Nabaz-e-punjab.com

ਅੱਠ ਹੋਰ ਮਰੀਜ਼ਾਂ ਨੇ ਦਿੱਤੀ ‘ਕਰੋਨਾ’ ਨੂੰ ਮਾਤ

ਨਬਜ਼-ਏ-ਪੰਜਾਬ ਬਿਊਰੋ, ਐਸ.ਏ.ਐਸ. ਨਗਰ (ਮੁਹਾਲੀ), 10 ਮਈ:
ਮੁਹਾਲੀ ਜ਼ਿਲ੍ਹੇ ਦੇ ਅੱਜ ਅੱਠ ਹੋਰ ਮਰੀਜ਼ਾਂ ਨੇ ਕਰੋਨਾ ਨੂੰ ਮਾਤ ਦਿੱਤੀ ਗਈ। ਠੀਕ ਹੋਣ ਵਾਲੇ ਮਰੀਜ਼ਾਂ ਵਿੱਚ ਪਿੰਡ ਜਵਾਹਰਪੁਰ (ਡੇਰਾਬੱਸੀ) ਦੇ ਸੱਤ ਅਤੇ ਨਜ਼ਦੀਕੀ ਖੇਤਰ ਸ਼ਕਤੀਨਗਰ ਦਾ ਇਕ ਮਰੀਜ਼ ਸ਼ਾਮਲ ਹੈ। ਅੱਜ ਇੱਥੇ ਦੇਰ ਸ਼ਾਮ ਇਹ ਜਾਣਕਾਰੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਸਾਰੇ ਮਰੀਜ਼ ਪਹਿਲਾਂ ਬਨੂੜ ਨੇੜਲੇ ਗਿਆਨ ਸਾਗਰ ਹਸਪਤਾਲ ਵਿੱਚ ਦਾਖ਼ਲ ਸਨ। ਇਲਾਜ ਦੌਰਾਨ ਉਨ੍ਹਾਂ ਦੇ ਵਾਰੋ ਵਾਰੀ ਦੋ-ਦੋ ਸੈਂਪਲ ਲਏ ਗਏ ਸੀ ਅਤੇ ਦੋਵੇਂ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਹਸਪਤਾਲ ’ਚੋਂ ਛੁੱਟੀ ਦਿੱਤੀ ਗਈ।
ਜ਼ਿਲ੍ਹਾ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਭਾਵੇਂ ਠੀਕ ਹੋਣ ’ਤੇ ਉਕਤ ਮਰੀਜ਼ਾਂ ਨੂੰ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਗਈ ਪ੍ਰੰਤੂ ਹਾਲੇ ਇਨ੍ਹਾਂ ’ਚੋਂ ਕਿਸੇ ਨੂੰ ਸਿੱਧਾ ਘਰ ਨਹੀਂ ਭੇਜਿਆ ਜਾਵੇਗਾ, ਸਗੋਂ ਸਾਵਧਾਨੀ ਵਜੋਂ ਇਨ੍ਹਾਂ ਸਿਾਰਆਂ ਨੂੰ ਨਿਰੰਕਾਰੀ ਭਵਨ ਡੇਰਾਬੱਸੀ ਵਿੱਚ ਬਣਾਏ ਗਏ ਇਕਾਂਤਵਾਸ ਵਿੱਚ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦੀ ਮੁੜ ਸਕਰੀਨਿੰਗ ਕੀਤੀ ਜਾਵੇਗੀ ਅਤੇ ਵਾਪਸ ਘਰ ਭੇਜਿਆ ਜਾਵੇਗਾ। ਸਿਵਲ ਸਰਜਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 98 ਹੈ। ਜਿਨ੍ਹਾਂ ’ਚੋਂ ਤਿੰਨ ਮਰੀਜ਼ਾਂ ਵਿਜੇ ਕੁਮਾਰ ਜ਼ੀਰਕਪੁਰ, ਓਮ ਪ੍ਰਕਾਸ਼ ਵਾਸੀ ਨਵਾਂ ਗਾਉਂ ਅਤੇ ਰਾਜ ਕੁਮਾਰੀ ਖਰੜ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 60 ਪੀੜਤ ਮਰੀਜ਼ ਕਰੋਨਾ ਨੂੰ ਮਾਤ ਦੇ ਚੁੱਕੇ ਹਨ ਅਤੇ ਇਸ ਸਮੇਂ 35 ਐਕਟਿਵ ਕੇਸ ਹਨ। ਇਹ ਸਾਰੇ ਮਰੀਜ਼ ਪੀਜੀਆਈ ਅਤੇ ਗਿਆਨ ਸਾਗਰ ਹਸਪਤਾਲ ਵਿੱਚ ਜੇਰੇ ਇਲਾਜ ਹਨ। ਇਨ੍ਹਾਂ ਦਾ ਵਧੀਆ ਢੰਗ ਨਾਲ ਇਲਾਜ ਚੱਲ ਰਿਹਾ ਹੈ ਅਤੇ ਇਨ੍ਹਾਂ ਸਾਰਿਆਂ ਦੀ ਹਾਲਤ ਸਥਿਰ ਹੈ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …