Share on Facebook Share on Twitter Share on Google+ Share on Pinterest Share on Linkedin ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਗਣਿਤ ਅਧਿਆਪਕਾ ਸ੍ਰੀਮਤੀ ਸਿੱਧੂ ਦੀਆਂ ਬਾਲ ਕਿਤਾਬਾਂ ਦੀ ਘੁੰਡ ਚੁਕਾਈ ਗਣਿਤ ਅਧਿਆਪਕਾ ਸੁਖਵਿੰਦਰ ਕੌਰ ਸਿੱਧੂ ਨੇ ਆਪਣੇ ਅਧਿਆਪਨ ਤਜਰਬਿਆਂ ਨਾਲ ਗਣਿਤਕ ਸਾਹਿਤ ਨੂੰ ਹੁਲਾਰਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ: ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਅੱਜ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਲੇਸ ਜ਼ਿਲ੍ਹਾ ਸੰਗਰੂਰ ਦੀ ਗਣਿਤ ਅਧਿਆਪਕਾ ਸੁਖਵਿੰਦਰ ਕੌਰ ਸਿੱਧੂ ਵੱਲੋਂ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਸੇਵਾ ਵਿੱਚ ਲਿਖੀਆਂ ਦੋ ਬਾਲ ਪੁਸਤਕਾਂ ‘ਗਣਿਤਕ ਬੋਲੀਆਂ’ ਅਤੇ ‘ਗਣਿਤਕ ਬੁਝਾਰਤਾਂ’ ਦੀ ਘੁੰਡ ਚੁਕਾਈ ਕੀਤੀ ਗਈ। ਉਨ੍ਹਾਂ ਸ੍ਰੀਮਤੀ ਸਿੱਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗਣਿਤ ਅਧਿਆਪਕਾ ਨੇ ਅਧਿਆਪਨ ਦੇ ਨਾਲ ਨਾਲ ਸਾਹਿਤ ਨੂੰ ਗਣਿਤਕ ਰੂਪ ਵਿੱਚ ਪੇਸ਼ ਕਰਨ ਲਈ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਇਸ ਮੌਕੇ ਸ੍ਰੀਮਤੀ ਸਿੱਧੂ ਨੇ ਬਾਲ ਪੁਸਤਕਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ 2001 ਤੋਂ ਗਣਿਤ ਅਧਿਆਪਕ ਵਜੋਂ ਪੜ੍ਹਾ ਰਹੇ ਹਨ ਅਤੇ ਉਨ੍ਹਾਂ ਨੇ ਇਹ ਕਿਤਾਬਾਂ ਗਣਿਤ ਵਿਸ਼ੇ ਨੂੰ ਸੌਖਾ, ਸਰਲ ਅਤੇ ਰੌਚਿਕ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ‘ਗਣਿਤ ਪਟਾਰੀ’ ਅਤੇ ਗਣਿਤ ਵਿਸ਼ੇ ’ਤੇ ਹੀ ਤਿੰਨ ਹੋਰ ਕਿਤਾਬਾਂ ਲਿਖੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗਣਿਤ ਨੂੰ ਆਮ ਜ਼ਿੰਦਗੀ ਵਿੱਚ ਸੌਖਾਲਾ ਬਣਾਉਣ ਲਈ ਬੋਲੀਆਂ ਤੇ ਬੁਝਾਰਤਾਂ ਦਾ ਅਹਿਮ ਰੋਲ ਰਹੇਗਾ। ਇਸ ਮੌਕੇ ਪੰਜਾਬੀ ਸਾਹਿਤਕਾਰ ਤੇ ਬਾਲ ਮੈਗਜ਼ੀਨ ‘ਪ੍ਰਾਇਮਰੀ ਸਿੱਖਿਆ ਅਤੇ ਪੰਖੜੀਆਂ ਦੇ ਸਾਬਕਾ ਸੰਪਾਦਕ ਕੋਮਲ ਸਿੰਘ, ਸਿੱਖਿਆ ਵਿਭਾਗ ਦੇ ਬੁਲਾਰੇ ਰਾਜਿੰਦਰ ਸਿੰਘ ਚਾਨੀ, ਗਗਨਦੀਪ ਸਿੰਘ ਮੂਲੋਵਾਲ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੀ ਸਟੇਟ ਕੋਆਰਡੀਨੇਟਰ ਨਿਰਮਲ ਕੌਰ ਅਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਜਿਨ੍ਹਾਂ ਨੇ ਵੀ ਸ੍ਰੀਮਤੀ ਸਿੱਧੂ ਨੂੰ ਗਣਿਤ ਵਿਸ਼ੇ ਨਾਲ ਜੁੜੇ ਸਾਹਿਤ ਨੂੰ ਸਿਰਜਣ ਲਈ ਵਧਾਈ ਦਿੰਦਿਆਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਕਾਫੀ ਲਾਭ ਮਿਲੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ