Share on Facebook Share on Twitter Share on Google+ Share on Pinterest Share on Linkedin ਸਿੱਖਿਆ ਸਕੱਤਰ ਨੇ ਸਮਾਰਟ ਸਕੂਲਾਂ ਲਈ ਅਧਿਆਪਕਾਂ ਨੂੰ ਕੀਤਾ ਉਤਸ਼ਾਹਿਤ ਸਕੂਲਾਂ ਵਿੱਚ ਸਮਾਰਟ ਕਲਾਸਰੂਮਾਂ ਲਈ ਜ਼ਿਲ੍ਹਾ ਸਮਾਰਟ ਸਕੂਲ ਮੋਟੀਵੇਟਰਾਂ ਤੇ ਸਹਾਇਕ ਕੋਆਰਡੀਨੇਟਰਾਂ ਨਾਲ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੂਨ: ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੀ ਮੁਹਿੰਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਸਮਾਰਟ ਸਕੂਲ ਮੋਟੀਵੇਟਰਾਂ, ਜ਼ਿਲ੍ਹਾ ਸਹਾਇਕ ਕੋਆਰਡੀਨੇਟਰਾਂ ਸਮਾਰਟ ਸਕੂਲ ਅਤੇ ਜੇਈ ਨਾਲ ਮੁੱਖ ਦਫ਼ਤਰ ਵਿੱਚ ਮੀਟਿੰਗ ਕੀਤੀ। ਜਿਸ ਵਿੱਚ ਡੀਜੀਐਸਈ ਮੁਹੰਮਦ ਤਾਇਅਬ ਨੇ ਵੀ ਅਧਿਆਪਕਾਂ ਨੂੰ ਸਮਾਰਟ ਸਕੂਲਾਂ ਸਬੰਧੀ ਸਾਕਾਰਾਤਮਿਕ ਸੋਚ ਅਪਣਾਉਣ ਲਈ ਪ੍ਰੇਰਿਆ। ਇਸ ਮੌਕੇ ਕ੍ਰਿਸ਼ਨ ਕੁਮਾਰ ਨੇ ਸਮਾਰਟ ਸਕੂਲਾਂ ਵਿੱਚ ਸਿੱਖਿਆ ਦੇ ਉਚੇਰੇ ਮਿਆਰ ਅਤੇ ਸੁੰਦਰੀਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਮੁਖੀ ਅਤੇ ਅਧਿਆਪਕ ਸਕੂਲ ਪੱਧਰ ’ਤੇ ਆਪੋ ਆਪਣੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਕੰਮ ਕਰ ਰਹੇ ਹਨ। ਜਿਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੀ ਸਫਲਤਾ ਬਾਕੀ ਅਧਿਆਪਕਾਂ ਨਾਲ ਸਾਂਝੀ ਕੀਤੀ ਜਾਵੇ। ਇਸ ਮੀਟਿੰਗ ਵਿੱਚ ਏਐੱਸਪੀਡੀ ਸੁਰੇਖਾ ਠਾਕੁਰ, ਸਹਾਇਕ ਡਾਇਰੈਕਟਰ ਸੁਸ਼ੀਲ ਨਾਥ, ਤੋਤਾ ਸਿੰਘ ਚਹਿਲ, ਸ਼ਲਿੰਦਰ ਸਿੰਘ, ਮੰਜੂ ਭਾਰਦਵਾਜ, ਰਾਕੇਸ਼ ਕੁਮਾਰ, ਅਮਰਜੀਤ ਸਿੰਘ, ਲਵਜੀਤ ਸਿੰਘ, ਸੰਜੀਵ ਭੂਸ਼ਨ, ਜ਼ਿਲ੍ਹਾ ਸਮਾਰਟ ਸਕੂਲ ਮੋਟੀਵੇਟਰ, ਜਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ, ਜੇਈ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ