Nabaz-e-punjab.com

ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਨਾਲ ਮੁਲਾਕਾਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐਡ ਅਧਿਆਪਕ ਯੂਨੀਅਨ, ਪੰਜਾਬ ਦੇ ਪ੍ਰਧਾਨ ਸੁਖਵਿੰਦਰ ਢਿੱਲਵਾਂ ਨੇ ਕਿਹਾ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ, ਇਸ ਕਾਰਨ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸੰਘਰਸ਼ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਯੂਨੀਅਨ ਦੇ ਵਫ਼ਦ ਨੇ ਸਿੱਖਿਆ ਮੰਤਰੀ ਓਪੀ ਸੋਨੀ ਨਾਲ ਮੁਲਾਕਾਤ ਕੀਤੀ ਸੀ। ਇਸ ਮੌਕੇ ਯੂਨੀਅਨ ਦੇ ਵਫਦ ਵੱਲੋਂ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਕਰ ਚੁੱਕੇ ਉਮੀਦਵਾਰਾਂ ਨੂੰ ਅਧਿਆਪਕ ਭਰਤੀ ਕਰਨ ਲਈ ਇਸ਼ਤਿਹਾਰ ਜਾਰੀ ਕਰਨ, ਸਰਕਾਰੀ ਸਕੂਲਾਂ ਵਿੱਚ ਸਾਰੀਆਂ ਖਾਲੀ ਅਸਾਮੀਆਂ ਭਰਨ, ਨਵੀਆਂ ਅਸਾਮੀਆਂ ਸਿਰਜਣ, ਅਧਿਆਪਕ-ਵਿਦਿਆਰਥੀ ਅਨੁਪਾਤ ਤਰਕਸੰਗਤ ਕਰਨ, ਇੱਕ ਅਧਿਆਪਕ ਨੂੰ ਦੂਜੇ ਵਿਸ਼ੇ ਦਾ ਕੰਮ ਨਾ ਦੇਣ, ਸਮੇਂ ਸਿਰ ਭਰਤੀ ਪ੍ਰਕਿਰਿਆ ਪੂਰੀ ਕਰਨ, ਕੈਪਟਨ ਅਮਰਿੰਦਰ ਸਿੰਘ ਵੱਲੋੱ ਵਿਧਾਨ ਸਭਾ ਚੋਣਾਂ ਦੌਰਾਨ ਸਿੱਖਿਆ ਖੇਤਰ ਲਈ ਕੀਤੇ ਵਾਅਦੇ ਪੂਰੇ ਕਰਨ ਸਬੰਧੀ ਮੰਗ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਸੋਨੀ ਵੱਲੋਂ ਵਫ਼ਦ ਦੇ ਆਗੂਆਂ ਨੂੰ ਨਵੀਂ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕਰਨ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ। ਜਿਸ ਕਰਕੇ ਕਿਸੇ ਵੀ ਮੰਗ ਸਬੰਧੀ ਕੋਈ ਸਹਿਮਤੀ ਨਹੀਂ ਬਣੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਦੀ ਭਰਤੀ ਕਰਨ ਦੀ ਬਜਾਏ ਵੱਖ-ਵੱਖ ਸਕੀਮਾਂ ਰਾਹੀਂ ਸਰਕਾਰੀ ਸਕੂਲਾਂ ਦੇ ਨਿੱਜੀਕਰਨ ਦੇ ਰਾਹ ਪਈ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਦਾ ਪਰਦਾਫਾਸ਼ ਕਰਨ ਲਈ ਜਥੇਬੰਦੀ ਵੱਲੋੱ ਅਗਲੇ ਹਫਤੇ ਤੋੱ ਸੰਘਰਸ਼ ਦੀ ਲੜੀ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਬਠਿੰਡਾ, ਪਟਿਆਲਾ, ਸੰਗਰੂਰ, ਅੰਮ੍ਰਿਤਸਰ, ਬਰਨਾਲਾ, ਮਾਨਸਾ ਅਤੇ ਹੋਰ ਥਾਵਾਂ ਤੇ ਸੂਬਾ ਪੱਧਰੀ ਰੋਸ ਰੈਲੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਸੂਬਾ ਕਮੇਟੀ ਮੈਂਬਰ ਨਵਜੀਵਨ ਸਿੰਘ ਬਰਨਾਲਾ, ਅਮਨਦੀਪ ਬਾਵਾ, ਗੋਰਖਾ ਸਿੰਘ ਕੋਟੜਾ, ਅਮਨ ਸੇਖ਼ਾ, ਯੁਧਜੀਤ ਸਿੰਘ, ਰਮਨ ਕੰਬੋਜ ਅਤੇ ਗੁਰਪ੍ਰੀਤ ਬਠਿੰਡਾ, ਵਿਸ਼ਾਲ ਬਾਂਸਲ, ਨਰਿੰਦਰ ਕੁਮਾਰ ਅਤੇ ਜਗਜੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…