Share on Facebook Share on Twitter Share on Google+ Share on Pinterest Share on Linkedin ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਅਧਿਆਪਕਾਂ ਨੂੰ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਆ ਅਧਿਆਪਕਾਂ ਨੇ ਤਿਆਰ ਕੀਤੀ ‘ਖੇਡ ਮਹਿਲ’ ਦੀ ਰੌਚਕ ਸਿੱਖਣ-ਸਿਖਾਉਣ ਸਮੱਗਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ: ਸਕੂਲ ਸਿੱਖਿਆ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਪ੍ਰੀ-ਪ੍ਰਾਇਮਰੀ ਜ਼ਿਲ੍ਹਾ ਰਿਸੋਰਸ ਪਰਸਨ ਸਿਖਲਾਈ ਵਰਕਸ਼ਾਪ ਦੇ ਪਹਿਲੇ ਗੇੜ ਦੇ ਆਖਰੀ ਤੇ ਚੌਥੇ ਦਿਨ ਖੇਤਰੀ ਸਹਿਕਾਰੀ ਪ੍ਰਬੰਧ ਸੰਸਥਾਨ ਸੈਕਟਰ-32, ਚੰਡੀਗੜ੍ਹ ਵਿਖੇ ਪਹੁੰਚ ਕੇ ਜਾਇਜ਼ਾ ਲਿਆ ਤੇ ਪ੍ਰੀ-ਪ੍ਰਾਇਮਰੀ ਸਿਖਲਾਈ ਮੈਨੂਅਲ ਜਾਰੀ ਕੀਤਾ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਸਿਖਲਾਈ ਵਰਕਸ਼ਾਪ ਦੇ ਪਹਿਲੇ ਗੇੜ ਵਿੱਚ ਭਾਗ ਲੈ ਰਹੇ 250 ਦੇ ਕਰੀਬ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਸਕੂਲੀ ਸਿੱਖਿਆ ਨੂੰ ਮਿਆਰੀ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈਂ। ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਮਿਹਨਤ ਅਤੇ ਲਗਨ ਨਾਲ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਯਤਨਸ਼ੀਲ ਹਨ। ਸਿਖਲਾਈ ਵਰਕਸ਼ਾਪ ਅਧਿਆਪਕ ਮੈਂਨੂਅਲ ਜਾਰੀ ਕਰਦੇ ਹੋਏ ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਅਧਿਆਪਕ ਨੂੰ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਲਈ ਬੱਚੇ ਦੇ ਪੱਧਰ ਤੇ ਆ ਕੇ ਸਿੱਖਣਾ ਅਤੇ ਸਿਖਾਉਣਾ ਸਿਖਲਾਈ ਵਰਕਸ਼ਾਪ ਦਾ ਮੰਤਵ ਹੈ। ਸਮੂਹ ਰਿਸੋਰਸ ਪਰਸਨ ਅਜਿਹਾ ਕਰਨ ਵਿੱਚ ਸਫਲ ਵੀ ਹੋ ਰਹੇ ਹਨ। ਉਹਨਾਂ ਅਧਿਆਪਕਾਂ ਦੇ ਵੱਲੋੱ ਸਿਖਲਾਈ ਵਰਕਸ਼ਾਪ ਦੌਰਾਨ ਤਿਆਰ ਕੀਤੇ ਸਿੱਖਣ-ਸਿਖਾਉਣ ਸਮੱਗਰੀ ਦੇ ਸਬੰਧੀ ਕਿਹਾ ਕਿ ਬੱਚਿਆਂ ਨੂੰ ਸਕੂਲ ਵਿੱਚ ‘ਖੇਡ ਮਹਿਲ’ ਦੌਰਾਨ ਵਰਤੀ ਜਾਣ ਵਾਲੀ ਰੋਚਕ ਸਮੱਗਰੀ ਅਧਿਆਪਕ ਬਹੁਤ ਹੀ ਮਨ ਲਗਾ ਕੇ ਘੱਟ ਖਰਚੇ ਨਾਲ ਬਣਾ ਰਹੇ ਹਨ। ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿੱਚ 3-6 ਸਾਲ ਦੇ ਬੱਚਿਆਂ ਨੂੰ ‘ਖੇਡ ਮਹਿਲ’ ਦੀਆਂ ਗਤੀਵਿਧੀਆਂ ਕਰਵਾ ਕੇ ਬੱਚਿਆਂ ਦਾ ਭਵਿੱਖ ਰੌਸ਼ਨਾਇਆ ਜਾ ਸਕੇ ਇਸ ਲਈ ਸਿੱਖਿਆ ਵਿਭਾਗ ਦੇ ਸਮੂਹ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਵਧਾਈ ਦੇ ਪਾਤਰ ਹਨ। ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ‘ਖੇਡ ਮਹਿਲ’ ਵਿੱਚ ਕਰਵਾਈਆਂ ਜਾਣ ਵਾਲੀਆਂ ਕਿਰਿਆਵਾਂ ਦੀ ਸਿਖਲਾਈ ਵਰਕਸ਼ਾਪ ਦਾ ਦੂਜਾ ਗੇੜ 12 ਫਰਵਰੀ ਤੋਂ ਸ਼ੁਰੂ ਹੋਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ