ਸਿੱਖਿਆ ਮੰਤਰੀ ਵੱਲੋਂ ਬਾਰ੍ਹਵੀਂ ਦੇ ਮਾੜੇ ਨਤੀਜਿਆਂ ਵਾਲੇ ਸਕੂਲ ਮੁਖੀਆ ਨੂੰ ਸਜ਼ਾ ਤੇ ਚੰਗੇ ਨਤੀਜਿਆਂ ਵਾਲਿਆਂ ਨੂੰ ਇਨਾਮ ਦੇਣ ਦਾ ਫੈਸਲਾ

20 ਫੀਸਦੀ ਤੋਂ ਘੱਟ ਨਤੀਜੇ ਵਾਲੇ 62 ਸਕੂਲ ਮੁਖੀਆਂ ਦੇ ਹੋਣਗੇ ਤਬਾਦਲੇ, ਅਧਿਆਪਕਾਂ ਖਿਲਾਫ ਹੋਵੇਗੀ ਵਿਭਾਗੀ ਕਾਰਵਾਈ: ਅਰੁਣਾ ਚੌਧਰੀ

90 ਫੀਸਦੀ ਤੋਂ ਵੱਧ ਨਤੀਜੇ ਵਾਲੇ 122 ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਦਿੱਤੇ ਜਾਣਗੇ ਪ੍ਰਸੰਸਾ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 16 ਮਈ:
ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੋਧਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਮਾੜੀ ਕਾਰਗੁਜ਼ਾਰੀ ਦਿਖਾਉਣ ਵਾਲੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਖਿਲਾਫ ਕਾਰਵਾਈ ਅਤੇ ਚੰਗੇ ਨਤੀਜੇ ਵਾਲਿਆਂ ਨੂੰ ਪ੍ਰਸੰਸਾ ਪੱਤਰ ਦੇਣ ਦਾ ਫੈਸਲਾ ਕੀਤਾ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਸ੍ਰੀਮਤੀ ਚੋਧਰੀ ਨੇ ਦੱਸਿਆ ਕਿ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਮਾੜੀ ਕਾਰਗੁਜ਼ਾਰੀ ਦਿਖਾਉਣ ਵਾਲੇ ਸਕੂਲਾਂ ਦੇ ਮੁਖੀਆਂ ਤੇ ਅਧਿਆਪਕਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 62 ਅਜਿਹੇ ਸਕੂਲ ਹਨ ਜਿਨ੍ਹਾਂ ਦੀ ਪਾਸ ਫੀਸਦੀ ਦਰ 20 ਫੀਸਦੀ ਤੋਂ ਵੀ ਘੱਟ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਜ਼ਾ ਵਜੋਂ ਤਬਦੀਲ ਕੀਤਾ ਜਾਵੇਗਾ ਅਤੇ ਮਾੜੀ ਪਾਸ ਫੀਸਦੀ ਵਾਲੇ ਵਿਸ਼ਿਆਂ ਦੇ ਸਬੰਧਤ ਅਧਿਆਪਕਾਂ ਖਿਲਾਫ ਵੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਸਿੱਖਿਆ ਮੰਤਰੀ ਸ੍ਰੀਮਤੀ ਚੌਧਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ 122 ਸਕੂਲਾਂ ਦਾ ਨਤੀਜਾ 90 ਫੀਸਦੀ ਤੋਂ ਵੱਧ ਹੈ ਜੋ ਕਿ ਬਹੁਤ ਵਧੀਆ ਕਾਰਗੁਜ਼ਾਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਬੰਧਤ ਅਧਿਆਪਕਾਂ ਨੂੰ ਪ੍ਰਸੰਸਾ ਪੱਤਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰਾਂ ਨਾਲ ਕੋਈ ਸਮਝੋਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ ਤੌਰ ’ਤੇ ਮੀਟਿੰਗ ਕਰ ਕੇ ਸਿੱਖਿਆ ਵਿਭਾਗ ਵਿੱਚ ਸੁਧਾਰਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਚੰਗੀ ਕਾਰਗੁਜ਼ਾਰੀ ਵਾਲਿਆਂ ਨੂੰ ਸਲਾਹਿਆ ਜਾਵੇਗਾ ਅਤੇ ਮਾੜੀ ਕਾਰਗੁਜ਼ਾਰੀ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…