ਯੂਥ ਕਾਂਗਰਸ ਆਗੂ ਰਾਣਾ ਕੁਸ਼ਲਪਾਲ ਵੱਲੋਂ ਜਗਮੋਹਨ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ/ਕੁਰਾਲੀ, 16 ਜਨਵਰੀ:
ਯੂਥ ਕਾਂਗਰਸ ਦੇ ਹਲਕਾ ਖਰੜ ਤੋਂ ਪ੍ਰਧਾਨ ਰਾਣਾ ਕੁਸ਼ਲਪਾਲ ਦੀ ਅਗਵਾਈ ਹੇਠ ਨੌਜਵਾਨਾਂ ਨੇ ਵੱਖ-ਵੱਖ ਟੋਲੀਆਂ ਬਣਾ ਕੇ ਖਰੜ ਤੋਂ ਕਾਂਗਰਸ ਦੇ ਉਮੀਦਵਾਰ ਜਗਮੋਹਨ ਸਿੰਘ ਕੰਗ ਦੇ ਹੱਕ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਯੂਥ ਕਾਂਗਰਸੀਆਂ ਨੇ ਇਲਾਕੇ ਦੇ ਲੋਕਾਂ ਨੂੰ ਅਕਾਲੀ-ਭਾਜਪਾ ਗੱਠਜੋੜ ਅਤੇ ਆਮ ਆਦਮੀ ਪਾਰਟੀ ਦੀਆਂ ਮਾੜੀ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਕਾਂਗਰਸ ਦੀਆਂ ਲੋਕ ਪੱਖੀ ਅਤੇ ਭਵਿੱਖ ਦੀਆਂ ਨੀਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਖਰੜ ਹਲਕੇ ਵਿੱਚ ਖਾਸ ਕਰਕੇ ਮੁੱਲਾਂਪੁਰ ਗਰੀਬਦਾਸ, ਮਾਜਰੀ, ਖਿਜਰਾਬਾਦ ਅਤੇ ਹੋਰ ਨੇੜਲੇ ਪਿੰਡਾਂ ਵਿੱਚ ਸਰਕਾਰੀ ਸਰਪ੍ਰਸਤੀ ਹੇਠ ਸ਼ੇਰਆਮ ਗ਼ੈਰ ਕਾਨੂੰਨੀ ਮਾਈਨਿੰਗ ਕਰਕੇ ਰੇਤਾ ਅਤੇ ਬਜਰੀ ਦੀ ਕਾਲਾ ਬਾਜ਼ਾਰੀ ਕੀਤੀ ਗਈ ਹੈ। ਇਸ ਸਬੰਧੀ ਵੱਖ-ਵੱਖ ਅਖ਼ਬਾਰਾਂ ਵਿੱਚ ਅਜਿਹੀਆਂ ਖ਼ਬਰਾਂ ਸੁਰਖ਼ੀਆਂ ਵੀ ਬਣੀਆਂ ਹਨ। ਇਸ ਤੋਂ ਇਲਾਵਾ ਜਥੇਦਾਰਾਂ ਦੀ ਸ਼ਹਿ ’ਤੇ ਵਿਰੋਧ ਪਾਰਟੀਆਂ ਦੇ ਆਗੂਆਂ ਅਤੇ ਬੇਕਸੂਰ ਵਿਅਕਤੀਆਂ ’ਤੇ ਝੂਠੇ ਕੇਸ ਵੀ ਬਣਾਏ ਗਏ ਹਨ। ਇਸ ਲਈ ਹੁਣ ਸਮਾਂ ਆ ਗਿਆ ਹੈ ਕਿ ਵੋਟ ਰਾਹੀਂ ਸਰਕਾਰੀ ਵਧੀਕੀਆਂ ਦਾ ਬਦਲਾ ਲਿਆ ਜਾ ਸਕੇ। ਇਸ ਦੌਰਾਨ ਯੂਥ ਕਾਂਗਰਸ ਦੇ ਵਰਕਰਾਂ ਨੇ ਪਿੰਡ ਲੁਬਾਣਗੜ੍ਹ, ਠਾਣਾ ਗੋਬਿੰਦਗੜ੍ਹ, ਸਲੇਮਪੁਰ ਕਲਾਂ, ਸਲੇਮਪੁਰ ਖੁਰਦ, ਫ਼ਤਿਹਪੁਰ ਟੱਪਰੀਆਂ, ਸੈਣੀਮਾਜਰਾ ਵਿੱਚ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਬੰਨੀ ਕੰਗ, ਮਦਨ ਸਿੰਘ, ਦਰਸ਼ਨ ਸਿੰਘ, ਜਸਪ੍ਰੀਤ ਸਿੰਘ, ਚਰਨਜੀਤ ਸਿੰਘ, ਮਨਜੀਤ, ਜਸਵਿੰਦਰ ਸਿੰਘ, ਕਮਲਜੀਤ ਸਿੰਘ, ਰਾਜਵਿੰਦਰ ਸਿੰਘ ਜੋਗਾ, ਰਵੀ ਰਾਠੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…