ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ: ਮੇਅਰ ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਕਤੂਬਰ:
ਬਜ਼ੁਰਗ ਕਿਸੇ ਵੀ ਸਮਾਜ ਦਾ ਸਰਮਾਇਆ ਹੁੰਦੇ ਹਨ ਅਤੇ ਉਹਨਾਂ ਦੇ ਤਜ਼ਰਬੇ ਸਮਾਜ ਦੀ ਤਰੱਕੀ ਵਿੱਚ ਅਹਿਮ ਰੋਲ ਅਦਾ ਕਰਦੇ ਹਨ। ਇਹ ਗੱਲ ਮੁਹਾਲੀ ਮਿਉਂਸਪਲ ਕਾਰਪੋਰੇਸ਼ਨ ਦੇ ਮੇਅਰ ਕੁਲਵੰਤ ਸਿੰਘ ਨੇ ਸਥਾਨਕ ਫੇਜ਼-6 ਵਿੱਚ ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਕਰਵਾਏ ਇੱਕ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਆਖੀ। ਉਹਨਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਰਹਿੰਦੇ ਬਜ਼ੁਰਗਾਂ ਨੂੰ ਲੋੜੀਂਦੀਆਂ ਬੁਨਿਆਦੀ ਸੁਵਿਧਾਵਾਂ ਮੁਹੱਈਆਂ ਕਰਵਾਉਣ ਲਈ ਪਹਿਲ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਂਦੀ ਹੈ।
ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸੁਲੱਖਣ ਸਿੰਘ ਲਾਲੀ ਅਤੇ ਜਨਰਲ ਸਕੱਤਰ ਰਘਵੀਰ ਸਿੰਘ ਨੇ ਮੇਅਰ ਦਾ ਸੁਆਗਤ ਕਰਦਿਆਂ ਸੀਨੀਅਰ ਸੀਟੀਜਨਾਂ ਨੂੰ ਦਰਪੇਸ਼ ਮਸਲਿਆਂ ਬਾਰੇ ਜਾਣਕਾਰੀ ਦਿੱਤੀ ਜਿਸਤੇ ਮੇਅਰ ਨੇ ਤੁਰੰਤ ਕਾਰਵਾਈ ਯੀਕਨੀ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕੌਂਸਲਰ ਰਜਿੰਦਰ ਪ੍ਰਸ਼ਾਦ ਸ਼ਰਮਾ ਅਤੇ ਸ਼ਹਿਰ ਦੇ ਹੋਰ ਪਤਵੰਤੇ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…