Share on Facebook Share on Twitter Share on Google+ Share on Pinterest Share on Linkedin ਵਿੱਦਿਅਕ ਮੁਕਾਬਲੇ: ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਗੀਤ ਗਾਇਨ ਪ੍ਰਤੀਯੋਗਤਾ ਸ਼ੁਰੂ ਵਿਦਿਆਰਥੀ 24 ਜੁਲਾਈ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਕਰ ਸਕਦੇ ਨੇ ਅਪਲੋਡ ਗੁਰੂ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਸਤਤ ਤੇ ਕੁਰਬਾਨੀ ’ਤੇ ਆਧਾਰਿਤ ਪੇਸ਼ ਕੀਤੇ ਜਾ ਸਕਦੇ ਹਨ ਗੀਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਦੂਸਰੀ ਪ੍ਰਤੀਯੋਗਤਾ-ਗੀਤ ਗਾਇਨ 20 ਤੋਂ 24 ਜੁਲਾਈ ਤੱਕ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਨੇ ਦੱਸਿਆ ਕਿ ਇਹ ਮੁਕਾਬਲੇ ਪੰਜਾਬ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਇਨ੍ਹਾਂ ਸਕੂਲ ਪੱਧਰ ਦੇ ਗੀਤ ਗਾਇਨ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 20 ਤੋਂ 24 ਜੁਲਾਈ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ’ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। ਪ੍ਰਤੀਯੋਗੀ ਆਪਣੇ ਨਾਲ ਵੱਧ ਤੋਂ ਵੱਧ ਦੋ ਸਜ਼ਿੰਦੇ ਰੱਖ ਸਕਦਾ ਹੈ। ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ਵਿੱਚ ਗੀਤ ਗਾਇਨ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਗੀਤ ਪੂਰੀ ਤਰ੍ਹਾਂ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ’ਤੇ ਅਧਾਰਤ ਪੇਸ਼ ਕੀਤੇ ਜਾਣ। 25 ਜੁਲਾਈ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ਵਿੱਚ ਭਰਨਗੇ। ਇਸ ਤੋਂ ਅੱਗੇ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ। ਜ਼ਿਲ੍ਹਾ ਨੋਡਲ ਅਫ਼ਸਰ (ਸ) ਹਰਵਿੰਦਰ ਸਿੰਘ ਨੇ ਦੱਸਿਆ ਕਿ ਗੀਤ ਗਾਇਨ ਮੁਕਾਬਲੇ ਤੋਂ ਪਹਿਲਾਂ 6 ਤੋਂ 12 ਜੁਲਾਈ ਤੱਕ ਸ਼ਬਦ ਗਾਇਨ ਪ੍ਰਤੀਯੋਗਤਾ ਕਰਵਾਈ ਗਈ ਸੀ ਜਿਸ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ਵਿੱਚ ਹਿੱਸਾ ਲਿਆ। ਇਸ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 20410 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਗੀਤ ਗਾਇਨ ਨੂੰ ਵੀ ਸ਼ਬਦ ਗਾਇਨ ਵਾਂਗ ਹੀ ਵਿਦਿਆਰਥੀਆਂ ਵੱਲੋਂ ਵੱਡਾ ਹੁੰਗਾਰਾ ਮਿਲੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ