nabaz-e-punjab.com

ਜ਼ਿਲ੍ਹਾ ਪ੍ਰੀਸ਼ਦ ਦੇ ਆਜ਼ਾਦ ਉਮੀਦਵਾਰ ਸ਼ੁਭਜੋਤ ਸਿੰਘ ਮਨੌਲੀ ਦੇ ਹੱਕ ਵਿੱਚ ਚੋਣ ਪ੍ਰਚਾਰ

ਸਿਆਸੀ ਦਬਾਅ ਹੇਠ ਸਾਬਕਾ ਸਰਪੰਚ ਅਵਤਾਰ ਸਿੰਘ ਦੀ ਫਾਈਲ ਰੱਦ ਕਰਵਾਉਣ ਦਾ ਲੋਕਾਂ ’ਚ ਰੋਸ: ਕੁੰਭੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਸਤੰਬਰ:
ਆਜ਼ਾਦੀ ਤੋਂ ਬਾਅਦ ਦੇਸ਼ ਅਤੇ ਪੰਜਾਬ ’ਤੇ ਰਾਜ ਕਰਦੀਆਂ ਆ ਰਹੀਆਂ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਹਮੇਸ਼ਾ ਹੀ ਲੋਕਾਂ ਨੂੰ ਲੁੱਟਿਆ ਅਤੇ ਕੁੱਟਿਆ ਗਿਆ ਹੈ। ਚੋਣਾਂ ਦੌਰਾਨ ਪਿੰਡਾਂ ਵਿੱਚ ਨਸ਼ੇ ਵੰਡ ਕੇ ਨੌਜਵਾਨ ਪੀੜ੍ਹੀ ਦਾ ਬੇੜਾ ਗਰਕ ਕਰਨ ਵਾਲੀਆਂ ਇਨ੍ਹਾਂ ਪਾਰਟੀਆਂ ਨੇ ਧੱਕੇਸ਼ਾਹੀ ਦੀਆਂ ਵੀ ਸਾਰੀਆਂ ਹੱਦਾਂ ਪਾਰ ਕਰਨ ਤੋਂ ਕਦੇ ਗੁਰੇਜ਼ ਨਹੀਂ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਅਤੇ ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਮਨੌਲੀ ਜ਼ੋਨ ਤੋਂ ਆਜ਼ਾਦ ਉਮੀਦਵਾਰ ਸ਼ੁਭਜੋਤ ਸਿੰਘ ਮਨੌਲੀ (ਪੁੱਤਰ ਸਾਬਕਾ ਸਰਪੰਚ ਅਵਤਾਰ ਸਿੰਘ ਮਨੌਲੀ) ਦੇ ਹੱਕ ਵਿੱਚ ਵੱਖ ਵੱਖ ਪਿੰਡਾਂ ਗਡਾਣਾ, ਢੇਲਪੁਰ ਅਤੇ ਗੀਗੇਮਾਜਰਾ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਧੱਕੇਸ਼ਾਹੀਆਂ ਅਤੇ ਵਧੀਕੀਆਂ ਦੇਣ ਲਈ ਹੁਣ ਉਨ੍ਹਾਂ ਕੋਲ ਬਹੁਤ ਵਧੀਆਂ ਅਤੇ ਢੁਕਵਾਂ ਸਮਾਂ ਹੈ।
ਇਸ ਮੌਕੇ ਹਰਬੰਸ ਸਿੰਘ ਢੋਲੇਵਾਲ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਨੇ ਮਨੌਲੀ ਜ਼ੋਨ ਤੋਂ ਆਪਣੀ ਹਾਰ ਨੂੰ ਦੇਖਦੇ ਹੋਏ ਸਾਬਕਾ ਸਰਪੰਚ ਅਵਤਾਰ ਸਿੰਘ ਮਨੌਲੀ ਦੀ ਫਾਈਲ ਜਾਣਬੁੱਝ ਕੇ ਰੱਦ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਸਾਬਕਾ ਸਰਪੰਚ ਅਵਤਾਰ ਸਿੰਘ ਮਨੌਲੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ 19 ਸਤੰਬਰ ਨੂੰ ਉਨ੍ਹਾਂ ਦੇ ਪੁੱਤਰ ਸ਼ੁਭਜੋਤ ਸਿੰਘ ਦੇ ਚੋਣ ਨਿਸ਼ਾਨ ਗਿਲਾਸ ਉੱਤੇ ਮੋਹਰ ਲਗਾ ਕੇ ਉਸ ਨੂੰ ਕਾਮਯਾਬ ਬਣਾਉਣ ਤਾਂ ਜੋ ਮੁਹਾਲੀ ਹਲਕੇ ਵਿੱਚ ਸਮਾਜਿਕ ਬੁਰਾਈਆਂ ਦਾ ਖ਼ਾਤਮਾ ਅਤੇ ਕਦਰਾਂ ਕੀਮਤਾਂ ਨੂੰ ਬਹਾਲ ਕੀਤਾ ਜਾ ਸਕੇ। ਇਸ ਮੌਕੇ ਹਰਦੀਪ ਸਿੰਘ, ਮਨਜੀਤ ਸਿੰਘ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …