Nabaz-e-punjab.com

ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਨਾਲ ਮਨਾਇਆ ਈਦ-ਉੱਲ-ਫਿਤਰ ਦਾ ਤਿਉਹਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਮੁਸਲਿਮ ਭਾਈਚਾਰੇ ਵੱਲੋਂ ਬੁੱਧਵਾਰ ਨੂੰ ਈਦ-ਉੱਲ-ਫਿਤਰ ਦਾ ਤਿਉਹਾਰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚ ਈਦ ਦੀ ਨਮਾਜ਼ ਅਦਾ ਕੀਤੀ ਗਈ। ਇੱਥੋਂ ਦੇ ਫੇਜ਼-11, ਪਿੰਡ ਮਟੌਰ, ਪਿੰਡ ਸ਼ਾਹੀ ਮਾਜਰਾ, ਪਿੰਡ ਮੁਹਾਲੀ, ਇਤਿਹਾਸਕ ਪਿੰਡ ਸੋਹਾਣਾ, ਸਨੇਟਾ ਅਤੇ ਹੋਰਨਾਂ ਪਿੰਡਾਂ ਵਿੱਚ ਸਥਿਤ ਮਸਜਿਦਾਂ ਵਿੱਚ ਸਵੇਰੇ 9 ਵਜੇ ਈਦ ਦੀ ਨਮਾਜ਼ ਅਦਾ ਕੀਤੀ ਗਈ। ਇਸ ਦੌਰਾਨ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕ ਦੂਜੇ ਦੇ ਗਲੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੱਤੀ ਅਤੇ ਸਾਰਿਆਂ ਦੀ ਸਲਾਮਤੀ ਦੀ ਦੁਆ ਮੰਗੀ।
ਪਿੰਡ ਸਨੇਟਾ ਵਿੱਚ ਜ਼ਿਲ੍ਹਾ ਕਾਂਗਰਸ ਘੱਟ ਗਿਣਤੀ ਸੈੱਲ ਦੇ ਚੇਅਰਮੈਨ ਡਾ. ਅਨਵਰ ਹੁਸੈਨ, ਪ੍ਰਧਾਨ ਰੌਸ਼ਨ ਅਲੀ, ਵਿੱਤ ਸਕੱਤਰ ਅਹਿਲਕਾਰ, ਐਸ ਹਮੀਦ ਅਲੀ, ਮੁਹੰਮਦ ਸਲੀਮ, ਰੋਨੀ ਖਾਨ, ਅਜੈਬ ਖਾਨ, ਨਵਾਬ ਅਲੀ, ਕਮਲ ਖਾਨ, ਸੁਲੇਮਾਨ ਭੱਟ, ਰੂਪਾ ਖਾਨ, ਕਾਕਾ ਖਾਨ, ਤੁਫੈਲ ਖਾਨ ਅਤੇ ਨੇੜਲੇ ਪਿੰਡ ਬਲੌਂਗੀ, ਸੁਖਗੜ੍ਹ, ਢੇਲਪੁਰ, ਗਡਾਣਾ, ਬਠਲਾਣਾ, ਰਾਏਪੁਰ ਕਲਾਂ, ਬਹਿਲੋਲਪੁਰ ਅਤੇ ਹੋਰ ਇਲਾਕੇ ਦੇ ਕਈ ਹੋਰ ਪਿੰਡਾਂ ਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਅੱਜ ਈਦ-ਉੱਲ-ਫਿਤਰ ਦੀ ਨਮਾਜ਼ ਅਦਾ ਕੀਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਲਈ ਅਤੇ ਦੇਸ਼ ਦੀ ਸੁਰੱਖਿਆ ਅਤੇ ਸਲਾਮਤੀ ਲਈ ਦੁਆ ਮੰਗੀ। ਇਸ ਮੌਕੇ ਪਿੰਡ ਦੇ ਸਰਪੰਚ ਭਗਤ ਰਾਮ ਨੇ ਸਮੁੱਚੀ ਪੰਚਾਇਤ ਸਮੇਤ ਮੁਸਲਮਾਨ ਭਾਈਚਾਰੇ ਦੇ ਈਦ ਦੇ ਸਮਾਗਮ ਵਿੱਚ ਸ਼ਿਰਕਤ ਕੀਤੀ ਹੈ। ਇਸ ਮੌਕੇ ਮੁਸਲਿਮ ਭਾਈਚਾਰੇ ਵੱਲੋਂ ਪਿੰਡ ਦੇ ਸਰਪੰਚ ਭਗਤ ਰਾਮ ਅਤੇ ਸਮੁੱਚੀ ਪੰਚਾਇਤ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮੁਸਲਿਮ ਭਾਈਚਾਰੇ ਵੱਲੋਂ ਬਖਸ਼ਿਸ਼ ਦੇ ਮਹੀਨੇ ਰਮਜ਼ਾਨ ਵਿੱਚ ਇਕ ਮਹੀਨਾ ਰੋਜ਼ੇ ਰੱਖੇ ਜਾਂਦੇ ਹਨ। ਇਸ ਤੋਂ ਬਾਅਦ ਈਦ-ਉੱਲ-ਫਿਤਰ ਦਾ ਤਿਉਹਾਰ ਆਉਂਦਾ ਹੈ।

Load More Related Articles
Load More By Nabaz-e-Punjab
Load More In Festivals

Check Also

ਦੁਸਹਿਰਾ: ਰਾਵਣ ਦੇ ਨਾਲ ਨਸ਼ਿਆਂ ਦਾ ਪੁਤਲਾ ਫੂਕਿਆ

ਦੁਸਹਿਰਾ: ਰਾਵਣ ਦੇ ਨਾਲ ਨਸ਼ਿਆਂ ਦਾ ਪੁਤਲਾ ਫੂਕਿਆ ਡੀਸੀ ਆਸ਼ਿਕਾ ਜੈਨ ਨੇ ਲੋਕਾਂ ਨੂੰ ਪੰਜਾਬ ਦੀ ਧਰਤੀ ਤੋਂ …