ਸਿੱਖਿਆ ਸਕੱਤਰ ਤੇ ਮੇਅਰ ਵੱਲੋਂ ਮਟੌਰ ਸਕੂਲ ਵਿੱਚ ਨਵੇਂ ਕਮਰਿਆਂ ਦੀ ਉਸਾਰੀ ਦੇ ਕੰਮ ਦਾ ਉਦਘਾਟਨ

ਮੇਅਰ ਨੇ ਸ਼ਹਿਰ ਦੇ ਕਈ ਸਰਕਾਰੀ ਸਕੂਲਾਂ ਨੂੰ ਦਿੱਤੇ ਨਵੇਂ ਬੈਂਚ ਅਤੇ ਗਰੀਨ ਬੋਰਡ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਨੇ ਸ਼ਹਿਰ ਦੇ 22 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਬੀੜਾ ਚੁੱਕਿਆ ਹੈ। ਜਿਸ ਦੀ ਰਸਮੀ ਸ਼ੁਰੂਆਤ ਉਨ੍ਹਾਂ ਅੱਜ ਪਿੰਡ ਮਟੌਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਤੋਂ ਕੀਤੀ। ਇਸ ਮੌਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਮੇਅਰ ਕੁਲਵੰਤ ਸਿੰਘ ਨੇ ਸਾਂਝੇ ਤੌਰ ’ਤੇ ਸਕੂਲ ਦੇ ਦੋ ਨਵੇਂ ਕਮਰਿਆਂ ਦੀ ਉਸਾਰੀ ਦੇ ਕੰਮ ਦਾ ਉਦਘਾਟਨ ਕੀਤਾ ਅਤੇ ਆਪਣੇ ਹੱਥੀਂ ਨੀਂਹ ’ਤੇ ਇੱਟਾਂ ਚਿਣੀਆਂ।
ਮੇਅਰ ਨੇ ਦੱਸਿਆ ਕਿ ਇਹ ਕਮਰੇ ਜਨਤਾ ਲੈਂਡ ਪ੍ਰਮੋਟਰਜ਼ ਵੱਲੋਂ ਬਣਾਏ ਜਾਣੇ ਹਨ। ਉਨ੍ਹਾਂ ਸਕੂਲ ਨੂੰ ਵਧੀਆ ਕਿਸਮ ਦੇ 40 ਬੈਂਚ ਵੀ ਦਾਨ ਕੀਤੇ। ਉਨ੍ਹਾਂ ਦੱਸਿਆ ਕਿ ਪਹਿਲੇ ਦੌਰ ਵਿੱਚ ਸੋਹਾਣਾ ਦੇ ਸਕੂਲ ਨੂੰ 80, ਮੌਲੀ ਬੈਦਵਾਨ ਅਤੇ ਫੇਜ਼-3ਬੀ1 ਦੇ ਸਕੂਲਾਂ ਨੂੰ 50-50 ਅਤੇ ਫੇਜ਼-7 ਦੇ ਸਕੂਲ ਨੂੰ 30 ਬੈਂਚ ਅਤੇ ਗਰੀਨ ਬੋਰਡ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਮਾਜ ਪ੍ਰਤੀ ਆਪਣਾ ਫਰਜ ਸਮਝਦਿਆਂ ਇਹ ਸੇਵਾ ਆਪਣੇ ਜ਼ਿੰਮੇ ਲਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਵੀ ਸਮਾਰਟ ਸਕੂਲ ਹੋਣ ਅਤੇ ਪ੍ਰਾਈਵੇਟ ਸਕੂਲਾਂ ਨਾਲੋਂ ਕਿਸੇ ਪੱਖੋਂ ਘੱਟ ਨਹੀਂ ਹੋਣੇ ਚਾਹੀਦੇ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਲੜਕੀਆਂ ਅਤੇ ਲੜਕਿਆਂ ਦੇ ਵੱਖੋ-ਵੱਖਰੇ ਬਾਥਰੂਮ ਬਣਾਉਣਾ, ਗਰੀਨ ਬੋਰਡ ਉਪਲਬਧ ਕਰਵਾਉਣਾ, ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨਾ, ਇੰਟਰਨੈੱਟ ਸਹੂਲਤ ਅਤੇ ਐੱਲਸੀਡੀ ਲਗਾ ਕੇ ਸਮਾਰਟ ਕਲਾਸ ਰੂਮ ਬਣਾਏ ਜਾਣਗੇ।
ਇਸ ਮੌਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਮੇਅਰ ਕੁਲਵੰਤ ਸਿੰਘ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਅਤੇ ਹੋਰਨਾਂ ਸਿਆਸੀ ਆਗੂਆਂ ਅਤੇ ਕਾਰੋਬਾਰੀ ਲੋਕਾਂ ਨੂੰ ਸਮਾਜ ਸੇਵੀ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਕਈ ਅਧਿਆਪਕ ਅਜਿਹੇ ਦਾਨੀ ਹਨ ਜੋ ਆਪਣੀ ਤਨਖ਼ਾਹ ’ਚੋਂ ਦਸਵੰਧ ਕੱਢ ਕੇ ਸਕੂਲਾਂ ਅਤੇ ਹੋਰ ਸਮਾਜ ਦੇ ਕੰਮਾਂ ਵਿੱਚ ਯੋਗਦਾਨ ਪਾਉਂਦੇ ਹਨ। ਇਸ ਤੋਂ ਪਹਿਲਾਂ ਅਕਾਲੀ ਕੌਂਸਲਰ ਹਰਪਾਲ ਸਿੰਘ ਚੰਨਾ ਨੇ ਮੇਅਰ ਕੁਲਵੰਤ ਸਿੰਘ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਸਮੇਤ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ।
ਇਸ ਮੌਕੇ ਕੌਂਸਲਰ ਹਰਪਾਲ ਸਿੰਘ ਚੰਨਾ, ਕਰਮਜੀਤ ਕੌਰ, ਆਰਪੀ ਸ਼ਰਮਾ, ਜਨਤਾਲੈਂਡ ਵੱਲੋਂ ਇਸ ਪ੍ਰਾਜੈਕਟ ਦੀ ਦੇਖਰੇਖ ਕਰਨ ਵਾਲੇ ਉਤਮ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਪ੍ਰੀਤ ਕੌਰ ਧਾਲੀਵਾਲ, ਬੀਪੀਈਓ ਨੀਨਾ ਰਾਣੀ, ਬੀਐੱਮਟੀ ਖੁਸ਼ਪ੍ਰੀਤ ਸਿੰਘ, ਮੁੱਖ ਅਧਿਆਪਕਾ ਬੀਰਪਾਲ ਕੌਰ, ਜ਼ਿਲ੍ਹਾ ਕੋਆਰਡੀਨੇਟਰ ਹਰਪਾਲ ਸਿੰਘ, ਸਹਾਇਕ ਕੋਆਰਡੀਨੇਟਰ ਮਨਦੀਪ ਸਿੰਘ, ਸੰਦੀਪ ਸਿੰਘ, ਅਮਰਜੀਤ ਸਿੰਘ ਭੁੱਲਰ, ਜਸਪਾਲ ਸਿੰਘ ਬਿੱਲਾ, ਸੁਰਿੰਦਰ ਸਿੰਘ ਬੈਦਵਾਨ, ਪਰਮਜੀਤ ਕੌਰ ਅਤੇ ਸਮੂਹ ਸਟਾਫ਼ ਮੌਜੂਦ ਸੀ।
ਇੱਥੇ ਇਹ ਦੱਸਣਾ ਬਣਦਾ ਹੈ ਕਿ ਕੁਝ ਸਮਾਂ ਪਹਿਲਾਂ ਮੁਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਦੇ ਸਰਕਾਰੀ ਸਕੂਲਾਂ ਵਿੱਚ ਲੋੜ ਅਨੁਸਾਰ ਨਵੇਂ ਕਮਰਿਆਂ ਦੀ ਉਸਾਰੀ ਕਰਨ ਦਾ ਮਤਾ ਪਾਸ ਕਰਕੇ ਸਰਕਾਰ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਸੀ ਲੇਕਿਨ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਮਤੇ ’ਤੇ ਰੋਕ ਲਗਾਉਂਦਿਆਂ ਨਿਗਮ ਪ੍ਰਸ਼ਾਸਨ ਨੂੰ ਆਖਿਆ ਗਿਆ ਕਿ ਇਹ ਕੰਮ ਸਿੱਖਿਆ ਵਿਭਾਗ ਹੈ। ਜਿਸ ਕਾਰਨ ਮੇਅਰ ਨੇ ਆਪਣੀ ਕੰਪਨੀ ਜਨਤਾ ਲੈਂਡ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਦਾ ਐਲਾਨ ਕੀਤਾ ਸੀ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…