ਸਿੱਖਿਆ ਪ੍ਰੋਵਾਈਡਰ ਤੇ ਕੱਚੇ ਅਧਿਆਪਕ ਬੰਧੂਆ ਮਜ਼ਦੂਰਾਂ ਵਾਂਗ ਕੰਮ ਕਰਨ ਲਈ ਮਜਬੂਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ:
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਡੇਢ ਦਹਾਕੇ ਤੋਂ ਮਹਿਜ਼ ਨਿਗੂਣੀਆਂ ਤਨਖ਼ਾਹਾਂ ’ਤੇ ਬੱਚਿਆਂ ਨੂੰ ਪੜ੍ਹਾ ਰਹੇ ਹਜ਼ਾਰਾਂ ਸਿੱਖਿਆ ਪ੍ਰੋਵਾਈਡਰ ਅਤੇ ਕੱਚੇ ਅਧਿਆਪਕ ਪੱਕੇ ਹੋਣ ਦੀ ਉਮੀਦ ਵਿੱਚ ਬੰਧੂਆ ਮਜ਼ਦੂਰਾਂ ਵਾਂਗ ਕੰਮ ਕਰਨ ਲਈ ਮਜਬੂਰ ਹਨ। ਬੇਸ਼ੱਕ ਸਮੇਂ ਦੀਆਂ ਸਰਕਾਰਾਂ ਵੱਲੋਂ ਹਮੇਸ਼ਾ ਇਨ੍ਹਾਂ ਕੱਚੇ ਅਧਿਆਪਕਾਂ ਦੀ ਕੋਈ ਸਾਰ ਨਹੀਂ ਲਈ ਗਈ, ਜਿਸ ਰਵਾਇਤੀ ਪਾਰਟੀਆਂ ਨੂੰ ਸੱਤਾ ਤੋਂ ਬਾਹਰ ਹੋਣਾ ਪਿਆ ਹੈ, ਉੱਥੇ ਹੁਣ ਕੱਚੇ ਅਧਿਆਪਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵੱਡੀਆਂ ਆਸਾਂ ਹਨ। ਆਗੂਆਂ ਨੇ ਦੱਸਿਆ ਕਿ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਭਗਵੰਤ ਮਾਨ, ਹਰਪਾਲ ਸਿੰਘ ਚੀਮਾ, ਕੁਲਤਾਰ ਸਿੰਘ ਸੰਧਵਾ, ਗੁਰਮੀਤ ਸਿੰਘ ਮੀਤ ਹੇਅਰ, ਜੈ ਕ੍ਰਿਸ਼ਨ ਸਿੰਘ ਰੋੜ੍ਹੀ, ਪ੍ਰਿੰਸੀਪਲ ਬੁਧਰਾਮ, ਅਨਮੋਲ ਗਗਨ ਮਾਨ ਅਤੇ ਹੋਰ ਸੀਨੀਅਰ ਆਗੂਆਂ ਨੇ 27 ਨਵੰਬਰ 2021 ਨੂੰ ਕੱਚੇ ਅਧਿਆਪਕ ਯੂਨੀਅਨ ਦੇ ਮੁਹਾਲੀ ਧਰਨੇ ਵਿੱਚ ਪਹੁੰਚ ਕੇ ਐਲਾਨ ਕੀਤਾ ਸੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਕੱਚੇ ਅਧਿਆਪਕਾਂ ਦੀ ਪੱਕੀ ਨੌਕਰੀ ਅਤੇ ਬਰਾਬਰ ਕੰਮ ਬਰਾਬਰ ਤਨਖ਼ਾਹ ਦੇਣ ਦੇ ਵਾਅਦਾ ਕੀਤਾ ਸੀ।
ਸੂਬਾ ਪ੍ਰਧਾਨ ਅਜਮੇਰ ਸਿੰਘ ਅੌਲਖ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ ਬਰਾੜ, ਜਨਰਲ ਸਕੱਤਰ ਕੁਲਦੀਪ ਸਿੰਘ ਬੱਡੂਵਾਲ ਨੇ ਕਿਹਾ ਕਿ ‘ਆਪ’ ਸਰਕਾਰ ਕੱਚੇ ਅਧਿਆਪਕਾ ਨੂੰ ਪੱਕੇ ਕਰਨ ਲਈ ਯਤਨਸ਼ੀਲ ਹੈ ਅਤੇ ਸਰਕਾਰ ਵੱਲੋਂ ਗਠਿਤ ਸਬ-ਕਮੇਟੀ ਨੇ ਲਗਾਤਾਰ ਕੱਚੇ ਅਧਿਆਪਕ ਜਥੇਬੰਦੀਆਂ ਦੇ ਮੋਹਰੀ ਆਗੂਆਂ ਅਤੇ ਕਾਨੂੰਨੀ ਮਾਹਰਾਂ ਨਾਲ ਤਾਲਮੇਲ ਕਰਕੇ ਜਲਦੀ ਹੀ ਕੋਈ ਇਤਿਹਾਸਕ ਫੈਸਲਾ ਲੈਣ ਦਾ ਭਰੋਸਾ ਦਿੱਤਾ ਹੈ ਅਤੇ ਕੱਚੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਥੋੜੇ ਦਿਨਾਂ ਦੀ ਮੋਹਲਤ ਮੰਗੀ ਗਈ ਹੈ। ਜਿਸ ਦਾ ਕੱਚੇ ਅਧਿਆਪਕ ਨੇ ਹਾਂ-ਪੱਖੀ ਹੁੰਗਾਰਾ ਭਰਿਆ ਹੈ। ਹੁਣ ਕੱਚੇ ਅਧਿਆਪਕਾਂ ਨੂੰ ਨਵੀਂ ਸਿੱਖਿਆ ਨੀਤੀ ਤਹਿਤ ਪੱਕੇ ਹੋਣ ਦੀ ਆਸ ਬੱਝੀ ਹੈ।

ਯੂਨੀਅਨ ਦੇ ਪੈੱ੍ਰਸ ਸਕੱਤਰ ਜੁਝਾਰ ਸਿੰਘ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿਚ ਯੂਨੀਅਨ ਆਗੂਆਂ ਅਤੇ ਸਰਕਾਰ ਵਿਚਕਾਰ ਰੈਗੂਲਰ ਨੀਤੀ ਸਮੇਤ ਤਨਖ਼ਾਹਾਂ ਵਿਚ ਵਾਧੇ ਬਾਰੇ ਸਹਿਮਤੀ ਬਣ ਗਈ ਹੈ ਅਤੇ ਹੁਣ 13 ਹਜ਼ਾਰ ਕੱਚੇ ਅਧਿਆਪਕਾਂ ਦੀ ਜੂਨ ਸੁਧਰਨ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੱਚੇ ਅਧਿਆਪਕਾਂ ਨੂੰ ਪੂਰੀ ਆਸ ਹੈ ਕਿ 5 ਸਤੰਬਰ ਨੂੰ ਅਧਿਆਪਕ ਦਿਵਸ ’ਤੇ ਸਰਕਾਰ ਉਨ੍ਹਾਂ ਦੀ ਝੋਲੀ ਵਿਚ ਰੈਗੂਲਰ ਕਰਨ ਦੀ ਖੈਰ ਜ਼ਰੂਰ ਪਾਵੇਗੀ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…