nabaz-e-punjab.com

ਜਗਤਪੁਰਾ ਵਿੱਚ ਡੀਜੇ ਵਜਾਉਣ ਦੇ ਮਾਮਲੇ ਨੂੰ ਲੈ ਕੇ ਝਗੜੇ ਵਿੱਚ ਅੱਠ ਵਿਅਕਤੀ ਜ਼ਖ਼ਮੀ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਗਸਤ:
ਇੱਥੋਂ ਦੇ ਨੇੜਲੇ ਪਿੰਡ ਜਗਤਪੁਰਾ ਵਿੱਚ ਡੀਜੇ ਦੀ ਉੱਚੀ ਆਵਾਜ਼ ਨੂੰ ਲੈ ਕੇ ਅੱਜ ਦੋ ਧੜਿਆਂ ਵਿੱਚ ਹੋਈ ਮਾਮੂਲੀ ਤਕਰਾਰ ਹੱਥੋਪਾਈ ਤੱਕ ਪਹੁੰਚ ਗਈ। ਇਸ ਦੌਰਾਨ ਦੋਵਾਂ ਧਿਰਾਂ ਦੇ ਅੱਠ ਵਿਅਕਤੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਸੈਕਟਰ-32 ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਜਗਤਪੁਰਾ ਵਿੱਚ ਸਰਕਾਰੀ ਸਕੂਲ ਦੇ ਨੇੜੇ ਰਹਿੰਦੇ ਇੱਕ ਪਰਿਵਾਰ ਦੇ ਮੈਂਬਰਾਂ ਵੱਲੋਂ ਡੀਜੇ (ਆਰਕੈਸਟਰਾ) ਵਜਾਇਆ ਜਾ ਰਿਹਾ ਸੀ।
ਇਸ ਦੌਰਾਨ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦੇ ਪਰਿਵਾਰ ਨੇ ਡੀਜੇ ਦੀ ਉੱਚੀ ਆਵਾਜ਼ ਹੋਣ ’ਤੇ ਸਖ਼ਤ ਇਤਰਾਜ਼ ਕੀਤਾ ਅਤੇ ਡੀਜੇ ਦੀ ਆਵਾਜ਼ ਘੱਟ ਕਰਨ ਲਈ ਕਿਹਾ ਗਿਆ। ਜਿਸ ’ਤੇ ਦੋਵਾਂ ਧਿਰਾਂ ਵਿੱਚ ਝਗੜਾ ਹੋ ਗਿਆ। ਦੋਵਾਂ ਧਿਰਾਂ ਦੇ ਮੈਂਬਰਾਂ ਨੇ ਇੱਕ ਦੂਜੇ ’ਤੇ ਲਾਠੀਆਂ ਡੰਡਿਆਂ ਨਾਲ ਹਮਲਾ ਕੀਤਾ ਗਿਆ। ਇਸ ਝਗੜੇ ਵਿੱਚ ਦੋਵਾਂ ਧਿਰਾਂ ਦੇ ਅੱਠ ਵਿਅਕਤੀ ਜ਼ਖ਼ਮੀ ਹੋ ਗਏ। ਦਿਨੇਸ਼, ਮਨੁ, ਰੇਖਾ, ਸੰਦੀਪ, ਸੋਹੇਲ, ਤਸਲੀਨ, ਰਾਸ਼ਿਦ ਅਤੇ ਅਰਸ਼ਦ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੰਘੀ ਰਾਤ ਜਗਤਪੁਰਾ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਈਦ ਦੀ ਪਾਰਟੀ ਕਰ ਰਹੇ ਸੀ। ਕੋਈ ਕਹਿ ਰਿਹਾ ਹੈ ਕਿ ਇਕ ਪਰਿਵਾਰ ਵੱਲੋਂ ਆਪਣੇ ਬੱਚੇ ਦੇ ਜਨਮ ਦਿਨ ਦੀ ਖ਼ੁਸ਼ੀ ਵਿੱਚ ਜਸ਼ਨ ਪਾਰਟੀ ਕੀਤੀ ਗਈ ਸੀ ਲੇਕਿਨ ਡੀਜੇ ਦੀ ਉੱਚੀ ਆਵਾਜ਼ ਨੇ ਰੰਗਾਰੰਗ ਪਾਰਟੀ ਵਿੱਚ ਝਗੜੇ ਨੇ ਸੁਆਦ ਵਿਗਾੜ ਕੇ ਰੱਖ ਦਿੱਤਾ।
ਉਧਰ, ਜਾਂਚ ਅਧਿਕਾਰੀ ਏਐਸਆਈ ਸਿਕੰਦਰ ਸਿੰਘ ਦਾ ਕਹਿਣਾ ਹੈ ਕਿ ਜਗਤਪੁਰਾ ਵਿੱਚ ਡੀਜੇ ਵਜਾਉਣ ਨੂੰ ਲੈ ਕੇ ਹੋਏ ਝਗੜੇ ਵਿੱਚ ਦੋਵਾਂ ਧਿਰਾਂ ਦੇ ਅੱਠ ਵਿਅਕਤੀ ਜ਼ਖ਼ਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਦੇ ਬਿਆਨ ਲਏ ਜਾ ਰਹੇ ਹਨ ਅਤੇ ਸੋਮਵਾਰ ਨੂੰ ਮੈਡੀਕਲ ਰਿਪੋਰਟ ਮਿਲਣ ਤੋਂ ਬਾਅਦ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਇਹ ਖੁਲਾਸਾ ਤਾਂ ਨਹੀਂ ਹੋਇਆ ਕਿ ਈਦ ਜਾਂ ਬੱਚੇ ਦੇ ਜਨਮ ਦਿਨ ਦੀ ਪਾਰਟੀ ਸੀ ਪ੍ਰੰਤੂ ਜਦੋਂ ਪੁਲੀਸ ਕਰਮਚਾਰੀ ਮੌਕੇ ’ਤੇ ਪਹੁੰਚੇ ਤਾਂ ਉੱਥੇ 50 ਤੋਂ ਵੱਧ ਵਿਅਕਤੀ ਇਕੱਠੇ ਖੜੇ ਸਨ। ਜੋ ਕੋਵਿਡ19 ਦੇ ਮੱਦੇਨਜ਼ਰ ਇਕ ਦੂਜੀ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣ ਦੇ ਹੁਕਮਾਂ ਦੀ ਸਿੰਧੀ ਉਲੰਘਣਾ ਹੈ।

Load More Related Articles
Load More By Nabaz-e-Punjab
Load More In General News

Check Also

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ: ਸ…