Share on Facebook Share on Twitter Share on Google+ Share on Pinterest Share on Linkedin ਕਾਂਗਰਸੀ ਵਿਧਾਇਕ ਜੀਪੀ ਸਿੰਘ ਵੱਲੋਂ ਬੀਬੀ ਬਲਜੀਤ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ: ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਨਗਰ ਨਿਗਮ ਚੋਣਾਂ ਦੇ ਲਈ ਵਾਰਡ ਨੰਬਰ-7 (ਫੇਜ਼-5) ਤੋਂ ਚੋਣ ਲੜ ਰਹੀ ਬੀਬੀ ਬਲਜੀਤ ਕੌਰ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਹੋਰ ਵੀ ਭਰਵਾਂ ਹੁੰਗਾਰਾ ਮਿਲਿਆ ਜਦੋਂ ਮੁਹਾਲੀ ਦੇ ਵਸਨੀਕ ਅਤੇ ਬੱਸੀ ਪਠਾਣਾ ਤੋਂ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਬੀਬੀ ਬਲਜੀਤ ਕੌਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ। ਵਿਧਾਇਕ ਜੀਪੀ ਸਿੰਘ ਨੇ ਕਿਹਾ ਕਿ ਕਾਂਗਰਸੀ ਉਮੀਦਵਾਰ ਬੀਬੀ ਬਲਜੀਤ ਕੌਰ ਇਸ ਖੇਤਰ ਦੀ ਪਿਛਲੇ ਲੰਮੇ ਸਮੇਂ ਪ੍ਰਸਿੱਧ ਸਮਾਜ ਸੇਵਿਕਾ ਵਜੋਂ ਸੇਵਾ ਨਿਭਾਉਂਦੇ ਆ ਰਹੇ ਹਨ ਅਤੇ ਹਰੇਕ ਦੇ ਦੁੱਖ ਸੁੱਖ ਵਿੱਚ ਸਾਥ ਦਿੰਦੇ ਹਨ। ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਬੀਬੀ ਬਲਜੀਤ ਕੌਰ ਹੀ ਇਸ ਵਾਰਡ ਨੰਬਰ-7 ਤੋਂ ਨਿਗਮ ਚੋਣ ਲਈ ਸਹੀ ਉਮੀਦਵਾਰ ਹਨ। ਕਾਂਗਰਸ ਪਾਰਟੀ ਵੱਲੋਂ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਵੈਸੇ ਵੀ ਸਭ ਦਾ ਫਰਜ਼ ਬਣਦਾ ਹੈ ਕਿ ਉਹ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਤਾਂ ਜੋ ਇੱਥੇ ਕਾਂਗਰਸ ਪਾਰਟੀ ਦਾ ਮੇਅਰ ਬਣਾ ਕੇ ਵਿਕਾਸ ਕਾਰਜਾਂ ਦੀ ਗਤੀ ਹੋਰ ਜ਼ਿਆਦਾ ਤੇਜ਼ ਕੀਤੀ ਜਾ ਸਕੇ। ਇਸ ਮੌਕੇ ਬੀਬੀ ਬਲਜੀਤ ਕੌਰ ਨੇ ਉਨ੍ਹਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਪਹੁੰਚਣ ’ਤੇ ਵਿਧਾਇਕ ਜੀਪੀ ਸਿੰਘ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਵਾਰਡ ਦੇ ਵੱਡੀ ਗਿਣਤੀ ਵਿੱਚ ਸਮਰਥਕਾਂ ਵੱਲੋਂ ਹੁੰਗਾਰਾ ਮਿਲ ਰਿਹਾ ਹੈ ਅਤੇ ਉਹ ਚੋਣ ਜਿੱਤ ਕੇ ਇਹ ਸੀਟ ਕਾਂਗਰਸ ਪਾਰਟੀ ਦੀ ਝੋਲੀ ਪਾਉਣਗੇ। ਉਨ੍ਹਾਂ ਕਿਹਾ ਕਿ ਉਹ ਚੋਣ ਜਿੱਤ ਕੇ ਆਪਣੇ ਵਾਰਡ ਵਿੱਚ ਵਿਕਾਸ ਕਾਰਜਾਂ ਦੀ ਝੜੀ ਲਗਾ ਦੇਣਗੇ। ਇਸ ਮੌਕੇ ਗੁਰਮੀਤ ਸਿੰਘ, ਪਿਆਰਾ ਸਿੰਘ, ਰਣਜੀਤ ਸਿੰਘ ਗਿੱਲ, ਬਲਬੀਰ ਸਿੰਘ, ਜਗੀਰ ਸਿੰਘ, ਰਮਨ ਥਰੇਜਾ, ਮਨਮੋਹਨ ਸਿੰਘ, ਰਾਜ ਬਾਲਾ, ਸੰਧਿਆ ਰਾਣੀ, ਪਰਮਜੀਤ, ਹਰਜੀਤ ਕੌਰ, ਸੁਰੱਕਸ਼ਾ ਦੇਵੀ, ਅਰੁਣਾ ਸ਼ਰਮਾ, ਜਸਬੀਰ ਕੌਰ, ਜਸਮੀਨ, ਰਕਸ਼ਾ ਦੇਵੀ, ਕਾਂਤਾ ਰਾਣੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ