Share on Facebook Share on Twitter Share on Google+ Share on Pinterest Share on Linkedin ਸਿੱਖਿਆ ਮੰਤਰੀ ਓਪੀ ਸੋਨੀ ਨੇ ਪੜ੍ਹੋ ਪੰਜਾਬ ਤੇ ਪੜ੍ਹਾਓ ਪੰਜਾਬ ਦੇ ਨਤੀਜਿਆਂ ਨੂੰ ਸਰਾਹਿਆ ਸਰਕਾਰੀ ਪ੍ਰਾਇਮਰੀ ਸਕੂਲਾਂ ’ਚ ਬੱਚਿਆਂ ਦਾ ਮੁਲਾਂਕਣ 22 ਤੋਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ: ਸਿੱਖਿਆ ਵਿਭਾਗ ਪੰਜਾਬ ਸਰਕਾਰੀ ਸਕੂਲਾਂ ਅਤੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਸਿੱਖਣ ਪੱਧਰ ਦਾ ਮਿਆਰ ਵਧੀਆ ਬਣਾ ਰਿਹਾ ਹੈਂ। ਸਕੂਲਾਂ ਦੀ ਕਾਇਆ-ਕਲਪ ਕਰਕੇ ਵਿਭਾਗ ਦੇ ਅਧਿਆਪਕਾਂ ਤੇ ਸਕੂਲ ਮੁਖੀਆਂ ਨੇ ਕੀਰਤੀਮਾਨ ਸਥਾਪਿਤ ਕੀਤਾ ਹੈ। ਅਕਾਦਮਿਕ ਤੇ ਸਹਿ-ਅਕਾਦਮਿਕ ਖੇਤਰਾਂ ਵਿੱਚ ਸਕੂਲੀ ਵਿਦਿਆਰਥੀ ਮੱਲ੍ਹਾਂ ਮਾਰ ਰਹੇ ਹਨ। ਵਿਭਾਗ ਦੀਆਂ ਨੀਤੀਆਂ ਉੱਤੇ ਅਮਲ ਕਰਦਿਆਂ ਸਿੱਖਿਆ ਅਧਿਕਾਰੀਆਂ ਨੇ ਬਿਹਤਰੀਨ ਨਤੀਜੇ ਦਿੱਤੇ ਹਨ ਅਤੇ ਭਵਿੱਖ ਵਿੱਚ ਦਿੱਤੇ ਜਾਣ ਦੀ ਉਮੀਦ ਬੱਝ ਚੁੱਕੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਓਪੀ ਸੋਨੀ ਨੇ ਸਕੂਲ ਬੋਰਡ ਦੇ ਆਡੀਟੋਰੀਅਮ ਵਿੱਚ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਪ੍ਰੋਗਰਾਮ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਬੁੱਧਵਾਰ ਨੂੰ ਦੇਰ ਸ਼ਾਮ ਤੱਕ ਚੱਲੀ ਇਸ ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਂਕੰਡਰੀ ਤੇ ਐਲੀਮੈਂਟਰੀ ਸਿੱਖਿਆ, ਸਮੂਹ ਪ੍ਰਿੰਸੀਪਲ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾਵਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਜ਼ਿਲ੍ਹਾ ਕੋਆਰਡੀਨੇਟਰਾਂ, ਬਲਾਕ ਮਾਸਟਰ ਟਰੇਨਰਾਂ ਨੇ ਹਿੱਸਾ ਲਿਆ। ਸਿੱਖਿਆ ਮੰਤਰੀ ਨੇ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਪ੍ਰੋਗਰਾਮ ਨਾਲ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਸਿੱਖਣ ਪੱਧਰ ਵਿੱਚ ਆਏ ਸੁਧਾਰਾਂ ਲਈ ਅਧਿਆਪਕਾਂ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਟੀਮ ਦੀ ਮਿਹਨਤ, ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀ ਨਜ਼ਰਸਾਨੀ ਤੇ ਮੁੱਖ ਦਫ਼ਤਰ ਦੀ ਯੋਜਨਾਬੰਦੀ ਲਈ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਅੱਗੇ ਤੋਂ ਹੋਰ ਵੀ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਥਾਪੜਾ ਵੀ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਪ੍ਰਫੁਲੱਤ ਕਰਨ ਲਈ ਅੰਮ੍ਰਿਤਸਰ, ਲੁਧਿਆਣਾ ਤੇ ਜਲੰਧਰ ਦੇ ਸਾਰੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਜਾ ਰਹੀ ਹੈਂ। ਇਸ ਤੋਂ ਇਲਾਵਾ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 21 ਹਜ਼ਾਰ ਕਲਾਸਰੂਮ ਸਮਾਰਟ ਕਲਾਸਰੂਮ ਬਣਾਏ ਜਾ ਰਹੇ ਹਨ। ਵਿਭਾਗ ਵੱਲੋਂ ਪਹਿਲੀ ਤੋਂ ਦਸਵੀਂ ਤੱਕ ਦੇ ਪਾਠਕ੍ਰਮ ਨੂੰ ਈ-ਕੰਟੈਂਟ ਰਾਹੀਂ ਪੜ੍ਹਾਏ ਜਾਣ ਦੀ ਤਿਆਰੀ ਹੋ ਚੁੱਕੀ ਹੈਂ। ਉਹਨਾਂ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਾਲ ਸਲਾਨਾ ਪ੍ਰੀਖਿਆਵਾਂ ਵਿੱਚ ਨਕਲ ਨੂੰ ਨਕੇਲ ਪਾਉਣ ਲਈ ਵਿਸ਼ੇਸ਼ ਯੋਜਨਾਬੰਧੀ ਕੀਤੀ ਗਈ ਹੈਂ। ਪਰ ਉਹਨਾਂ ਨੂੰ ਇਸ ਗੱਲ ਦੀ ਵੀ ਖੁਸ਼ੀ ਹੈਂ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ ਅਧਿਆਪਕ ਬੋਰਡ ਦੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਵਾਧੂ ਜਮਾਤਾਂ ਲਗਾ ਕੇ ਪੜ੍ਹਾ ਰਹੇ ਹਨ। ਜਿਸ ਤੋਂ ਸਪੱਸ਼ਟ ਹੈ ਕਿ ਸਰਕਾਰੀ ਸਕੂਲਾਂ ਦੇ ਨਤੀਜੇ ਇਸ ਵਾਰ ਪਹਿਲਾਂ ਨਾਲੋਂ ਬਿਹਤਰ ਆਉਣਗੇ। ਉਨ੍ਹਾਂ ਸਮੂਹ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਟੀਮ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਸਿੱਖਣ ਪੱਧਰਾਂ ਦੀ ਜਾਂਚ ਕਰਨ ਸਮੇਂ ਵਿਭਾਗ ਵੱਲੋੱ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਸਾਰੇ ਬੱਚੇ ਅਗਲੀ ਜਮਾਤ ਵਿੱਚ ਪ੍ਰਮੋਟ ਕੀਤੇ ਜਾਂਦੇ ਹਨ ਜਿਸ ਨਾਲ ਅਧਿਆਪਕਾਂ ਦਾ ਨਤੀਜਾ ਸੌ ਫੀਸਦੀ ਬਣ ਜਾਂਦਾ ਹੈਂ ਪਰ ਬੱਚਿਆਂ ਦੀ ਜਾਂਚ ਕਰਕੇ ਉਨ੍ਹਾਂ ਦੇ ਸਿੱਖਣ ਪੱਧਰਾਂ ਦਾ ਪਤਾ ਲਗਾਉਣ ਨਾਲ ਪੰਜਾਬ ਦੀ ਸਿੱਖਿਆ ਦਾ ਪੱਧਰ ਵੀ ਪਤਾ ਚੱਲੇਗਾ। ਸਰਕਾਰੀ ਸਕੂਲਾਂ ਵਿੱਚ ਅਧਿਆਪਕ ਮਿਹਨਤੀ ਹਨ ਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਜਾਂਚ ਦਾ ਵੀ ਡਰ ਨਹੀਂ ਹੁੰਦਾ ਹੈਂ। ਵਿਦਿਆਰਥੀ ਬਹੁਤ ਹੀ ਵਧੀਆ ਪੜ੍ਹਦੇ ਤੇ ਲਿਖਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਨਿਯਮਾਂ ਅਨੁਸਾਰ ਪੰਜਾਬ ਦੇ ਸਮੂਹ ਅਧਿਆਪਕਾਂ ਦੀਆਂ ਸਿਖਲਾਈ ਵਰਕਸ਼ਾਪਾਂ ਲਗਾ ਕੇ ਹਜਾਰਾਂ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਗਈ ਜਿਸਦੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮੁਲੰਕਣ ਲਈ ਸਾਰੇ ਪੰਜਾਬ ਦੇ ਸਕੂਲਾਂ ਵਿੱਚ 22 ਫਰਵਰੀ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਪਹੁੰਚੇ ਅਧਿਆਪਕਾਂ ਨੂੰ ਸਟੇਟ ਰਿਸੋਰਸ ਪਰਸਨਾਂ ਨੇ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਅੰਤਿਮ ਜਾਂਚ ਲਈ ਸਿਖਲਾਈ ਦਿੱਤੀ। ਇਸ ਮੌਕੇ ਡੀਜੀਐਸਈ ਮੁਹੰਮਦ ਤਾਇਅਬ, ਡੀਪੀਆਈ (ਸੈਕੰਡਰੀ) ਸੁਖਜੀਤਪਾਲ ਸਿੰਘ, ਡੀਪੀਆਈ (ਐਲੀਮੈਂਟਰੀ) ਇੰਦਰਜੀਤ ਸਿੰਘ, ਓਐਸਡੀ ਸੰਜੀਵ ਸ਼ਰਮਾ, ਸਮੂਹ ਡਿਪਟੀ ਡਾਇਰੈਕਟਰ ਤੇ ਸਹਾਇਕ ਡਾਇਰੈਕਟਰ, ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਐਲੀਮੈਂਟਰੀ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ਸਿੱਖਿਆ ਵਿਭਾਗ ਦੇ ਆਲ੍ਹਾ ਅਧਿਕਾਰੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ