Share on Facebook Share on Twitter Share on Google+ Share on Pinterest Share on Linkedin ਕੇਂਦਰੀ ਬਜਟ ਵਿੱਚ ਸਿੱਖਿਆ ਖੇਤਰ ਲਈ ਕੋਈ ਦੁਰਦਰਸ਼ੀ ਸੋਚ ਨਹੀਂ: ਅਰੁਣਾ ਚੌਧਰੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 2 ਫਰਵਰੀ: ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕੇਂਦਰੀ ਬਜਟ ਨੂੰ ਦੂਰਦਰਸ਼ੀ ਸੋਚ ਤੋਂ ਵਾਂਝਾ ਕਰਾਰ ਦਿੱਤਾ ਹੈ, ਖਾਸ ਕਰਕੇ ਸਿੱਖਿਆ ਦੇ ਖੇਤਰ ਵੱਲ ਉੱਕਾ ਹੀ ਧਿਆਨ ਨਹੀਂ ਦਿੱਤਾ ਗਿਆ ਹੈ ਅਤੇ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਦੀਆਂ ਸ਼ੁਰੂ ਕੀਤੀਆਂ ਨਵੀਆਂ ਪਹਿਲਕਦਮੀਆਂ ਨੂੰ ਕੇਂਦਰ ਸਰਕਾਰ ਵੱਲੋਂ ਨਿਰਾਸ਼ਾ ਹੀ ਮਿਲੀ ਹੈ। ਅੱਜ ਇਥੇ ਪ੍ਰੈਸੇ ਬਿਆਨ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਬਜਟ ਵਿੱਚ ਕੁਝ ਨਹੀਂ ਦਿੱਤਾ ਗਿਆ ਅਤੇ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਨੂੰ ਪ੍ਰੋਤਸਾਹਨ ਦੇਣ ਦੀਆਂ ਨਵੀਆਂ ਪਹਿਲਕਦਮੀਆਂ ਨੂੰ ਕੇਂਦਰ ਸਰਕਾਰ ਵੱਲੋਂ ਸਿਰਫ ਨਿਰਾਸ਼ਾ ਹੀ ਮਿਲੀ ਹੈ। ਕੇਂਦਰੀ ਬਜਟ ’ਤੇ ਆਪਣੀ ਟਿੱਪਣੀ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪਿਛਲੇ ਬਜਟ ਦੇ ਮੁਕਾਬਲੇ ਸਿੱਖਿਆ ਖੇਤਰ ਵਿੱਚ ਇਸ ਵਾਰ ਸਿਰਫ 6.68 ਫੀਸਦੀ ਵਾਧਾ ਕੀਤਾ ਗਿਆ ਹੈ ਜੋ ਕੇਂਦਰ ਸਰਕਾਰ ਦੇ ਮਨਸੂਬੇ ਉਜਾਗਰ ਕਰਦਾ ਹੈ ਅਤੇ ਇਕ ਮਹਤੱਵਪੂਰਨ ਪ੍ਰਸ਼ਨ ਉੱਠਦਾ ਹੈ ਕਿ ਇਸ ਛੋਟੇ ਜਿਹੇ ਵਾਧੇ ਨਾਲ ਨਵੇਂ ਪ੍ਰਸਾਤਵਿਤ ਕੀਤੇ ‘ਏਕਲਵਯ ਮਾਡਲ ਰਿਹਾਇਸ਼ੀ ਸਕੂਲ’ ਦਾ ਸੁਚੱਜਾ ਪ੍ਰਬੰਧਨ ਕਿਵੇਂ ਕੀਤਾ ਜਾ ਸਕਦਾ ਹੈ। ਬਜਟ ਦੀ ਆਲੋਚਨਾ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਬਜਟ ਵਿੱਚ ਵਧੀਆ ਸੰਸਥਾਵਾਂ ਬਣਾਉਣ ਨੂੰ ਪ੍ਰਸਤਾਵਿਤ ਕਰਨ ਨਾਲ ਕੋਈ ਫਾਇਦਾ ਨਹੀਂ ਹੋਵੇਗਾ, ਸਗੋਂ ਚੱਲ ਰਹੀਆਂ ਸੰਸਥਾਵਾਂ ਦੀ ਦੇਖ-ਰੇਖ ਅਤੇ ਵਧੀਆ ਢੰਗ ਨਾਲ ਚਲਾਉਣ ’ਤੇ ਜ਼ੋਰ ਦੇਣਾ ਚਾਹੀਦਾ ਹੈ। ਸਿੱਖਿਆ ਮੰਤਰੀ ਨੇ ਬਜਟ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਕੋਈ ਸਹਾਇਤਾ ਨਾ ਦੇਣ ਦੀ ਵੀ ਨਿੰਦਾ ਕੀਤੀ ਹੈ। ਸਿੱਖਿਆ ਮੰਤਰੀ ਨੇ ਬਜਟ ਨੂੰ ਦਿਸ਼ਾਹੀਣ ਦੱਸਦੇ ਹੋਏ ਕਿਹਾ ਕਿ ਚੰਗਾ ਹੁੰਦਾ ਜੇਕਰ ਕੇਂਦਰ ਸਰਕਾਰ ਮੌਜੂਦਾ ਢਾਂਚੇ ਦੀ ਮਜ਼ਬੂਤੀ ਵੱਲ ਬਜਟ ਵਿੱਚ ਢੁੱਕਵਾਂ ਧਿਆਨ ਦਿੰਦੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ