Nabaz-e-punjab.com

ਸਕੂਲ ਮੁਖੀਆਂ ਤੇ ਅਧਿਆਪਕਾਂ ਨਾਲ ਸਿੱਖਿਆ ਸਕੱਤਰ ਮੰਗਲਵਾਰ ਨੂੰ ਕਰਨਗੇ ਐਜੂਸੈਟ ਰਾਹੀਂ ਮੀਟਿੰਗ

ਮਿਸ਼ਨ ਸ਼ਤ-ਪ੍ਰਤੀਸ਼ਤ-2021 ਦੇ ਸਾਰਥਿਕ ਨਤੀਜਿਆਂ ਦੀ ਪ੍ਰਾਪਤੀ ਲਈ ਸਿੱਖਿਆ ਸਕੱਤਰ ਵੱਲੋਂ ਕੀਤੀ ਜਾ ਰਹੀ ਹੈ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜਨਵਰੀ:
ਸਿੱਖਿਆ ਵਿਭਾਗ ਪੰਜਾਬ ਵਿਦਿਆਰਥੀਆਂ ਦੇ ਵਿੱਦਿਅਕ ਅਤੇ ਸਹਿ-ਵਿੱਦਿਅਕ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ। ਵਿਦਿਆਰਥੀਆਂ ਦੇ ਸਾਲਾਨਾ ਨਤੀਜਿਆਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਪ੍ਰਾਪਤ ਕਰਨ ਲਈ ਪਿਛਲੇ ਸਾਲ ਦੀ ਤਰ੍ਹਾਂ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਦੇ ਮੁਖੀਆਂ/ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨਾਲ ਭਲਕੇ 5 ਜਨਵਰੀ ਨੂੰ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਐਜੂਸੈਟ ਰਾਹੀਂ ਮੀਟਿੰਗ ਕੀਤੀ ਜਾ ਰਹੀ ਹੈ।
ਇਹ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਸਕੱਤਰ ਵੱਲੋਂ ਕੀਤੀ ਜਾ ਰਹੀ ਇਸ ਮੀਟਿੰਗ ਦਾ ਉਦੇਸ਼ ‘ਮਿਸ਼ਨ ਸ਼ਤ-ਪ੍ਰਤੀਸ਼ਤ-2021’ ਸਬੰਧੀ ਸਟੇਟ ਹੈੱਡ ਆਫ਼ਿਸ ਵੱਲੋਂ ਭੇਜੇ ਪਲਾਨ ਨੂੰ ਲਾਗੂ ਕਰਵਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਕੇ ਮਿਸ਼ਨ ਸ਼ਤ-ਪ੍ਰਤੀਸ਼ਤ ਦੇ ਟੀਚੇ ਨੂੰ ਪ੍ਰਾਪਤ ਕਰਨਾ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਸਬੰਧੀ ਪੰਜਾਬ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਮਿਡਲ ਸਕੂਲਾਂ ਦੇ ਅਧਿਆਪਕ ਆਪਣੇ ਕੰਪਲੈਕਸ ਸਕੂਲਾਂ ਵਿੱਚ ਐਜੂਸੈਟ ਰਾਹੀਂ ਇਸ ਮੀਟਿੰਗ ਵਿੱਚ ਭਾਗ ਲੈਣਗੇ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…