nabaz-e-punjab.com

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕੀਤੀ ਸਮਾਰਟ ਸਕੂਲ ਬਣ ਚੁੱਕੇ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੁਲਾਈ:
ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਮਾਰਟ ਸਕੂਲ ਬਣ ਚੁੱਕੇ 260 ਦੇ ਕਰੀਬ ਸਕੂਲ ਮੁਖੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਹੋਈ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਜ਼ਿਆਦਾਤਰ ਸਰਕਾਰੀ ਸਕੂਲਾਂ ਦੇ ਮੁਖੀ ਆਪਣੇ ਸਟਾਫ਼ ਅਤੇ ਸਮੁਦਾਇ ਦੇ ਸਹਿਯੋਗ ਨਾਲ ਸਿੱਖਿਆ ਵਿਭਾਗ ਪੰਜਾਬ ਅਧੀਨ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਲਈ ਸਰੰਚਨਾਤਮਿਕ ਸੁਵਿਧਾਵਾਂ ਦੇਣ ਦਾ ਅਣਥੱਕ ਪ੍ਰਯਾਸ ਕਰਦੇ ਹੋਏ ਬਾਕੀ ਸਕੂਲਾਂ ਲਈ ਚਾਨਣ-ਮੁਨਾਰੇ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਰਟ ਸਕੂਲਾਂ ਦੀ ਸੋਚ ਇਨ੍ਹਾਂ ਸਕੂਲਾਂ ਵਿੱਚ ਪਹਿਲਾਂ ਹੀ ਕੰਮ ਕਰ ਰਹੀ ਹੈਂ ਪਰ ਹੁਣ ਇੱਕ ਵਿਉਂਤਬੱਧ ਤਰੀਕੇ ਨਾਲ ਸਕੂਲਾਂ ‘ਚ ਕਾਰਜ ਕੀਤੇ ਜਾਣੇ ਹਨ ਜਿਸ ਨਾਲ ਪੰਜਾਬ ਸੂਬਾ ਵਿਦਿਆਰਥੀਆਂ ਦੇ ਗੁਣਾਤਮਿਕ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਫਲ ਹੋਵੇਗਾ।
ਉਨ੍ਹਾਂ ਕਿਹਾ ਕਿ ਪਾਠਕ੍ਰਮ ਦਾ ਈ-ਕੰਟੈਂਟ ਤਿਆਰ ਕਰਕੇ ਸਕੂਲਾਂ ਵਿੱਚ ਬੱਚਿਆਂ ਨੂੰ ਸਮਾਰਟ ਕਲਾਸ ਰੂਮਾਂ ਦੀ ਸਹਾਇਤਾ ਨਾਲ ਵਿਸ਼ਾ ਵਸਤੂ ਦੀ ਸਮਝ-ਬੂਝ ਬਣਾਉਣ ਲਈ ਸਹਿਯੋਗੀ ਤਾਂ ਹੋਵੇਗਾ ਨਾਲ ਹੀ ਪਾਠਕ੍ਰਮ ਦੀ ਦੁਹਰਾਈ ਵੀ ਸੌਖੀ ਹੋਵੇਗੀ। ਲੜਕੀਆਂ ਲਈ ਸਹੂਲਤਾਂ ਪੱਖੋਂ ਵੀ ਸਮਾਰਟ ਸਕੂਲ ਵੱਖਰੀ ਹੀ ਪਹੁੰਚ ਰੱਖਣਗੇ। ਸਕੂਲਾਂ ਦੀਆਂ ਵਰਦੀਆਂ ਅਤੇ ਕਮਰਿਆਂ ਦੀ ਸਿੱਖਣ-ਸਿਖਾਉਣ ਸਮੱਗਰੀ ਦੀ ਉਪਲਬਧਤਾ ਵੀ ਸਮਾਰਟ ਸਕੂਲਾਂ ਨੂੰ ਵੱਖਰਾ ਬਣਾਉਣ ਵਿੱਚ ਸਹਾਈ ਹੋਵੇਗੀ। ਇਸ ਤੋਂ ਇਲਾਵਾ ਅੰਗਰੇਜ਼ੀ ਮਾਧਿਅਮ ਨਾਲ ਪੜ੍ਹਾਈ ਕਰਵਾਉਣ ਨਾਲ ਸਮਾਰਟ ਸਕੂਲ ਬੱਚਿਆਂ ਵਿੱਚੋਂ ਉਤਸ਼ਾਹ ਵਧੇਗਾ। ਸਕੂਲਾਂ ਦੇ ਮੁਖੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਪਿਛਲੇ ਦਿਨਾਂ ਦੀਆਂ ਸਰੰਚਨਾਤਮਿਕ ਤਬਦੀਲੀਆਂ ਦੀ ਪੇਸ਼ਕਾਰੀਆਂ ਦੇਖ ਕੇ ਸਕੂਲ ਮੁਖੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਰਜ ਸਭ ਸਕੂਲ ਮੁਖੀ ਕਰ ਰਹੇ ਹਨ ਅਤੇ ਵਿਭਾਗ ਨੂੰ ਇਨ੍ਹਾਂ ਸਕੂਲਾਂ ’ਤੇ ਮਾਣ ਹੈ ਅਤੇ ਹੁਣ ਇਸ ਤੋਂ ਅੱਗੇ ਵਧ ਕੇ ਕੰਮ ਕਰਨ ਦੀ ਜ਼ਰੂਰਤ ਹੈਂ ਤਾਂ ਜੋ ਬਾਕੀ ਸਕੂਲਾਂ ਨੂੰ ਵੀ ਅਜਿਹੇ ਕਾਰਜ ਕਰਨ ਲਈ ਹੌਸਲਾ ਮਿਲ ਸਕੇ। ਇਸ ਮੌਕੇ ਸਕੂਲ ਮੁਖੀਆਂ ਵੱਲੋਂ ਸਮਾਰਟ ਸਕੂਲਾਂ ਸਬੰਧੀ ਆਪਣੇ-ਆਪਣੇ ਵਿਚਾਰ ਵੀ ਸਾਂਝੇ ਕੀਤੇ ਗਏ। ਇਸ ਮੌਕੇ ਡਾ. ਮਨਿੰਦਰ ਸਿੰਘ ਸਰਕਾਰੀਆ, ਡਾ. ਜਰਨੈਂਲ ਸਿੰਘ ਕਾਲੇਕੇ, ਸੁਰੇਖਾ ਠਾਕੁਰ ਅਤੇ ਵਿਭਾਗ ਦੇ ਹੋਰ ਆਹਲਾ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…