Share on Facebook Share on Twitter Share on Google+ Share on Pinterest Share on Linkedin ਕਰਫਿਊ ਦੌਰਾਨ ਮਾਪਿਆਂ ਤੋਂ ਫੀਸ ਮੰਗਣ ਵਾਲੇ ਪ੍ਰਾਈਵੇਟ ਸਕੂਲਾਂ ‘ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਵੱਡੀ ਕਾਰਵਾਈ, ਫੀਸ ਮੰਗਣ ਵਾਲੇ 6 ਸਕੂਲਾਂ ਨੂੰ ਭੇਜਿਆ ਕਾਰਨ ਦੱਸੋ ਨੋਟਿਸ ਹਾਲਾਤ ਆਮ ਵਾਂਗ ਹੋਣ ‘ਤੇ ਨਵੇਂ ਦਾਖ਼ਲਿਆਂ ਲਈ ਮਾਪਿਆਂ ਨੂੰ ਇੱਕ ਮਹੀਨੇ ਦਾ ਸਮਾਂ ਦੇਣ ਸਾਰੇ ਸਕੂਲ: ਵਿਜੈ ਇੰਦਰ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 5 ਅਪ੍ਰੈਲ: ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਕਰਫਿਊ ਦੌਰਾਨ ਮਾਪਿਆਂ ਤੋਂ ਫੀਸਾਂ ਮੰਗਣ ਵਾਲੇ ਪ੍ਰਾਈਵੇਟ ਸਕੂਲਾਂ ‘ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ ਤੋਂ ਬਾਅਦ ਵੱਖ-ਵੱਖ ਜ਼ਿਲਿ•ਆਂ ਦੇ 6 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਰੋਨਾਵਾਇਰਸ ਦੇ ਹਮਲੇ ਤੋਂ ਪੂਰੀ ਦੁਨੀਆਂ ਪ੍ਰਭਾਵਿਤ ਹੋਈ ਹੈ ਜਿਸ ਕਰਕੇ ਹਾਲਾਤ ਆਮ ਵਾਂਗ ਹੋਣ ਤੱਕ ਪੰਜਾਬ ਦੇ ਸਾਰੇ ਸਕੂਲਾਂ ਨੂੰ ਦਾਖ਼ਲਿਆਂ ਤੇ ਫੀਸਾਂ ਲੈਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਸਨ। ਉਨ•ਾਂ ਕਿਹਾ ਕਿ ਪਰ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਇਨ•ਾਂ ਹਦਾਇਤਾਂ ਦੀ ਉਲੰਘਣਾ ਕਰਕੇ ਵੱਖ-ਵੱਖ ਮਾਧਿਅਮਾਂ ਰਾਹੀਂ ਮਾਪਿਆਂ ਨੂੰ ਫੀਸ ਭਰਨ ਲਈ ਸੁਨੇਹੇ ਲਗਾਏ ਜਾ ਰਹੇ ਸਨ। ਉਨ•ਾਂ ਕਿਹਾ ਕਿ ਅਜਿਹੇ 6 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਜਿਨ•ਾਂ ਵਿਚ ਸੰਗਰੂਰ ਜ਼ਿਲ•ੇ ਦਾ ਲਾ ਫਾਊਂਡੇਸ਼ਨ, ਪਟਿਆਲਾ ਜ਼ਿਲ•ੇ ਦਾ ਭੁਪਿੰਦਰਾ ਰੋਡ ਸਥਿਤ ਡੀ.ਏ.ਵੀ. ਪਬਲਿਕ ਸਕੂਲ ਤੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ, ਲੁਧਿਆਣਾ ਸਥਿਤ ਦਿੱਲੀ ਪਬਲਿਕ ਸਕੂਲ, ਏਂਜਲਸ ਪੈਰਾਡਾਈਜ਼ ਸਕੂਲ ਅੰਮ੍ਰਿਤਸਰ ਅਤੇ ਫਰੀਦਕੋਟ ਜ਼ਿਲ•ੇ ਦਾ ਮਾਉਂਟ ਲਿਟਰਾ ਜ਼ੀ ਸਕੂਲ ਸ਼ਾਮਲ ਹਨ। ਸਿੱਖਿਆ ਮੰਤਰੀ ਨੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਜੇਕਰ ਭਵਿੱਖ ਵਿਚ ਕਿਸੇ ਸਕੂਲ ਵੱਲੋਂ ਇਨ•ਾਂ ਹਦਾਇਤਾਂ ਦੀ ਉਲੰਘਣਾ ਕਰਨ ਦਾ ਮਾਮਲਾ ਸਾਹਮਣੇ ਆਇਆ ਤਾਂ ਜ਼ਿਲ•ਾ ਮੈਜਿਸਟਰੇਟਾਂ ਰਾਹੀਂ ਪਹਿਲਾਂ ਸਕੂਲਾਂ ਨੂੰ ਬੰਦ ਕਰਵਾਇਆ ਜਾਵੇਗਾ ਅਤੇ ਬਾਅਦ ਵਿਚ ਉਨ•ਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ 23 ਮਾਰਚ 2020 ਨੂੰ ਸਿੱਖਿਆ ਵਿਭਾਗ ਵੱਲੋਂ ਇੱਕ ਪੱਤਰ ਜਾਰੀ ਕਰਕੇ ਸਾਰੇ ਸਕੂਲਾਂ ਨੂੰ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਸਾਰੀਆਂ ਗੈਰਸਰਕਾਰੀ ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਸਾਲ 2020-21 ਲਈ ਦਾਖਲਿਆਂ ਦੀ ਅੰਤਿਮ ਮਿਤੀ ਨੂੰ ਦੁਬਾਰਾ ਮਿੱਥਿਆ ਜਾਵੇ ਅਤੇ ਹਾਲਾਤ ਸੁਧਰਨ ਉਪਰੰਤ ਫੀਸਾਂ ਫਰਨ ਲਈ ਇੱਕ ਮਹੀਨੇ ਦਾ ਸਮਾਂ ਜ਼ਰੂਰ ਉਪਲਬਧ ਕਰਵਾਇਆ ਜਾਵੇ। ਉਨ•ਾਂ ਕਿਹਾ ਕਿ ਇਨ•ਾਂ ਹੁਕਮਾਂ ਰਾਹੀਂ ਹੀ ਲੌਕਡਾਊਨ ਲਾਗੂ ਰਹਿਣ ਤੱਕ ਕੋਈ ਜ਼ੁਰਮਾਨਾ ਜਾਂ ਲੇਟ ਫੀਸ ਲਗਾਉਣ ਤੋਂ ਮਨਾਹੀ ਕੀਤੀ ਗਈ ਸੀ। ਉਨ•ਾਂ ਦੱਸਿਆ ਕਿ ਇਹ ਹੁਕਮ ਜਾਰੀ ਕਰਨ ਤੋਂ ਬਾਅਦ ਉਨ•ਾਂ ਖੁਦ ਵੀ ਮੀਡੀਆ ਅਤੇ ਹੋਰ ਵੱਖ-ਵੱਖ ਸਾਧਨਾਂ ਰਾਹੀਂ ਸਕੂਲਾਂ ਨੂੰ ਅਜਿਹਾ ਕਰਨ ਤੋਂ ਵਰਜਿਆ ਗਿਆ ਸੀ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ 7 ਦਿਨ ਦਾ ਸਮਾਂ ਦਿੱਤਾ ਗਿਆ ਹੈ ਅਤੇ ਜੇਕਰ ਇਹ ਸਕੂਲ ਤਸੱਲੀਬਖ਼ਸ ਜਵਾਬ ਦੇਣ ਤੋਂ ਅਸਮਰੱਥ ਰਹੇ ਤਾਂ ਇਨ•ਾਂ ਦੀ ਮਾਨਤਾ ਜਾਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਰੱਦ ਕਰ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਇਨ•ਾਂ ਸਕੂਲਾਂ ਤੋਂ ਇਲਾਵਾ ਜੇਕਰ ਕੋਈ ਹੋਰ ਸਕੂਲ ਵੀ ਕਰਫਿਊ ਦੌਰਾਨ ਫੀਸ ਦੀ ਮੰਗ ਕੀਤੀ ਜਾਂਦੀ ਹੈ ਤਾਂ ਵਿਦਿਆਰਥੀ ਜਾਂ ਉਨ•ਾਂ ਦੇ ਮਾਪੇ ਆਪਣੀ ਸ਼ਿਕਾਇਤ ਸਿੱਧਾ ਉਨ•ਾਂ ਨੂੰ ਈ-ਮੇਲ, vijayindersingla0gmail.com ‘ਤੇ ਭੇਜ ਸਕਦੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਕੋਰੋਨਾਵਾਇਰਸ ਫੈਲਣ ਕਾਰਨ ਪੂਰੀ ਦੁਨੀਆ ‘ਤੇ ਕਾਰੋਬਾਰ ਪ੍ਰਭਾਵਿਤ ਹੋਏ ਹਨ ਜਿਸ ਕਾਰਨ ਪੰਜਾਬ ਵਿਚ ਵੀ ਮਾਪੇ ਕਰਫਿਊ ਦੌਰਾਨ ਆਨਲਾਈਨ ਬੈਂਕਿੰਗ ਜ਼ਰੀਏ ਵੀ ਫੀਸ ਨਹੀਂ ਭਰ ਸਕਦੇ। ਉਨ•ਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਨੂੰ ਵੀ ਮੁਸ਼ਕਿਲ ਦੀ ਇਸ ਘੜੀ ਵਿਚ ਪੰਜਾਬ ਸਰਕਾਰ ਅਤੇ ਸੂਬਾ ਵਾਸੀਆਂ ਨਾਲ ਖੜ•ਨਾ ਚਾਹੀਦਾ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ