ੍ਹਾਂ ਦਾ ਪਰਖਕਾਲ ਦਾ ਸਮਾਂ ਘਟਾਇਆ ਜਾਵੇ। ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀ ਇਸ ਮੰਗ ਨੂੰ ਜਾਇਜ਼ ਮੰਨਦੇ ਹੋਏ ਮੌਕੇ ’ਤੇ ਹਾਜ਼ਰ ਸਿੱਖਿਆ ਸਕੱਤਰ ਨੂੰ ਜਲਦੀ ਇਸ ਮਸਲੇ ਦਾ ਹੱਲ ਕਰਨ ਲਈ ਆਖਿਆ। ਮੰਤਰੀ ਵੱਲੋਂ ਕਾਫੀ ਅਧਿਆਪਕਾਂ ਨੂੰ ਮੌਕੇ ’ਤੇ ਹੀ ਨਿਯੁਕਤੀ ਪੱਤਰ ਵੀ ਦਿੱਤੇ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਵਧਾਈਆਂ ਵੀ ਦਿੱਤੀਆਂ। ਮੁਕਤਸਰ ਤੋਂ ਆਗੂ ਦੀਪਕ ਦਹੀਆ ਨੇ ਮੰਗ ਕੀਤੀ ਕਿ ਪਿਛਲੀ ਅਕਾਲੀ ਸਰਕਾਰ ਦੌਰਾਨ ਅਧਿਆਪਕਾਂ ’ਤੇ ਦਰਜ ਝੂਠੇ ਪਰਚੇ ਵੀ ਰੱਦ ਕੀਤੇ ਜਾਣ। ਮੰਤਰੀ ਨੇ ਇਸ ਮਸਲੇ ਦੇ ਹੱਲ ਲਈ ਵੀ ਸਿੱਖਿਆ ਸਕੱਤਰ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਸੁਖਜਿੰਦਰ ਮੋਗਾ, ਭਗਵੰਤ ਫਾਜ਼ਿਲਕਾ, ਸਪਰਜਨ ਜੌਨ ਫਰੀਦਕੋਟ, ਸੰਦੀਪ ਪਠਾਨਕੋਟ, ਰਾਮ ਭਜਨ ਚੌਧਰੀ, ਰਜਿੰਦਰ ਹੁਸ਼ਿਆਰਪੁਰ, ਸੁਭਾਸ਼ ਬਠਿੰਡਾ, ਪਵਨਦੀਪ ਸਿੱਧੂ, ਅਮਨਦੀਪ ਮੁਕਤਸਰ, ਹਰਮਨਦੀਪ ਸੰਗਰੂਰ, ਸੁਖਜੀਤ ਕੈਂਥ ਰੂਪਨਗਰ, ਬਲਜੀਤ ਲੁਧਿਆਣਾ, ਸੋਮਨਜੀਤ ਕੌਰ, ਰਣਦੀਪ ਕੌਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ