Share on Facebook Share on Twitter Share on Google+ Share on Pinterest Share on Linkedin ਬਸਪਾ ਉਮੀਦਵਾਰ ਸਰਬਜੀਤ ਸਿੰਘ ਵੱਲੋਂ ਚੋਣ ਪ੍ਰਚਾਰ ਤੇਜ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ: ਵਿਧਾਨ ਸਭਾ ਹਲਕਾ ਐਸ.ਏ.ਐਸ.ਨਗਰ (ਮੁਹਾਲੀ) ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਪ੍ਰੋ: ਸਰਬਜੀਤ ਸਿੰਘ ਨੇ ਆਪਣੇ ਚੋਣ ਪ੍ਰਚਾਰ ਦੀ ਮੁਹਿੰਮ ਨੂੰ ਤੇਜ਼ ਕਰਦਿਆਂ ਸੋਮਵਾਰ ਨੂੰ ਪਿੰਡ ਸ਼ਾਹੀ ਮਾਜਰਾ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਜਿਥੇ ਅਕਾਲੀ ਦਲ ਤੇ ਪਾਜਪਾ ਅਤੇ ਕਾਂਗਰਸ ਨੂੰ ਰੱਜ ਕੇ ਕੋਸਿਆ, ਉਥੇ ਆਮ ਆਦਮੀ ਪਾਰਟੀ ’ਤੇ ਪੈਰ ਪੈਰ ’ਤੇ ਝੂਠ ਕੇ ਧੋਖਾ ਦੇਣ ਅਤੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ। ਇਸ ਮੌਕੇ ਲੋਕਾਂ ਨੂੰ ਵਿਰੋਧੀ ਪਾਰਟੀਆਂ ਦੀਆਂ ਮਾੜੀਆਂ ਨੀਤੀਆਂ ਅਤੇ ਬਸਪਾ ਦੀਆਂ ਲੋਕ ਪੱਖੀ ਨੀਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸਾਹੀ ਮਾਜਰਾ ਦੇ ਲੋਕਾਂ ਨੇ ਬਸਪਾ ਨੂੰ ਪੂਰੀ ਹਮਾਇਤ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਬਸਪਾ ਦੇ ਸੀਨੀਅਰ ਆਗੂ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਾਲ ਸਿੰਘ ਰੱਤੂ, ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਦੇਵਪੁਰੀ, ਜ਼ਿਲ੍ਹਾ ਜਨਰਲ ਸਕੱਤਰ ਸੁਖਦੇਵ ਸਿੰਘ ਚੱਪੜਚਿੜੀ ਅਤੇ ਸਕੱਤਰ ਚਰਨਜੀਤ ਕੌਰ ਵੀ ਹਾਜ਼ਰ ਸਨ। ਬਸਪਾ ਉਮੀਦਵਾਰ ਪ੍ਰੋ. ਸਰਬਜੀਤ ਸਿੰਘ ਨੇ ਪਿੰਡ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਐਤਕੀਂ ਆਪਣੇ ਕੀਮਤੀ ਵੋਟ ਬਸਪਾ ਨੂੰ ਪਾਉਣ ਦੀ ਅਪੀਲ ਕੀਤੀ। ਪਿੰਡ ਦੇ ਪਤਵੰਤੇ ਸੱਜਣ ਰੂਪ ਚੰਦ, ਪ੍ਰੇਮ ਚੰਦ ਅਤੇ ਪ੍ਰੀਤ ਕੌਰ ਵੱਲੋਂ ਬਹੁਜਨ ਪਾਰਟੀ ਦੀ ਨੀਤੀਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਪ੍ਰੋ: ਸਰਬਜੀਤ ਸਿੰਘ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ