Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਜ਼ਾਬਤੇ ਦੀ ਪਾਲਣਾ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਸਮੂਹ ਸਿਆਸੀ ਪਾਰਟੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਬਾਰੇ ਕਰਵਾਇਆ ਜਾਣੂ ਵਿਧਾਨ ਸਭਾ ਚੋਣਾਂ ਦੌਰਾਨ ਹਰ ਪੋਲਿੰਗ ਸਟੇਸ਼ਨ ’ਤੇ ਕੀਤੀ ਜਾਵੇਗੀ ਵੈਬ ਕਾਸਟਿੰਗ ਚੋਣ ਅਮਲ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ: ਡਿਪਟੀ ਕਮਿਸ਼ਨਰ-ਕਮ ਜਿਲ੍ਹਾ ਚੋਣ ਅਫਸਰ ਸ਼੍ਰੀਮਤੀ ਈਸ਼ਾ ਕਾਲੀਆ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਦਰਸ਼ ਚੋਣ ਜਾਬਤਾ ਲਾਗੂ ਹੋਣ ਤੋ ਬਾਅਦ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਅਤੇ ਚੋਣਾ ਸਬੰਧੀ ਹੋਰ ਦਿਸ਼ਾ ਨਿਰਦੇਸ਼ ਦੇਣ ਲਈ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੇ ਜਾਣ ਸਬੰਧੀ ਅਪੀਲ ਕੀਤੀ ਅਤੇ ਕੋਵਿਡ ਮਹਾਮਾਰੀ ਦੇ ਪ੍ਰਕੋਪ ਦੇ ਮੱਦੇਨਜ਼ਰ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕੀਤੇ ਜਾਣ ਦੀ ਅਪੀਲ ਵੀ ਕੀਤੀ। ਇਸ ਮੌਕੇ ਐਸਐਸਪੀ ਨਵਜੋਤ ਸਿੰਘ ਮਾਹਲ ਅਤੇ ਏਡੀਸੀ ਸ੍ਰੀਮਤੀ ਕੋਮਲ ਮਿੱਤਲ ਵੀ ਹਾਜ਼ਰ ਸਨ। ਸ੍ਰੀਮਤੀ ਈਸ਼ਾ ਕਾਲੀਆ ਨੇ ਰਾਜ਼ਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨੂੰ ਚੋਣ ਅਮਲ ਦੌਰਾਨ ਸਿਆਸੀ ਪਾਰਟੀਆਂ ਅਤੇ ਇੱਕ ਉਮੀਦਵਾਰ ਵੱਲੋ ਕੀਤੇ ਜਾਣ ਵਾਲੇ ਖਰਚੇ ਅਤੇ ਹੋਰ ਦਿਸ਼ਾ ਨਿਰਦੇਸ਼ਾ ਸਬੰਧੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਹਦਾਇਤਾ ਦੀ ਸੀ.ਡੀ ਵੀ ਸੌਪੀ ਗਈ । ਉਨ੍ਹਾਂ ਸਮੂਹ ਰਾਜਨਿਕ ਪਾਰਟੀਆਂ ਨੂੰ ਕੋਵਿਡ ਪ੍ਰੋਟੋਕਾਲ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਪ੍ਰਸ਼ਾਸਨ ਵੱਲੋ ਸੈਕਟਰ ਹੈਲਥ ਰੈਗੂਲੇਟਰ ਨਿਯੁਕਤ ਕੀਤੇ ਗਏ ਹਨ ਜੋ ਸਿਆਸੀ ਪਾਰਟੀਆਂ ਵੱਲੋ ਕੋਵਿਡ ਪ੍ਰੋਟੋਕਾਲ ਦੀ ਕੀਤੀ ਜਾ ਰਹੀ ਪਾਲਣਾ ਨੂੰ ਯਕੀਨੀ ਬਣਾਉਂਣਗੇ । ਉਨ੍ਹਾਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋ ਨਿਯੁਕਤ ਕੀਤੇ ਜਾਣ ਵਾਲੇ ਏਜੰਟਾ ਅਤੇ ਵਰਕਰਾਂ ਦੀ 100 ਫੀਸਦੀ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਇਸ ਵਾਰ ਵੋਟਿਗ ਦਾ ਸਮਾਂ 1 ਘੰਟੇ ਵਧਾਇਆ ਗਿਆ ਹੈ ਤਾਂ ਜੋ ਕੋਵਿਡ ਲੱਛਣਾ ਨਾਲ ਪੀੜ੍ਹਤ ਜਾਂ ਵਿਕਲਾਗ ਅਤੇ ਬਿਰਧ ਇਸ ਸਮੇਂ ਦੌਰਾਨ ਵੋਟਿੰਗ ਕਰ ਸਕਣ। ਉਨ੍ਹਾਂ ਕੋਵਿਡ ਦੇ ਲੱਛਣਾ ਤੋਂ ਪੀੜ੍ਹਤ ਵਿਅਕਤੀਆਂ ਨੂੰ ਪੋਸਟਲ ਬੈਲਟ ਰਾਹੀ ਵੋਟ ਪਾਉਂਣ ਦੀ ਅਪੀਲ ਕੀਤੀ। ਜਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਆਦਰਸ਼ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਵੱਖ ਵੱਖ ਸਿਆਸੀ ਪਾਰਟੀਆਂ ਵੱਲੋ ਲਗਾਏ ਗਏ ਇਸ਼ਤਿਹਾਰ, ਹੋਰਡਿੰਗ, ਬੈਨਰ ਆਦਿ ਫੋਰੀ ਤੌਰ ਤੇ ਹਟਾ ਦਿੱਤੇ ਜਾਣ। ਇਸ ਦੇ ਨਾਲ ਹੀ ਐਸ.ਐਸ.ਪੀ ਸ੍ਰੀ ਨਵਜੋਤ ਸਿੰਘ ਮਾਹਲ ਵੱਲੋਂ ਵੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਅਮਲ ਦੌਰਾਨ ਅਮਨ ਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਦੀ ਅਪੀਲ ਕਰਦੇ ਦੱਸਿਆ ਗਿਆ ਕਿ ਜਿਲ੍ਹੇ ਵਿੱਚ 48 ਅੰਤਰਰਾਜੀ ਨਾਕੇ ਲਗਾਏ ਗਏ ਹਨ। ਜਦਕਿ ਜਿਲ੍ਹੇ ਵਿੱਚ ਹੋਰਨਾਂ ਥਾਵਾਂ ਤੇ ਪੁਲਿਸ ਦੀ ਚੋਕਸੀ ਤੇ ਗਸ਼ਤ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਗੜਬੜੀ ਜਾ ਚੋਣ ਅਮਲ ਦੀ ਉਲੰਘਣਾ ਦੀ ਜਾਣਕਾਰੀ ਫੌਰੀ ਤੌਰ ’ਤੇ ਸੀ ਵਿਜਲ ਐਪ ਰਾਹੀ ਜਾ ਫਿਰ ਨਿੱਜੀ ਤੌਰ ਤੇ ਸੀਨੀਅਰ ਅਧਿਕਾਰੀਆਂ ਦੇ ਨੋਟਿਸ ਵਿੱਚ ਲਿਆਦੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ