Share on Facebook Share on Twitter Share on Google+ Share on Pinterest Share on Linkedin ਸਿੱਖਿਆ ਸਕੱਤਰ ਵੱਲੋਂ ਸਕੂਲੀ ਬੱਚਿਆਂ ਨੂੰ ਪੰਜਾਬੀ ਸਾਹਿਤ ਪੜ੍ਹਨ ਲਈ ਪਤਿਆਉਣ ’ਤੇ ਜ਼ੋਰ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਐਜੂਸੈਟ ਰਾਹੀਂ ਮੀਟਿੰਗ ਕਰਕੇ ਹਦਾਇਤਾਂ ਕੀਤੀਆਂ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ: ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਐਜੂਸੈੱਟ ਰਾਹੀਂ ਮੀਟਿੰਗ ਕੀਤੀ ਗਈ। ਇਸ ਵਿੱਚ ਸਿੱਖਿਆ ਸਕੱਤਰ ਵੱਲੋਂ ਉਨ੍ਹਾਂ ਨੂੰ ਸਮੂਹ ਬਲਾਕਾਂ ਵਿੱਚ ਸਕੂਲਾਂ ਦੀ ਵੰਡ ਨੂੰ ਦਰੁਸਤ ਕਰਕੇ ਦੁਬਾਰਾ ਤੋਂ ਨੋਟੀਫਾਈ ਕਰਨ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਬਲਾਕਾਂ ਦੀ ਵੰਡ ਸਬੰਧੀ ਸਾਰੇ ਅਧਿਕਾਰੀਆਂ ਦੀ ਸਮੂਹਿਕ ਜ਼ਿੰਮੇਵਾਰੀ ਹੋਵੇਗੀ। ਉਨ੍ਹਾਂ ਸਕੂਲੀ ਬੱਚਿਆਂ ਨੂੰ ਪੰਜਾਬੀ ਸਾਹਿਤ ਪੜ੍ਹਨ ਲਈ ਪਤਿਆਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਮਿਆਰੀ ਸਿੱਖਿਆ ਹਾਸਲ ਕਰਨ ਦੇ ਨਾਲ ਨਾਲ ਬੱਚਿਆਂ ਨੂੰ ਸਾਹਿਤ, ਜਨਰਲ ਨਾਜਲ ਅਤੇ ਹੋਰ ਮਹੱਤਵ ਪੂਰਨ ਜਾਣਕਾਰੀਆਂ ਹੋਣਾ ਜ਼ਰੂਰੀ ਹਨ, ਜੋ ਭਵਿੱਖ ਵਿੱਚ ਉਨ੍ਹਾਂ ਦੇ ਕੰਮ ਆਉਣਗੀਆਂ। ਸਿੱਖਿਆ ਸਕੱਤਰ ਨੇ ਸਮੂਹ ਅਫ਼ਸਰਾਂ ਨੂੰ ਕਿਹਾ ਕਿ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਸਕੂਲਾਂ ਵਿੱਚ ਹਾਜ਼ਰ ਰਹਿਣ ਅਤੇ ਆਪੋ ਆਪਣੇ ਸਕੂਲਾਂ ਵਿੱਚ ਲਾਇਬ੍ਰੇਰੀ ਲੰਗਰ ਮੁਹਿੰਮ ਨੂੰ ਕਾਮਯਾਬ ਕਰਦੇ ਹੋਏ ਅਧਿਆਪਕਾਂ ਨੂੰ ਮਿਲ ਕੇ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਦੀਆਂ ਕਿਤਾਬਾਂ ਲੰਗਰ ਦੀ ਤਰ੍ਹਾਂ ਵੰਡ ਕੇ ਪੜ੍ਹਨ ਲਈ ਪ੍ਰੇਰਿਤ ਕਰਨ। ਉਨ੍ਹਾਂ ਲਾਇਬ੍ਰੇਰੀ ਦੀਆਂ ਕਿਤਾਬਾਂ ਪੜ੍ਹਨ ਦੀ ਮੁਹਿੰਮ ਨੂੰ ਬਹੁਤ ਹੀ ਗੰਭੀਰਤਾ ਅਤੇ ਬਹੁਤ ਹੀ ਪਹਿਲ ਦੇ ਅਧਾਰ ’ਤੇ ਜਾਰੀ ਰੱਖਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ‘ਅਲਮਾਰੀਆਂ ਦੇ ਤਾਲੇ ਤੋੜੋ, ਬੱਚਿਆਂ ਨੂੰ ਕਿਤਾਬਾਂ ਨਾਲ ਜੋੜੋ’। ਉਨ੍ਹਾਂ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲਾਂ ਵਿੱਚ ਦੌਰਾ ਕਰਦੇ ਹੋਏ ਬੱਚਿਆਂ ਨੂੰ ਕਹਾਣੀਆਂ ਸੁਣਾਉਣੀਆਂ ਹਨ ਤਾਂ ਜੋ ਬੱਚੇ ਇਸ ਦੌਰੇ ਨੂੰ ਯਾਦ ਰੱਖਣ। ਮੀਟਿੰਗ ਦੌਰਾਨ ਹਰੇਕ ਜ਼ਿਲ੍ਹੇ ਵਿੱਚ ਸਮਾਰਟ ਸਕੂਲ ਬਣਾਉਣ ਦੀ ਮੁਹਿੰਮ ਨੂੰ ਵੀ ਤੇਜ਼ ਕਰਨ ਲਈ ਕਿਹਾ। ਇਸ ਮੌਕੇ ਐਸਸੀਈਆਰਟੀ ਦੇ ਡਾਇਰੈਕਟਰ ਇੰਦਰਜੀਤ ਸਿੰਘ, ਸਹਾਇਕ ਡਾਇਰੈਕਟਰ ਟਰੇਨਿੰਗਾਂ ਡਾ. ਜਰਨੈਲ ਸਿੰਘ ਕਾਲੇਕੇ, ਸਟੇਟ ਕੋਆਰਡੀਨੇਟਰ ਡਾ. ਦਵਿੰਦਰ ਬੋਹਾ ਅਤੇ ਹੋਰ ਉੱਚ ਅਧਿਕਾਰੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ