Nabaz-e-punjab.com

ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ: ਰਾਣਾ ਕੇਪੀ ਸਿੰਘ

ਅਜੋਕੇ ਯੁੱਗ ਨੇ ਰਿਸ਼ਤਿਆਂ ਨੂੰ ਪ੍ਰਭਾਵਿਤ ਕੀਤਾ: ਬਲਬੀਰ ਸਿੰਘ ਸਿੱਧੂ

ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਕਰਵਾਇਆ ਗਿਆ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ:
ਬਜ਼ੁਰਗ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਬਜ਼ੁਰਗਾਂ ਵੱਲੋਂ ਆਪਣੀ ਜਵਾਨੀ ਸਮੇਂ ਤੰਗੀਆਂ-ਅਤੇ ਅਨੇਕਾਂ ਮੁਸ਼ਕਲਾਂ ਝੱਲ ਕੇ ਪੰਜਾਬ ਦੀ ਤਰੱਕੀ ਵਿੱਚ ਪਾਏ ਯੋਗਦਾਨ ਸਦਕਾ ਅੱਜ ਸੂਬਾ ਦੇਸ਼ ਦਾ ਸਿਰਮੌਰ ਸੂਬਾ ਬਣ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਸੀਨੀਅਰ ਸਿਟੀਜ਼ਨ ਦੇ ਸਨਮਾਨ ਵਿਚ ਸ਼ਿਵਾਲਿਕ ਪਬਲਿਕ ਸਕੂਲ ਮੋਹਾਲੀ ਵਿਖੇ ਕਰਵਾਏ ਗਏ ਪੀ. ਐਚ. ਵੈਸ਼ਨਵ ਮੈਮੋਰੀਅਲ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਰਾਣਾ ਨੇ ਬਜ਼ੁਰਗਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਡੇ ਬਜ਼ੁਰਗਾਂ ਨੇ ਦੇਸ਼ ਦੀ ਵੰਡ ਤੋਂ ਬਾਅਦ ਵਿੱਚ ਵੀ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਵਿੱਚ ਨਿੱਗਰ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਕੋਲ ਤਜ਼ੁਰਬੇ ਦਾ ਖਜ਼ਾਨਾ ਹੁੰਦਾ ਹੈ, ਜਿਸ ਤੋਂ ਬਿਨਾਂ ਕੋਈ ਵੀ ਸੂਬਾ ਜਾਂ ਦੇਸ਼ ਤਰੱਕੀ ਨਹੀਂ ਕਰ ਸਕਦਾ। ਬਜ਼ੁਰਗਾਂ ਵੱਲੋਂ ਸਮਾਜ ਦੀ ਤਰੱਕੀ ਵਿੱਚ ਪਾਏ ਯੋਦਗਾਨ ਨੂੰ ਉਨ੍ਹਾਂ ਵੱਡਮੁੱਲਾ ਕਰਾਰ ਦਿੱਤਾ। ਉਨ੍ਹਾਂ ਬਜ਼ੁਰਗਾਂ ਨੂੰ ਵੱਧ ਤੋਂ ਵੱਧ ਸਮਾਂ ਆਪਣੇ ਪਰਿਵਾਰਾਂ ਨਾਲ ਗੁਜ਼ਾਰਣ ਲਈ ਕਿਹਾ ਤਾਂ ਜੋ ਉਹ ਆਪਣੀ ਜ਼ਿੰਦਗੀ ਦੇ ਤਜ਼ੁਰਬਿਆਂ ਦਾ ਖਜ਼ਾਨਾਂ ਨੌਜਵਾਨਾਂ ਨਾਲ ਵੰਡ ਸਕਣ। ਉਨ੍ਹਾਂ ਸਮਾਗਮ ਦੌਰਾਨ ਜਿਥੇ ਬਜ਼ੁਰਗਾਂ ਦੀ ਲੰਮੀ ਉਮਰ ਅਤੇ ਸਿਹਤਯਾਬੀ ਦੀ ਕਾਮਨਾ ਕੀਤੀ ਉਥੇ ਮੋਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।
ਇਸ ਤੋਂ ਪਹਿਲਾਂ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਸਪੀਕਰ ਰਾਣਾ ਕੇ. ਪੀ. ਸਿੰਘ ਦਾ ਸਵਾਗਤ ਕੀਤਾ ਅਤੇ ਮੋਹਾਲੀ ਸੀਨੀਅਰ ਸਿਟੀਜ਼ਨਸ ਐਸੋਸੀਏਸ਼ਨ ਵੱਲੋਂ ਸੀਨੀਅਰ ਸਿਟੀਜ਼ਨਾਂ ਨੂੰ ਇਕ ਪਲੇਟਫਾਰਮ ਤੇੇ ਇਕੱਠੇ ਕਰਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਸਮਾਗਮ ਵਿੱਚ ਸ਼ਾਮਲ ਸਾਰੇ ਬਜ਼ੁਰਗਾਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ। ਉਨ੍ਹਾਂ ਸਮਾਜ ਵਿੱਚ ਆ ਰਹੇ ਨਿਘਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਜ਼ੁਰਗਾਂ ਨੂੰ ਸਮਾਜ ਵਿੱਚ ਬਣਦਾ ਮਾਣ-ਸਨਮਾਨ ਨਹੀਂ ਮਿਲਦਾ। ਇਲੈਕਟ੍ਰਾਨਿਕ ਦੇ ਅਜੋਕੇ ਯੁੱਗ ਨੇ ਸਾਡੇ ਰਿਸ਼ਤਿਆਂ ਨੂੰ ਪ੍ਰਭਾਵਿਤ ਕੀਤਾ ਹੈ। ਵਿਸ਼ੇਸ਼ ਕਰ ਕੇ ਮੋਬਾਇਲ, ਜਿਸ ਵਿਚ ਰੁੱਝ ਕੇ ਨੌਜਵਾਨ ਪੀੜ੍ਹੀ ਆਪਣੇ ਬਜ਼ੁਰਗਾਂ ਨੂੰ ਸਮਾਂ ਦੇਣ ਤੋਂ ਅਵੇਸਲੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਮਾਜ ਦਾ ਮਾਣ ਹਨ ਅਤੇ ਇਨ੍ਹਾਂ ਨੂੰ ਬਣਦਾ ਸਤਿਕਾਰ ਦੇਣਾ ਹਰੇਕ ਦਾ ਫਰਜ਼ ਹੈ। ਇਸ ਤੋਂ ਇਲਾਵਾ 82 ਸਾਲ ਦੀ ਉਮਰ ਪਾਰ ਕਰ ਚੁੱਕੇ ਬਜ਼ੁਰਗਾਂ ਦਾ ਵੀ ਸਨਮਾਨ ਕੀਤਾ ਗਿਆ। ਜਿਨ੍ਹਾਂ ਵਿੱਚ ਸ੍ਰੀ ਗਜਰਾਜ ਸਿੰਘ ਗਿੱਲ (94) ਅਤੇ ਸ਼੍ਰੀ ਕੇ. ਐਲ. ਭਾਰਗਵ (88) ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…