nabaz-e-punjab.com

ਸਿੱਖਿਆ ਸੁਧਾਰ: ਐਜੂਸੈੱਟ ਰਾਹੀਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕੀਤੀ ਸਕੂਲ ਮੁਖੀਆਂ ਨਾਲ ਕੀਤੀ ਚਰਚਾ

ਸਕੂਲਾਂ ਵਿੱਚ ਅਗਸਤ ਮਹੀਨੇ ਵਿੱਚ ਸਾਇੰਸ ਦੀਆਂ ਕਿਰਿਆਵਾਂ ਦੇ ਮੇਲੇ ਅਤੇ ਗਣਿਤ ਮੇਲੇ ਲਗਾਉਣ ਦੇ ਆਦੇਸ਼

ਸਾਇੰਸ ਅਤੇ ਗਣਿਤ ਮੇਲਿਆਂ ਵਿੱਚ ਵਿਦਿਆਰਥੀਆਂ ਦੀ 100 ਫੀਸਦੀ ਹਾਜ਼ਰੀ ਯਕੀਨੀ ਬਣਾਉਣ ਅਤੇ ਮਾਪਿਆਂ ਨੂੰ ਸੱਦਾ ਪੱਤਰ ਭੇਜਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ:
ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਵੀਰਵਾਰ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸਮੇਤ ਸਰਕਾਰੀ ਐਲੀਮੈਂਟਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨੂੰ ਐਜੂਸੈੱਟ ਰਾਹੀਂ ਸੰਬੋਧਨ ਕਰਦੇ ਹੋਏ ਸੂਬਾ ਸਰਕਾਰ ਦੀਆਂ ਸਿੱਖਿਆ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਉੱਚਾ ਚੁੱਕਣ ਲਈ ਚਲਾਏ ਜਾ ਰਹੇ ਪ੍ਰੋਗਰਾਮਾਂ ਨੂੰ ਸੁਹਿਰਦਤਾ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਸਿੱਖਿਆ ਸੁਧਾਰ ਦਾ ਅਹਿਮ ਪ੍ਰਾਜੈਕਟ ਹੈ ਅਤੇ ਸਿੱਖਿਆ ਮੰਤਰੀ ਓਪੀ ਸੋਨੀ ਸਰਕਾਰੀ ਸਕੂਲਾਂ ਵਿੱਚ ਵਿਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਭਾਗ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਤਹਿਤ ਸਕੂਲੀ ਬੱਚਿਆਂ ਨੂੰ ਉਨ੍ਹਾਂ ਦੇ ਜਮਾਤਾਂ ਦੇ ਸਿੱਖਣ ਪੱਧਰ ਤੱਕ ਲਿਜਾਉਣ ਲਈ ਵਿਭਾਗ ਵੱਲੋਂ ਅਧਿਆਪਕਾਂ ਦੇ ਸਿਖਲਾਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਜਿਸ ਤਹਿਤ ਕਮਜ਼ੋਰ ਬੱਚਿਆਂ ਦੀ ਪਛਾਣ ਕਰਕੇ ਅਧਿਆਪਕਾਂ ਦੇ ਤਜ਼ੁਰਬਿਆਂ ’ਤੇ ਆਧਾਰਿਤ ਸਿੱਖਣ-ਸਿਖਾਉਣ ਦੀਆਂ ਵਿਧੀਆਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਸਕੂਲ ਮੁਖੀਆਂ ਨੂੰ ਕਿਹਾ ਕਿ ਸਿਖਲਾਈ ਪ੍ਰੋਗਰਾਮ ਲਗਾਉਣ ਉਪਰੰਤ ਹੁਣ ਸਕੂਲਾਂ ਵਿੱਚ ਸਾਇੰਸ ਦੀਆਂ ਕਿਰਿਆਵਾਂ ਦੇ ਮੇਲੇ ਅਤੇ ਗਣਿਤ ਮੇਲੇ ਅਗਸਤ ਮਹੀਨੇ ਵਿੱਚ ਲਗਾਏ ਜਾਣੇ ਹਨ। ਜਿਸ ਨਾਲ ਵਿਦਿਆਰਥੀਆਂ ਦੀ ਸੂਝ-ਬੂਝ ਵਧਾਉਣ ਵਿੱਚ ਸਹਾਇਤਾ ਮਿਲੇਗੀ। ਇਸ ਲਈ ਸਕੂਲ ਮੁਖੀ ਇਨ੍ਹਾਂ ਸਾਇੰਸ ਅਤੇ ਗਣਿਤ ਮੇਲਿਆਂ ਦੌਰਾਨ ਵਿਦਿਆਰਥੀਆਂ ਦੀ 100 ਫੀਸਦੀ ਹਾਜ਼ਰੀ ਯਕੀਨੀ ਬਣਾਉਣ ਅਤੇ ਮਾਪਿਆਂ ਨੂੰ ਵੀ ਇਨ੍ਹਾਂ ਮੇਲਿਆਂ ਵਿੱਚ ਸ਼ਿਰਕਤ ਕਰਨ ਲਈ ਸੱਦਾ ਪੱਤਰ ਭੇਜਣ ਲਈ ਆਖਿਆ ਹੈ।
ਸਿੱਖਿਆ ਸਕੱਤਰ ਨੇ ਕਿਹਾ ਕਿ ਸਮਾਂ ਸਾਰਣੀ, ਸਵੇਰ ਦੀ ਪ੍ਰਾਰਥਨਾ ਸਭਾ, ਈ-ਪੋਰਟਲ ਵਿੱਚ ਸਕੂਲ ਦਾ ਡਾਟਾ ਅਪਡੇਟ ਕਰਨ, ਸਕੂਲ ਪ੍ਰਬੰਧਨ ਦੇ ਕੰਮਾਂ ਨੂੰ ਬਾਖ਼ੂਬੀ ਅਤੇ ਸਮਾਂ ਬੱਧ ਕੀਤੇ ਜਾਣ, ਵਿਭਾਗ ਦੀ ਵੈੱਬਸਾਈਟ ’ਤੇ ਅਪਲੋਡ ਚਿੱਠੀਆਂ ਨੂੰ ਸਮੇਂ ਸਿਰ ਪੜ੍ਹਨ ਅਤੇ ਇਨ੍ਹਾਂ ਅਨੁਸਾਰ ਕਾਰਵਾਈ ਕਰਨ, ਬਿਜਲੀ ਦੀ ਬੱਚਤ, ਵੱਖ-ਵੱਖ ਸਹਿ-ਅਕਾਦਮਿਕ ਕਿਰਿਆਵਾਂ ਕਰਵਾਉਣ, ਖੇਡੋ ਪੰਜਾਬ ਤਹਿਤ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ, ਬੱਚਿਆਂ ਦੀਆਂ ਪ੍ਰੀਖਿਆਵਾਂ ਅਤੇ ਉਨ੍ਹਾਂ ਦੇ ਮੁਲੰਕਣ ਨੂੰ ਸਹੀ ਕਰਨ, ਸਕੂਲ ਮੁਖੀਆਂ ਦੁਆਰਾ ਕਲਾਸਾਂ ਲੈਣ ਬਾਰੇ ਵੀ ਜਾਰੀ ਹਦਾਇਤਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ। ਇਸ ਮੌਕੇ ਸਹਾਇਕ ਡਾਇਰੈਕਟਰ (ਟਰੇਨਿੰਗ) ਡਾ. ਜਰਨੈਲ ਸਿੰਘ ਕਾਲੇਕੇ ਨੇ ਵੀ ਐਜੂਸੈੱਟ ਰਾਹੀਂ ਅਧਿਆਪਕਾਂ ਨੂੰ ਸੰਬੋਧਨ ਕੀਤਾ।
(ਬਾਕਸ ਆਈਟਮ)
ਡੀਪੀਆਈ (ਸੈਕੰਡਰੀ) ਸੁਖਜੀਤਪਾਲ ਸਿੰਘ ਨੇ ਕਿਹਾ ਕਿ ਇਸ ਸਾਲ ਜਿਹੜੇ ਸਕੂਲਾਂ ਦਾ ਨਤੀਜਾ 25 ਫੀਸਦੀ ਤੋਂ ਘੱਟ ਰਿਹਾ ਹੈ। ਉਨ੍ਹਾਂ ਸਕੂਲ ਮੁਖੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਸਬੰਧਤ ਸਕੂਲਾਂ ਦੇ ਅਧਿਆਪਕ ਤੇ ਸਕੂਲ ਮੁਖੀ ਆਪਣੇ ਨਤੀਜਿਆਂ ’ਤੇ ਗੌਰ ਕਰਨ ਅਤੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਵਾਉਣ ਤਾਂ ਜੋ ਐਤਕੀਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਵਧੀਆ ਨਤੀਜੇ ਆ ਸਕਣ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਮਾੜੇ ਨਤੀਜੇ ਲਈ ਜ਼ਿੰਮੇਵਾਰ ਅਧਿਆਪਕਾਂ ਨੂੰ ਸਫ਼ਾਈ ਦੇਣ ਦਾ ਕੋਈ ਮੌਕਾ ਨਹੀਂ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…