ਪੰਜਾਬ ਵਿੱਚ ਗਣਤੰਤਰ ਦਿਵਸ ਸਮਾਗਮਾਂ ਦੀ ਸੁਰੱਖਿਆ ਨੂੰ ਲੈ ਕੇ ਪੁਖ਼ਤਾ ਇੰਤਜ਼ਾਮ: ਅਰਪਿਤ ਸ਼ੁਕਲਾ

ਮੁਹਾਲੀ ਦੇ ਸਰਕਾਰੀ ਕਾਲਜ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਨਬਜ਼-ਏ-ਪੰਜਾਬ, ਮੁਹਾਲੀ, 24 ਜਨਵਰੀ:
ਪੰਜਾਬ ਦੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਤਹਿਤ ਡੀਜੀਪੀ ਗੌਰਵ ਸ਼ੁਕਲਾ ਦੀ ਅਗਵਾਈ ਵਿੱਚ ਸੂਬੇ ਵਿੱਚ ਗਣਤੰਤਰ ਦਿਵਸ ਸਮਾਗਮਾਂ ਨੂੰ ਲੈ ਕੇ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਅੱਜ ਇੱਥੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਵਿਖੇ ਐੱਸਐੱਸਪੀ ਦੀਪਕ ਪਾਰੀਕ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਸਪੈਸ਼ਲ ਡੀਜੀਪੀ ਨੇ ਮੀਡੀਆ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਇਨ੍ਹਾਂ ਵਿਆਪਕ ਸੁਰੱਖਿਆ ਇੰਤਜ਼ਾਮਾਂ ਤਹਿਤ ਗੈਰ-ਸਮਾਜੀ, ਦੇਸ਼-ਵਿਰੋਧੀ ਅਨਸਰਾਂ ਅਤੇ ਸ਼ਰਾਬ ਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ‘ਤੇ ਵਿਸ਼ੇਸ਼ ਨਿਗ੍ਹਾ ਰੱਖੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਵਿੱਚ ਗਣਤੰਤਰ ਦਿਵਸ ਮਾਗਮਾਂ ਦੇ ਮੱਦੇਨਜ਼ਰ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਸ਼ੇਸ਼ ਚੌਕਸੀ ਅਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਵਿਆਪਕ ਪੱਧਰ ’ਤੇ ਚੈਂਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਸੈਂਕਿੰਡ ਲਾਈਨ ਆਫ਼ ਡਿਫੈਂਸ ਨੂੰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਸਰਹੱਦ ਤੋਂ ਤਸਕਰੀ ਵਰਗੀਆਂ ਘਟਨਾਵਾਂ ਨੂੰ ਸਖ਼ਤੀ ਨਾਲ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਏਡੀਜੀਪੀ ਅਤੇ ਆਈਜੀ ਪੱਧਰ ਦੇ ਅਧਿਕਾਰੀਆਂ ਦੀ ਸੁਰੱਖਿਆ ਬੰਦੋਬਸਤਾਂ ਦੀ ਨਿਗਰਾਨੀ ਲਈ ਡਿਊਟੀ ਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇੱਕ ਅੰਦਾਜ਼ੇ ਮੁਤਾਬਕ 15 ਹਜ਼ਾਰ ਤੋਂ ਵਧੇਰੇ ਅਧਿਕਾਰੀ ਅਤੇ ਕਰਮਚਾਰੀ ਗਣਤੰਤਰ ਦਿਵਸ ਸਮਾਗਮਾਂ ਦੀ ਸੁਰੱਖਿਆ ’ਤੇ ਲਾਏ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦਾ ਡਾਇਰੈਕਟਰ ਉਚੇਰੀ ਸਿੱਖਿਆ ਦੇ ਦਫ਼ਤਰ ਅੱਗੇ ਧਰਨਾ ਜਾਰੀ

ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦਾ ਡਾਇਰੈਕਟਰ ਉਚੇਰੀ ਸਿੱਖਿਆ ਦੇ ਦਫ਼ਤਰ ਅੱਗੇ ਧਰਨਾ ਜਾਰੀ ਮਹਿਲਾ ਪ੍…