Share on Facebook Share on Twitter Share on Google+ Share on Pinterest Share on Linkedin ਲੋਕ ਸਭਾ ਚੋਣਾਂ ਸਬੰਧੀ ਚੋਣ ਕਮਿਸ਼ਨ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ: ਸ੍ਰੀਮਤੀ ਸਾਹਨੀ ਚੋਣ ਅਮਲੇ ਨੂੰ ਉਮੀਦਵਾਰਾਂ ਦੇ ਚੋਣ ਖ਼ਰਚਿਆਂ ਦਾ ਬਿਉਰਾ ਦਰਜ ਕਰਨ ਬਾਰੇ ਕੀਤਾ ਜਾਗਰੂਕ ਸ਼ਰਾਬ ਤੇ ਨਕਦੀ ਫੜਨ ਲਈ ਵਿਸ਼ੇਸ਼ ਨਾਕੇ ਲਗਾਉਣ ਦੀਆਂ ਹਦਾਇਤਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਾਰਚ: 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਦੇ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਹੂ-ਬਹੂ ਪਾਲਣਾ ਯਕੀਨੀ ਬਣਾਉਣ ਲਈ ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਚੋਣ ਅਮਲੇ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਚੋਣਾਂ ਸਬੰਧੀ ਸਿਖਲਾਈ ਦਿੱਤੀ ਗਈ। ਇਸ ਦੌਰਾਨ ਸੀ-ਵਿਜਲ ਐਪ ਦੀ ਵਰਤੋਂ ਬਾਰੇ ਪੇਸ਼ਕਾਰੀ ਦਿੱਤੀ ਗਈ। ਸ੍ਰੀਮਤੀ ਸਾਕਸ਼ੀ ਸਾਹਨੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਦੀ ਚੌਕਸੀ ਬਹੁਤ ਜ਼ਰੂਰੀ ਹੈ ਤਾਂ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕਿਆ ਜਾ ਸਕੇ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਚੋਣ ਅਮਲੇ ਨੂੰ ਜ਼ੋਰ ਦੇ ਕੇ ਆਖਿਆ ਕਿ ਜੇਕਰ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਤੁਰੰਤ ਉਸ ਦੀ ਜਾਣਕਾਰੀ ਚੋਣ ਕਮਿਸ਼ਨ ਵੱਲੋਂ ਤਿਆਰ ਕਰਵਾਈ ਐਪ ਸੀ-ਵਿਜਲ ਰਾਹੀਂ ਦਿੱਤੀ ਜਾ ਸਕਦੀ ਹੈ, ਜਿਸ ’ਤੇ ਤੁਰੰਤ ਕਾਰਵਾਈ ਹੋਵੇਗੀ। ਸ੍ਰੀਮਤੀ ਸਾਹਨੀ ਨੇ ਸਰਕਾਰੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸੇ ਵੀ ਸਿਆਸੀ ਸਰਗਰਮੀ ਵਿੱਚ ਸ਼ਾਮਲ ਹੋਣ ਤੋਂ ਗੁਰੇਜ਼ ਕਰਨ ਅਤੇ ਜੇ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਹੋਵੇਗੀ। ਸਿਖਲਾਈ ਦੌਰਾਨ ਸਿਟੀਜ਼ਨ ਐਪ, ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀਆਂ ਅਤੇ ਸ਼ੈਡੋ ਰਜਿਸਟਰ ਕਾਇਮ ਕਰਨ ਬਾਰੇ ਵੀ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਸ਼ਰਾਬ ਤੇ ਨਕਦੀ ਦੇ ਪ੍ਰਵਾਹ ਨੂੰ ਰੋਕਣ ਲਈ ਜ਼ਿਲ੍ਹਾ ਮੁਹਾਲੀ ਦੀ ਹੱਦ ਨਾਲ ਲਗਦੇ ਗੁਆਂਢੀ ਸੂਬਿਆਂ ਅਤੇ ਯੂਟੀ ਨਾਲ ਲਗਦੇ ਇਲਾਕਿਆਂ ਵਿੱਚ ਵਿਸ਼ੇਸ਼ ਚੌਕਸੀ ਰੱਖੀ ਜਾਵੇ। ਉਨ੍ਹਾਂ ਚੋਣ ਅਮਲੇ ਨੂੰ ਉਮੀਦਵਾਰਾਂ ਦੇ ਚੋਣ ਖ਼ਰਚੇ ਦੀ ਪੂਰੀ ਜਾਣਕਾਰੀ ਰੱਖਣ ਅਤੇ ਹਰੇਕ ਗੱਡੀ ਨੂੰ ਚੰਗੀ ਤਰ੍ਹਾਂ ਚੈੱਕ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰੇਕ ਨਾਕੇ ਉੱਤੇ ਅੌਰਤਾਂ ਦੀ ਜਾਂਚ ਇੱਕ ਮਹਿਲਾ ਪੁਲੀਸ ਮੁਲਾਜ਼ਮ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ। ਰਾਤ ਨੂੰ ਨਾਕਿਆਂ ਉੱਤੇ ਜਾਂਚ ਲਈ ਲਾਇਟਿੰਗ ਤੇ ਹੋਰ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ। ਅਧਿਕਾਰੀ ਨੇ ਚੋਣ ਅਮਲੇ ਨੂੰ ਰੋਜ਼ਾਨਾ ਕਾਰਗੁਜ਼ਾਰੀ ਰਿਪੋਰਟ ਭਰ ਕੇ ਦੇਣ ਬਾਰੇ ਵੀ ਆਖਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ