Share on Facebook Share on Twitter Share on Google+ Share on Pinterest Share on Linkedin ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਗੁਰਦੁਆਰਾ ਅੰਬ ਸਾਹਿਬ ਤੋਂ ਵਾਈਪੀਐਸ ਚੌਂਕ ਤੱਕ ਰੋਸ ਮਾਰਚ, ਸਰਕਾਰ ਨੂੰ ਮੰਗ ਪੱਤਰ ਭੇਜਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਸਤੰਬਰ: ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੋਮਵਾਰ ਨੂੰ ਪੰਜਾਬ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ। ਇੱਥੇ ਅਧਿਆਪਕ ਮੰਗਾਂ ’ਤੇ ਚਰਚਾ ਕਰਨ ਮਗਰੋਂ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਤੋਂ ਚੰਡੀਗੜ੍ਹ ਵੱਲ ਪੈਦਲ ਮਾਰਚ ਕੀਤਾ ਗਿਆ ਲੇਕਿਨ ਪੁਲੀਸ ਨੇ ਉਨ੍ਹਾਂ ਨੂੰ ਵਾਈਪੀਐਸ ਚੌਂਕ ’ਤੇ ਰੋਕ ਲਿਆ। ਜਿਸ ਕਾਰਨ ਪ੍ਰਦਰਸ਼ਨਕਾਰੀ ਉੱਥੇ ਹੀ ਧਰਨਾ ਲਗਾ ਕੇ ਬੈਠ ਗਏ ਅਤੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ। ਉਧਰ, ਮੁਹਾਲੀ ਦੇ ਤਹਿਸੀਲਦਾਰ ਨੇ ਵਾਈਪੀਐਸ ਚੌਂਕ ’ਤੇ ਪਹੁੰਚ ਕੇ ਮੰਗ ਪੱਤਰ ਹਾਸਲ ਕਰਕੇ ਬਣਦੀ ਕਾਰਵਾਈ ਲਈ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੱਤਾ। ਇਸ ਮੌਕੇ ਯੂਨੀਅਨ ਦੇ ਸੂਬਾਈ ਆਗੂ ਅਜਮੇਰ ਸਿੰਘ ਨੇ ਕਿਹਾ ਕਿ ਉਹ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਸੰਬਰ 2016 ਦਾ ਉਹ ਵਾਅਦਾ ਚੇਤੇ ਕਰਵਾਉਣ ਆਏ ਹਨ ਜੋ ਉਨ੍ਹਾਂ ਨੇ ਯੂਨੀਅਨ ਨਾਲ ਕਰਕੇ ਭਰੋਸਾ ਦਿੱਤਾ ਸੀ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਕੈਬਨਿਟ ਦੀ ਪਲੇਠੀ ਮੀਟਿੰਗ ਵਿੱਚ ਹੀ ਸਿੱਖਿਆ ਪ੍ਰੋਵਾਈਡਰਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਲਬੀਰ ਸਿੰਘ ਸਿੱਧੂ ਅਤੇ ਰਾਣਾ ਕੇਪੀ ਸਿੰਘ ਦੀ ਮੌਜੂਦਗੀ ਵਿੱਚ ਇਹ ਵਾਅਦਾ ਕੀਤਾ ਸੀ ਪ੍ਰੰਤੂ ਇਹ ਵਾਅਦਾ ਹੁਣ ਤੱਕ ਪੂਰਾ ਨਹੀਂ ਕੀਤਾ ਗਿਆ। ਜਿਸ ਕਾਰਨ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਤੋਂ ਜਿਹੜੇ ਅਣਲੋੜੀਂਦੇ\ਗੈਰ ਸਿੱਖਿਅਕ ਕੰਮ ਕਰਵਾਏ ਜਾ ਰਹੇ ਹਨ, ਉਨ੍ਹਾਂ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਸਿਰਫ਼ ਬੱਚਿਆਂ ਨੂੰ ਆਨਲਾਈਨ ਹੀ ਕੰਮ ਭੇਜਿਆ ਜਾਵੇਗਾ। ਇਸ ਮੌਕੇ ਸ੍ਰੀਮਤੀ ਗੁਰਮੀਤ ਕੌਰ, ਰੁਪਿੰਦਰ ਕੌਰ, ਜੁਝਾਰ ਸਿੰਘ ਸੰਗਰੂਰ, ਨਿਰਮਲ ਸਿੰਘ, ਵੀਰ ਦਵਿੰਦਰ ਸਿੰਘ ਅਤੇ ਪਰਮਿੰਦਰ ਕੌਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ