Nabaz-e-punjab.com

ਚੋਣ ਪ੍ਰਚਾਰ ਕਰਨ ਦੌਰਾਨ ਕੋਵਿਡ ਨਿਯਮਾਂ ਤੇ ਚੋਣ ਜ਼ਾਬਤੇ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ: ਜੀਤੀ ਸਿੱਧੂ

ਮੇਅਰ ਜੀਤੀ ਸਿੱਧੂ ਨੇ ਕੌਂਸਲਰਾਂ ਨਾਲ ਕੀਤੀ ਮੀਟਿੰਗ, ਕੋਵਿਡ ਨਿਯਮਾਂ ਤੇ ਚੋਣ ਜ਼ਾਬਤੇ ਦੀ ਪਾਲਣਾ ਕਰਨ ਲਈ ਪ੍ਰੇਰਿਆ

ਮੁਹਾਲੀ ਨੂੰ ਤਰੱਕੀ ਦੀਆਂ ਲੀਹ ’ਤੇ ਤੋਰਨ ਲਈ ਬਲਬੀਰ ਸਿੱਧੂ ਨੂੰ ਰਿਕਾਰਡਤੋੜ ਵੋਟਾਂ ਨਾਲ ਜਿਤਾਉਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ:
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਐਤਵਾਰ ਨੂੰ ਕਾਬਜ਼ ਧਿਰ ਦੇ ਕੌਂਸਲਰਾਂ ਨਾਲ ਆਨਲਾਈਨ ਮੀਟਿੰਗ ਕੀਤੀ। ਜਿਸ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਹਿੱਸਾ ਲਿਆ। ਮੇਅਰ ਨੇ ਸਮੂਹ ਕੌਂਸਲਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਸ਼ਹਿਰ ਅਤੇ ਆਪੋ ਆਪਣੀਆਂ ਵਾਰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਮੁੱਖ ਚੋਣ ਕਮਿਸ਼ਨ ਦੇ ਆਦੇਸ਼ਾਂ ਦੀ ਲੋਅ ਵਿੱਚ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਕੋਵਿਡ ਨਿਯਮਾਂ ਦੀ ਇੰਨਬਿੰਨ ਪਾਲਣਾ ਯਕੀਨੀ ਬਣਾਈ ਜਾਵੇ।
ਜੀਤੀ ਸਿੱਧੂ ਨੇ ਕਿਹਾ ਕਿ ਕੌਂਸਲਰ ਆਪੋ-ਆਪਣੇ ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦੀ ਖ਼ੁਦ ਨਜ਼ਰਸਾਨੀ ਜ਼ਰੂਰ ਕਰਨ ਤਾਂ ਜੋ ਕੁਆਲਿਟੀ ਵਿੱਚ ਕੋਈ ਗੜਬੜੀ ਦੀ ਗੁਜਾਇੰਸ ਨਾ ਰਹੇ। ਉਨ੍ਹਾਂ ਕਿਹਾ ਕਿ ਭਾਵੇਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਪਰ ਸ਼ਹਿਰ ਵਿੱਚ ਪਹਿਲਾਂ ਤੋਂ ਪਾਸ ਵਿਕਾਸ ਕੰਮਾਂ ਜਿਨ੍ਹਾਂ ਦੇ ਵਰਕ ਆਰਡਰ ਜਾਰੀ ਹੋ ਚੁੱਕੇ ਹਨ, ਚਾਲੂ ਰਹਿਣਗੇ। ਉਨ੍ਹਾਂ ਕਿਹਾ ਕਿ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਵਾਰਡ ਪੱਧਰ ’ਤੇ ਘਰ-ਘਰ ਜਾ ਕੇ ਵੋਟਾਂ ਮੰਗਣ ਲਈ ਟੀਮਾਂ ਬਣਾਈਆਂ ਜਾਣ ਅਤੇ ਵੱਧ ਤੋਂ ਵੱਧ ਲੋਕਾਂ ਨਾਲ ਸੰਪਰਕ ਸਾਧ ਕੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਦੇ ਕੰਮਾਂ ਅਤੇ ਨੀਤੀਆਂ ਬਾਰੇ ਦੱਸਿਆ ਜਾਵੇ।
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਤਾਜ਼ਾ ਹਦਾਇਤਾਂ ਮੁਤਾਬਕ 15 ਜਨਵਰੀ ਤੱਕ ਰੋਡਸ਼ੋਅ, ਵੱਡੀਆਂ ਰੈਲੀਆਂ ਅਤੇ ਇਕੱਠ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀਆਂ ਅੱਗੇ ਵੀ ਵਧ ਸਕਦੀਆਂ ਹਨ। ਲਿਹਾਜ਼ਾ ਚੋਣ ਪ੍ਰਚਾਰ ਕਰਨ ਸਮੇਂ ਕੋਵਿਡ ਪ੍ਰੋਟੋਕਾਲ ਅਤੇ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਮੇਅਰ ਨੇ ਇਹ ਵੀ ਅਪੀਲ ਕੀਤੀ ਕਿ ਜਿਨ੍ਹਾਂ ਕੌਂਸਲਰਾਂ, ਪਾਰਟੀ ਆਗੂਆਂ ਜਾਂ ਵਰਕਰਾਂ ਨੇ ਕਰੋਨਾ ਵੈਕਸੀਨ ਨਹੀਂ ਲਗਵਾਈ ਹੈ, ਉਹ ਸਭ ਤੋਂ ਪਹਿਲਾਂ ਆਪਣਾ ਟੀਕਾਕਰਨ ਕਰਵਾਉਣ ਤਾਂ ਜੋ ਇਸ ਮਹਾਮਾਰੀ ਨੂੰ ਠੱਲ੍ਹ ਪਾਉਣ ਲਈ ਸਰਕਾਰ, ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਦਦ ਮਿਲ ਸਕੇ। ਉਨ੍ਹਾਂ ਕਿਹਾ ਕਿ ਇਹ ਪਾਬੰਦੀਆਂ ਆਮ ਨਾਗਰਿਕ ਦੀ ਭਲਾਈ ਲਈ ਹਨ। ਜਿਸ ਦੀ ਸਾਰਿਆਂ ਨੂੰ ਪਾਲਣਾ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਕਮ ਜਿਲ੍ਹਾ ਚੋਣ ਅਫਸਰ ਵਲੋਂ ਜਾਰੀ ਕੀਤੇ ਗਏ ਕੋਵਿਡ ਪ੍ਰੋਟੋਕਾਲ ਦੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਅਤੇ ਇਸਦੇ ਅਧੀਨ ਹੀ ਆਪੋ ਆਪਣੇ ਵਾਰਡਾਂ ਦੇ ਵੋਟਰਾਂ ਨਾਲ ਸੰਪਰਕ ਕਾਇਮ ਕਰਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਦੱਸਿਆ ਜਾਵੇ ਤਾਂ ਜੋ ਵੱਧ ਤੋਂ ਵੱਧ ਵੋਟਾਂ ਪੁਆ ਕੇ ਮੌਜੂਦਾ ਵਿਧਾਇਕ ਬਲਬੀਰ ਸਿੱਧੂ ਨੂੰ ਰਿਕਾਰਡਤੋੜ ਵੋਟਾਂ ਨਾਲ ਜਿਤਾ ਕੇ ਮੁਹਾਲੀ ਨੂੰ ਪਹਿਲਾਂ ਵਾਂਗ ਤਰੱਕੀ ਦੀਆਂ ਲੀਹਾਂ ’ਤੇ ਲਗਾਤਾਰ ਤੋਰਿਆ ਜਾ ਸਕੇ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁਹਾਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਪੰਜਾਬ ਦੀ ਵਿਧਾਨ ਸਭਾ ਵਿੱਚ ਭੇਜਣ।

Load More Related Articles

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…