ਸਿੱਖਿਆ ਮੰਤਰੀ ਓਪੀ ਸੋਨੀ ਨੇ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 9 ਮਈ:
ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਸ਼੍ਰੇਣੀ ਦੇ ਸਾਲਾਨਾ ਨਤੀਜਿਆਂ ਦੀ ਮੈਰਿਟ ਵਿੱਚ ਆਉਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਸ੍ਰੀ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਦਿੱਤੀ ਸੁਚੱਜੀ ਅਗਵਾਈ ਦੇ ਸਦਕਾ ਇਹ ਮੁਕਾਮ ਹਾਸਲ ਕੀਤਾ ਜਾ ਸਕਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਅਧਿਆਪਕਾਂ ਅਤੇ ਪ੍ਰਿੰਸੀਪਲ ਦੀ ਮਿਹਨਤ ਸਦਕਾ ਇਸ ਵਾਰ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਾਂ 85.56 ਫੀਸਦੀ ਰਹੀ ਹੈ ਜਦਕਿ ਪਿਛਲੇ ਵਰੇ ਪਾਸ ਪ੍ਰਤੀਸ਼ਤ 57.50 ਫੀਸਦੀ ਰਹੀ ਸੀ ਜੋ ਕਿ ਇਕ ਵੱਡੀ ਪ੍ਰਾਪਤੀ ਹੈ। ਇਸ ਲਈ ਜਿੱਥੇ ਸਖ਼ਤ ਮਿਹਨਤ ਕਰਕੇ ਪਾਸ ਹੋਏ ਵਿਦਿਆਰਥੀ ਵਧਾਈ ਦੇ ਪਾਤਰ ਹਨ ਉੱਥੇ ਨਾਲ ਹੀ ਅਧਿਆਕਕ ਅਤੇ ਪ੍ਰਿੰਸੀਪਲ ਸਾਹਿਬਾਨ ਵੀ ਵਧਾਈ ਦੇ ਪਾਤਰ ਹਨ। ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸੈਸ਼ਨ ਦੇ ਸ਼ੁਰੂਆਤ ਤੋਂ ਹੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁਕਣਾ ਅਤੇ ਵਿਦਿਆਰਥੀਆਂ ’ਤੇ ਧਿਆਨ ਕੇਂਦਰਿਤ ਕੀਤਾ ਗਿਆ ਸੀ ਤਾਂ ਜੋ ਸਿੱਖਿਆ ਦੀ ਮਿਆਰ ਨੂੰ ਉੱਚਾ ਚੁਕਿਆ ਜਾ ਸਕੇ। ਇਸ ਕਾਰਜ ਦੀ ਨਿਗਰਾਨੀ ਲਈ ਪੰਜਾਬ ਰਾਜ ਨੂੰ 4 ਜੋਨਾਂ ਵਿੱਚ ਵੰਡ ਕੇ ਸਕੂਲ, ਬਲਾਕ ਅਤੇ ਜ਼ਿਲ੍ਹਾਂ ਪੱਧਰ ’ਤੇ ਲਗਾਤਾਰ ਨਿਗਰਾਨੀ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫਸਰਾਂ ਦੀ ਅਹਿਮ ਭੂਮਿਕਾ ਸੀ। ਇਸ ਤੋਂ ਇਲਾਵਾ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਵਿਸ਼ੇਸ ਕਲਾਸਾਂ ਲਗਾਗਇਆਂ ਗਈਆਂ ਤਾਂ ਜੋ ਕਮਜ਼ੋਰ ਵਿਦਿਆਰਥੀ ਵੀ ਹੁਸ਼ਿਆਰ ਵਿਦਿਆਰਥੀਆਂ ਦੇ ਬਰਾਬਰੀ ਕਰ ਸਕਣ। ਇਸ ਤੋਂ ਇਲਾਵਾ ਸਾਰਾ ਸਾਲ ਹੈਡਕੁਆਟਰ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਚਨਚੇਤ ਚੈਕਿੰਗ ਦਾ ਕਾਰਜ ਵੀ ਚਲਦਾ ਰਿਹਾ। ਉਨ੍ਹਾਂ ਆਸ ਪ੍ਰਗਟਾਈ ਕਿ ਆਉਂਦੇ ਸਾਲਾਂ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਤੀਜਾ 100 ਫੀਸਦੀ ਪਾਸ ਪ੍ਰਤੀਸ਼ਤਾਂ ਨੂੰ ਛੂਹੇਗਾ ਅਤੇ ਨਾਲ ਹੀ ਉਹਨਾਂ ਸਕੂਲ ਅਧਿਆਪਕਾਂ ਅਤੇ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਵੀ ਇਸੇ ਸਮਰਪਣ ਭਾਵਨਾ ਨਾਲ ਕੰਮ ਕਰਨਗੇ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਅਤੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਵਧੀਆ ਰਿਜ਼ਲਟ ਆਉਣ ’ਤੇ ਵਧਾਈ ਦਿੱਤੀ ਹੈ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…