
ਭਰੂਣ ਹੱਤਿਆ ਨੂੰ ਜੜੋਂ ਖਤਮ ਕਰਨ ਲਈ ਯਤਨ ਕੀਤੇ ਜਾਣਗੇ: ਡਾ. ਠਾਕੁਰਜੀਤ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 27 ਅਗਸਤ:
ਸਥਾਨਕ ਸ਼ਹਿਰ ਦੇ ਵਾਰਡ ਨੰਬਰ 7 ਸਿਸਵਾਂ ਰੋਡ ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵੀਰ ਸਿੰਘ ਮੌਜਪੁਰੀ ਦੀ ਅਗਵਾਈ ਵਿਚ ਹੋਈ ਜਿਸ ਵਿੱਚ ਡਾ. ਠਾਕੁਰਜੀਤ ਸਿੰਘ ਚੇਅਰਮੈਨ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਅਤੇ ਮੀਤ ਪ੍ਰਧਾਨ ਆਲ ਇੰਡੀਆ ਮੈਡੀਕਲ ਫੈਡਰੇਸ਼ਨ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡਾ.ਠਾਕੁਰਜੀਤ ਸਿੰਘ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਵਿਚ ਮੈਡੀਕਲ ਪ੍ਰੈਕਟੀਸ਼ਨਰ ਪ੍ਰਸ਼ਾਸਨ ਨੂੰ ਬਣਦਾ ਸਹਿਯੋਗ ਦੇਣ ਅਤੇ ਨਾਲ ਹੀ ਉਨ੍ਹਾਂ ਪ੍ਰੈਕਟੀਸ਼ਨਰਾਂ ਨੂੰ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਹੀਂ ਵੇਚਣਗੇ। ਉਨ੍ਹਾਂ ਕਿਹਾ ਕਿ ਸਮੁੱਚੇ ਮੈਡੀਕਲ ਪ੍ਰੈਕਟੀਸ਼ਨਰ ਸੂਬੇ ਅੰਦਰ ਸਮਾਜ ਸੇਵੀ ਕੰਮਾਂ ਵਿਚ ਹਿੱਸਾ ਲੈਣਗੇ ਤੇ ਨਾਲ ਹੀ ਭਰੂਣ ਹੱਤਿਆ ਵਰਗੇ ਕੋਹੜ ਨੂੰ ਜੜੋਂ ਖਤਮ ਕਰਨ ਲਈ ਯਤਨ ਕੀਤੇ ਜਾਣਗੇ।
ਡਾ. ਠਾਕੁਰਜੀਤ ਸਿੰਘ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਾਤਾਵਰਨ ਦੀ ਸੰਭਾਲ ਲਈ ਪੌਦੇ ਲਗਾਉਣ ਦੀ ਮੁਹਿੰਮ ਵੀ ਚਲਾਵੇਗੀ ਅਤੇ ਨਾਲ ਹੀ ਮੁਫ਼ਤ ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ ਅਜੋਯਿਤ ਕੀਤੇ ਜਾਣਗੇ। ਇਸ ਮੌਕੇ ਡਾ. ਜਗਦੀਸ਼ ਲਾਲ ਲਾਂਡਰਾ, ਡਾ.ਬਲਵੀਰ ਸਿੰਘ ਜਿਲ੍ਹਾ ਚੇਅਰਮੈਨ, ਸਰਪ੍ਰਸਤ ਡਾ. ਗੁਰਮੁਖ ਸਿੰਘ, ਡਾ.ਅਵਤਾਰ ਸਿੰਘ ਮੀਤ ਪ੍ਰਧਾਨ, ਡਾ. ਰਾਜਕੁਮਾਰ ਮਾਜਰਾ ਖਜਾਨਚੀ, ਰਘਬੀਰ ਸਿੰਘ ਬੜੌਦੀ , ਡਾ. ਬਿਕਰਮ ਦੱਤ ਗੋਇਲ ਚਤਾਮਲੀ ਆਦਿ ਹਾਜ਼ਰ ਸਨ।