Share on Facebook Share on Twitter Share on Google+ Share on Pinterest Share on Linkedin ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਯਤਨ ਜਾਰੀ: ਭਾਸ਼ਾ ਅਫ਼ਸਰ ਭਾਸ਼ਾ ਵਿਭਾਗ ਮੁਹਾਲੀ ਵੱਲੋਂ ਪੰਜਾਬੀ ਸ਼ਾਰਟਹੈਂਡ ਦੀ ਦਿੱਤੀ ਜਾ ਰਹੀ ਹੈ ਮੁਫ਼ਤ ਸਿਖਲਾਈ ਸਿਖਲਾਈ ਪ੍ਰਾਪਤ 25 ਸਿੱਖਿਆਰਥੀ ਅਧੀਨ ਸੇਵਾਵਾਂ ਚੋਣ ਬੋਰਡ ਦੀ ਪ੍ਰੀਖਿਆ ਪਾਸ ਕੀਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ , 1 ਫਰਵਰੀ: ਪੰਜਾਬ ਵਿੱਚ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਭਾਸ਼ਾ ਵਿਭਾਗ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਮਾਣ ਮੱਤੀਆਂ ਪ੍ਰਾਪਤੀਆਂ ਕੀਤੀਆਂ ਗਈਆਂ ਹਨ। ਇਸ ਵਿਭਾਗ ਵੱਲੋਂ ਸਿੱਖਿਆਰਥੀਆਂ ਨੂੰ ਪੰਜਾਬੀ ਸ਼ਾਰਟਹੈਂਡ ਦੀ ਮੁਫ਼ਤ ਟਰੇਨਿੰਗ ਦਿੱਤੀ ਜਾ ਰਹੀ ਹੈ। ਇਸ ਟਰੇਨਿੰਗ ਦੇ ਸਾਰਥਿਕ ਨਤੀਜੇ ਨਿਕਲਦੇ ਨਜ਼ਰ ਆ ਰਹੇ ਹਨ ਕਿਉਂਕਿ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਲਈ ਗਈ ਪ੍ਰੀਖਿਆ ਵਿਚ ਇਸ ਸੰਸਥਾ ਤੋਂ ਸਿਖਲਾਈ ਪ੍ਰਾਪਤ 25 ਸਿੱਖਿਆਰਥੀ ਪ੍ਰੀਖਿਆ ਪਾਸ ਕਰਕੇ ਸਰਕਾਰੀ ਨੌਕਰੀ ਦੇ ਕਾਬਲ ਹੋ ਗਏ ਹਨ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀਮਤੀ ਕਮਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿੱਚ ਪੰਜਾਬ ਸਰਕਾਰ ਵੱਲੋਂ ਸਿੱਖਿਆਰਥੀਆਂ ਨੂੰ ਪੰਜਾਬੀ ਸ਼ਾਰਟਹੈਂਡ ਦੀ ਮੁਫ਼ਤ ਟਰੇਨਿੰਗ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਟਰੇਨਿੰਗ ਦੇ ਨਾਲ-ਨਾਲ ਇਸ ਸੰਸਥਾ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਮਾਂ ਬੋਲੀ ਪੰਜਾਬੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਚੈਕਿੰਗ ਅਭਿਆਨ ਵੀ ਆਰੰਭੇ ਗਏ ਹਨ। ਜਿਸ ਤਹਿਤ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਕਰਕੇ ਪੰਜਾਬੀ ਮਾਂ ਬੋਲੀ ਦੀ ਸਹੀ ਵਰਤੋਂ ਅਤੇ ਇਸ ਸਬੰਧੀ ਕੀਤੀ ਜਾ ਰਹੀ ਕੁਤਾਹੀ ਪ੍ਰਤੀ ਪ੍ਰਸ਼ਾਸਨ ਨੂੰ ਆਗਾਹ ਕੀਤਾ ਜਾਂਦਾ ਹੈ। ਭਾਸ਼ਾ ਵਿਭਾਗ ਵੱਲੋਂ ਪੰਜਾਬੀ ਸ਼ਾਰਟ ਹੈਂਡ ਦੇ ਚਲਾਏ ਜਾ ਰਹੇ ਕੋਰਸਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਸ਼ਾਰਟਹੈਂਡ ਦੇ 2 ਕੋਰਸ ਕਰਵਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਇਕ ਵਿੱਚ ਮੁੱਢਲੀ ਸਿਖਲਾਈ ਅਤੇ ਦੂਜੇ ਵਿੱਚ ਤੇਜ਼ ਗਤੀ ਦੀ ਸਿਖਲਾਈ ਦਿੱਤੀ ਜਾਂਦੀ ਹੈ। ਮੁੱਢਲੀ ਸਿਖਲਾਈ ਪਾਸ ਕਰਨ ਉਪਰੰਤ ਸਿੱਖਿਆਰਥੀ ਤੇਜ਼ ਗਤੀ ਦੀ ਸਿਖਲਾਈ ਵਾਲੇ ਕੋਰਸ ਵਿੱਚ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਿੱਖਿਆਰਥੀਆਂ ਨੂੰ ਇਹ ਸਿਖਲਾਈ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ ਅਤੇ ਇਸ ਸਮੇਂ ਵਿੱਚ 2 ਬੈਚ ਚਲਾਏ ਜਾ ਰਹੇ ਹਨ। ਮੁੱਢਲਾ ਸਿਖਲਾਈ ਕੋਰਸ ਸਵੇਰੇ 9 ਤੋਂ 12 ਵਜੇ ਤੱਕ ਅਤੇ ਤੇਜ਼ ਗਤੀ ਸਿਖਲਾਈ ਕੋਰਸ 12 ਤੋਂ 3 ਵਜੇ ਤੱਕ ਕਰਵਾਇਆ ਜਾਂਦਾ ਹੈ। ਸ੍ਰੀਮਤੀ ਕਮਲਜੀਤ ਕੌਰ ਨੇ ਦੱਸਿਆ ਕਿ ਮੁੱਢਲਾ ਸਿਖਲਾਈ ਕੋਰਸ ਇੱਕ ਸਾਲ ਅਤੇ ਛੇ ਮਹੀਨੇ ਦਾ ਤੇਜ਼ ਗਤੀ ਸਿਖਲਾਈ ਕੋਰਸ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆਰਥੀਆਂ ਨੂੰ ਸ਼ਾਰਟ ਹੈਂਡ ਦੀ ਟਰੇਨਿੰਗ ਦੇਣ ਲਈ ਭਾਸ਼ਾ ਵਿਭਾਗ ਕੋਲ ਵਧੀਆ ਕੰਪਿਊਟਰ ਅਤੇ ਟਾਈਪਿੰਗ ਮਸ਼ੀਨਾਂ ਉਪਲਬਧ ਹਨ। ਕੋਈ ਵੀ ਵਿਦਿਆਰਥੀ ਗਰੈਜੂਏਸ਼ਨ ਕਰ ਕੇ ਇਹ ਕੋਰਸ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਟਰੇਨਿੰਗ ਪ੍ਰਾਪਤ 25 ਸਿੱਖਿਆਰਥੀਆਂ ਨੂੰ ਸਾਲ 2018 ਵਿੱਚ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਐਸ.ਐਸ.ਐਸ.ਬੋਰਡ) ਵੱਲੋਂ ਸਰਕਾਰੀ ਨੌਕਰੀ ਲਈ ਚੁਣਿਆ ਗਿਆ ਹੈ, ਜਿਨ੍ਹਾਂ ਦੀ ਕੌਂਸਲਿੰਗ ਹੋ ਚੁੱਕੀ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਸਰਕਾਰੀ ਦਫ਼ਤਰਾਂ ਵਿੱਚ ਪੰਜਾਬੀ ਭਾਸ਼ਾ ਦੇ ਪ੍ਰਚਾਲਨ ਨੂੰ ਯਕੀਨੀ ਬਣਾਉਣ ਲਈ ਹਰੇਕ ਮਹੀਨੇ 4-5 ਵਾਰ ਚੈਕਿੰਗ ਵੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਨੌਜਵਾਨਾਂ ਅਤੇ ਆਉਣ ਵਾਲੀ ਪੀੜ੍ਹੀ ਨੂੰ ਪੰਜਾਬੀ ਭਾਸ਼ਾ ਨਾਲ ਜੋੜਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਵੱਲੋਂ ਆਉਣ ਵਾਲੇ ਸਮੇਂ ਵਿੱਚ ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ ਦੇਣ ਲਈ ਕਲਾਸਾਂ ਲਗਾਉਣ ਦਾ ਯਤਨ ਵੀ ਕੀਤਾ ਜਾ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ