ਪੈਰੀਫੇਰੀ ਮਿਲਕ ਯੂਨੀਅਨ ਦਾ ਕਾਰਜਕਾਰੀ ਪ੍ਰਧਾਨ ਚੁਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ:
ਪੈਰੀਫੇਰੀ ਮਿਲਕ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਸੁਭਾਸ਼ ਗੋਚਰ ਨੂੰ ਜਥੇਬੰਦੀ ਦਾ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ ਹੈ। ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਜਥੇਬੰਦੀ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਦੇ ਘਰੇਲੂ ਰੁਝੇਵੇਂ ਹੋਣ ਕਾਰਨ ਅੱਜ ਇੱਥੇ ਯੂਨੀਅਨ ਦੀ ਅਹਿਮ ਮੀਟਿੰਗ ਹੋਈ। ਜਿਸ ਵਿੱਚ ਸੁਭਾਸ਼ ਗੋਚਰ ਨੂੰ ਸਰਬਸੰਮਤੀ ਨਾਲ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ।
ਨਵੇਂ ਪ੍ਰਧਾਨ ਸੁਭਾਸ਼ ਗੋਚਰ ਨੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦੋਧੀਆਂ ਦੀ ਭਲਾਈ ਅਤੇ ਮਿਲਕ ਯੂਨੀਅਨ ਦੀ ਬਿਹਤਰੀ ਲਈ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਕੰਮ ਕਰਨਗੇ ਅਤੇ ਮੁਹਾਲੀ ਸਮੇਤ ਸਮੁੱਚੇ ਟਰਾਈ ਸਿਟੀ ਦੇ ਦੋਧੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਪੰਜਾਬ ਸਰਕਾਰ ਤੱਕ ਪਹੁੰਚ ਕਰਨਗੇ। ਇਸ ਮੌਕੇ ਚੇਅਰਮੈਨ ਸੁਖਵਿੰਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਬਲਵਿੰਦਰ ਸਿੰਘ ਬੀੜ, ਬਲਜਿੰਦਰ ਸਿੰਘ ਭਾਗੋਮਾਜਰਾ, ਸੰਤ ਸਿੰਘ ਕੁਰੜੀ, ਦਲਜੀਤ ਸਿੰਘ ਮਨਾਣਾ, ਸਤਪਾਲ ਸਿੰਘ ਸਵਾੜਾ, ਜਸਵੀਰ ਸਿੰਘ ਢਕੋਰਾ, ਹਰਦੀਪ ਸਿੰਘ ਮਟੌਰ, ਜਗਤਾਰ ਸਿੰਘ ਗੋਲਡੀ, ਰਾਜੂ ਮਟੌਰ, ਮਨਜੀਤ ਸਿੰਘ ਅਤੇ ਹਰਜੰਗ ਸਿੰਘ ਵੀ ਮੌਜੂਦ ਸਨ।

Check Also

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਨਬਜ਼-ਏ-ਪੰਜਾਬ, ਮੁਹਾਲ…