Share on Facebook Share on Twitter Share on Google+ Share on Pinterest Share on Linkedin ਦਸਮੇਸ਼ ਨਹਿਰ ਪ੍ਰਾਜੈਕਟ ਦੀ ਮੁੜ ਸੁਰਜੀਤੀ ਲਈ ਯਤਨ ਕੀਤੇ ਜਾਣਗੇ: ਚੰਦੂਮਾਜਰਾ ਪਾਕਿਸਤਾਨ ਨੂੰ ਜਾਂਦਾ ਦਰਿਆਈ ਪਾਣੀ ਰੋਕ ਕੇ ਸ੍ਰੀ ਆਨੰਦਪੁਰ ਸਾਹਿਬ ਤੇ ਦੁਆਬਾ ਖੇਤਰ ਨੂੰ ਦਿੱਤਾ ਜਾਵੇਗਾ: ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਈ: ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦਾਅਵਾ ਕੀਤਾ ਕਿ ਗੁਆਂਢੀ ਮੁਲਕ ਪਾਕਿਸਤਾਨ ਨੂੰ ਜਾਣ ਵਾਲੇ ਦਰਿਆਈ ਪਾਣੀ ਨੂੰ ਬੰਨ੍ਹ ਮਾਰ ਕੇ ਪੰਜਾਬ ਨੂੰ ਦਿੱਤਾ ਜਾਵੇਗਾ। ਇਸ ਦਰਿਆਈ ਪਾਣੀ ਦਾ ਵੱਡਾ ਹਿੱਸਾ ਸ੍ਰੀ ਆਨੰਦਪੁਰ ਸਾਹਿਬ ਹਲਕਾ ਅਤੇ ਦੁਆਬਾ ਖੇਤਰ ਨੂੰ ਦਿੱਤਾ ਜਾਵੇਗਾ। ਇੱਥੋਂ ਦੇ ਫੇਜ਼-2 ਵਿੱਚ ਚੋਣ ਸਭਾ ਨੂੰ ਸੰਬੋਧਨ ਕਰਦਿਆਂ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਪਾਣੀ ਦੇ ਵਸੀਲਿਆਂ ਬਾਰੇ ਕੇਂਦਰੀ ਮੰਤਰਾਲੇ ਨੇ ਜਿਹੜਾ ਪ੍ਰਾਜੈਕਟ ਤਿਆਰ ਕੀਤਾ ਹੈ। ਉਸ ਵਿੱਚ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਪੈਰਾਂ ਵਿੱਚ ਦਸਮੇਸ਼ ਨਹਿਰ ਦੀ ਪੁਨਰ ਸੁਰਜੀਤੀ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਕੰਢੀ ਕੈਨਾਲ ਅਤੇ ਬਿਸਤ ਦੁਆਬਾ ਨਹਿਰ ਨੂੰ ਵੀ ਵੱਧ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਜਲ ਸਰੋਤ ਮੰਤਰੀ ਨਿਤਿਨ ਗਡਕਰੀ ਨੇ ਇਹ ਐਲਾਨ ਕੀਤਾ ਹੈ ਕਿ ਪੰਜਾਬ ਦੇ ਹਰ ਕੋਨੇ ਵਿੱਚ ਸਿੰਜਾਈ ਲਈ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ। ਮੋਦੀ ਸਰਕਾਰ ਦੇ ਪਿਛਲੇ ਪੰਜ ਸਾਲਾਂ ਦੌਰਾਨ ਕੇਂਦਰ ’ਚੋਂ ਮਨਜ਼ੂਰ ਕਰਵਾ ਲਿਆਂਦੇ ਗਏ ਵੱਡੇ ਪ੍ਰਾਜੈਕਟਾਂ ਦਾ ਜ਼ਿਕਰ ਕਰਦਿਆਂ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਮੁਹਾਲੀ ਏਅਰਪੋਰਟ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਵਾਉਣ ਸਮੇਤ ਰੂਪਨਗਰ ਵਿੱਚ ਪਾਸਪੋਰਟ ਦਫ਼ਤਰ ਖੋਲਣਾ, ਕੌਮੀ ਰਾਜ ਮਾਰਗਾਂ ਲਈ ਸਭ ਤੋਂ ਵੱਧ ਕੇਂਦਰੀ ਗਰਾਂਟਾਂ ਜਾਰੀ ਕਰਵਾਉਣਾ ਅਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਮੁਹਾਲੀ ਤੋਂ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਵਾਉਣੀਆਂ ਉਨ੍ਹਾਂ ਦੇ ਹਿੱਸੇ ਆਇਆ ਹੈ। ਇਸ ਤੋਂ ਪਹਿਲਾਂ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਮੁਹਾਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਵਾਰ ਵੀ ਚੰਦੂਮਾਜਰਾ ਨੂੰ ਵੱਧ ਤੋਂ ਵੱਧ ਵੋਟਾਂ ਦੇ ਕੇ ਵੱਡੀ ਲੀਡ ਨਾਲ ਜੇਤੂ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਚੰਦੂਮਾਜਰਾ ਮੁਹਾਲੀ ਦੇ ਬਾਸ਼ਿੰਦੇ ਹੋਣ ਦੇ ਨਾਤੇ ਸਾਡੇ ਆਪਣੇ ਆਗੂ ਹਨ। ਉਨ੍ਹਾਂ ਦੀ ਵੱਡੀ ਜਿੱਤ ਨਾਲ ਸ਼ਹਿਰ ਦਾ ਮਾਣ ਵੀ ਵਧੇਗਾ। ਇਸ ਮੌਕੇ ਯੂਥ ਵਿੰਗ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਅਕਾਲੀ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ, ਅਵਤਾਰ ਸਿੰਘ ਵਾਲੀਆ, ਪਰਦੀਪ ਨਵਾਬ, ਜੋਗਿੰਦਰ ਸਿੰਘ ਸੋਂਧੀ, ਰਜਿੰਦਰ ਸਿੰਘ ਰਾਜਾ, ਸਤਪਾਲ ਸਿੰਘ ਰਾਣਾ, ਮਨਮੋਹਨ ਸਿੰਘ, ਰਾਜਵਿੰਦਰ ਸਿੰਘ, ਜਸਪਾਲ ਸਿੰਘ ਠਾਕੁਰ, ਬਲਜੀਤ ਸਿੰਘ ਬੱਲੀ, ਸ਼ਾਮ ਲਾਲ ਜ਼ਿੰਦਲ, ਰਾਮ ਲਾਲ, ਪਰਸ਼ੂ ਰਾਮ ਯਾਦਵ, ਜੁਗਨੂੰ, ਜਸਪ੍ਰੀਤ ਕੌਰ, ਅਮਰਿੰਦਰ ਕੌਰ, ਰਾਜਿੰਦਰ ਕੌਰ, ਮਨਿੰਦਰ ਕੌਰ, ਨੀਨਾ ਗਰਗ ਨੇ ਵੀ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ