Nabaz-e-punjab.com

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਪ੍ਰਾਇਮਰੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੂਨ:
ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਪੰਜਾਬ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਆਪੋ ਆਪਣੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨਾਲ ਸਹਿਯੋਗ ਕਰਕੇ ਪ੍ਰਾਇਮਰੀ ਸਿੱਖਿਆ ਦੇ ਮਿਆਰ ਨੂੰ ਹੋਰ ਵਧੇਰੇ ਉੱਚਾ ਚੁੱਕਣ ਲਈ ਸਿਖਲਾਈ ਵਰਕਸ਼ਾਪ ਦਾ ਵੱਧ ਤੋਂ ਵੱਧ ਲਾਭ ਉਠਾਉਣ। ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ), ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ) ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਪ੍ਰੀ-ਪ੍ਰਾਇਮਰੀ ਖੇਡ ਮਹਿਲ ਸਿਖਲਾਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸਿੱਖਿਆ ਸਕੱਤਰ ਨੇ ਕਿਹਾ ਕਿ ਬਲਾਕ ਅਧਿਕਾਰੀਆਂ ਅਤੇ ਅਧਿਆਪਕਾਂ ਕੋਲ ਇਹ ਬਹੁਤ ਵਧੀਆ ਮੌਕਾ ਹੈ ਕਿ ਉਹ ਉੱਚ ਅਧਿਕਾਰੀਆਂ ਨਾਲ ਮਿਲ ਬੈਠ ਕੇ ਸਕੂਲਾਂ ਵਿੱਚ ਕੀਤੇ ਜਾ ਰਹੇ ਚੰਗੇ ਕਾਰਜਾਂ ਨੂੰ ਸੂਚੀ ਬੱਧ ਕਰਕੇ ਬਾਕੀ ਸਕੂਲਾਂ ਲਈ ਮਿਸਾਲ ਤਿਆਰ ਕਰਨ ਤਾਂ ਜੋ ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਆਪਸ ਵਿੱਚ ਬੈਠ ਕੇ ਸਕੂਲਾਂ ਦੀ ਨੁਹਾਰ ਬਦਲਣ ਲਈ ਨੀਤੀ ਘੜੀ ਜਾ ਸਕੇ।
ਸ੍ਰੀ ਕ੍ਰਿਸ਼ਨ ਕੁਮਾਰ ਨੇ ਸਮੂਹ ਅਧਿਕਾਰੀਆਂ ਨੂੰ ਪੂਰੇ ਮਨ ਨਾਲ ਸਿਖਲਾਈ ਵਰਕਸ਼ਾਪ ਵਿੱਚ ਭਾਗ ਲੈਣ ਤਾਂ ਜੋ ਅਧਿਆਪਕ ਕੋਲ ਸਕੂਲਾਂ ਵਿੱਚ ਜਾਣ ਸਮੇਂ ਉਹ ਵਿਸ਼ਾ ਵਸਤੂ ਨਾਲ ਚੰਗੀ ਤਰ੍ਹਾਂ ਜਾਣੂ ਹੋ ਜਾਣ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਸਕੂਲੀ ਬੱਚਿਆਂ ਦੇ ਮਾਪਿਆਂ ਅਤੇ ਆਂਗਨਵਾੜੀ ਮੁਲਾਜ਼ਮਾਂ ਨੂੰ ਮਾਣ ਸਤਿਕਾਰ ਦੇਣ ਅਤੇ ਪ੍ਰੀ ਪ੍ਰਾਇਮਰੀ ਖੇਡ ਮਹਿਲ ਦੀਆਂ ਕਿਰਿਆਵਾਂ ਬਾਰੇ ਜਾਣੂ ਕਰਵਾਉਣ। ਉਨ੍ਹਾਂ ਸਿਖਲਾਈ ਵਰਕਸ਼ਾਪ ਨੂੰ ਬਹੁਤ ਹੀ ਫਾਇਦੇਮੰਦ ਦੱਸਦਿਆਂ ਕਿਹਾ ਕਿ ਵਰਕਸ਼ਾਪ ਵਿੱਚ ਹਾਸਲ ਕੀਤੇ ਗਿਆਨ ਬਾਰੇ ਸਕੂਲਾਂ ਵਿੱਚ ਜਾ ਕੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ। ਉਨ੍ਹਾਂ ਕਿਹਾ ਕਿ ਉਹ ਖ਼ੁਦ ਵੀ ਸਕੂਲਾਂ ਵਿੱਚ ਜਾ ਕੇ ਪ੍ਰੀ ਪ੍ਰਾਇਮਰੀ ਖੇਡ ਮਹਿਲ ਦੀਆਂ ਕਿਰਿਆਵਾਂ ਬਾਰੇ ਮੁਆਇਨਾ ਕਰਨਗੇ। ਸਿਖਲਾਈ ਵਰਕਸ਼ਾਪ ਨੂੰ ਸਹਾਇਕ ਡਾਇਰੈਕਟਰ ਡਾ. ਜਰਨੈਲ ਸਿੰਘ ਕਾਲੇਕੇ ਅਤੇ ਸਟੇਟ ਕੋਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ ਨੇ ਵ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…