nabaz-e-punjab.com

ਚੋਣ ਕਮਿਸ਼ਨਰ ਵੱਲੋਂ 3 ਨਗਰ ਨਿਗਮਾਂ ਤੇ 32 ਨਗਰ ਕੌਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀ ’ਚ ਸੋਧ ਦੇ ਹੁਕਮ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 11 ਨਵੰਬਰ:
ਪੰਜਾਬ ਰਾਜ ਚੋਣ ਕਮਿਸ਼ਨ ਨੇ 3 ਨਗਰ ਨਿਗਮਾਂ ਅਤੇ 32 ਨਗਰ ਕੌਸਲਾਂ/ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਸਬੰਧਤ ਡਿਪਟੀ ਕਮਿਸ਼ਨਰ ਕਮ ਜਿਲਾ ਚੋਣ ਅਧਿਕਾਰੀ ਅਤੇ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲਾ ਚੋਣ ਅਧਿਕਾਰੀਆਂ ਨੂੰ ਵੋਟਰ ਸੂਚੀਆਂ ਤਿਆਰ ਕਰਨ ਅਤੇ ੳਨ੍ਹਾਂ ਵਿੱਚ ਸੋਧ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਅੱਜ ਇੱਥੇ ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਬੁਲਾਰੇ ਨੇ ਇਸ ਸਬੰਧੀ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ ਇਸ ਕਾਰਜ ਲਈ ਵੋਟਰ ਸੂਚੀਆਂ ਵਿਚ ਸੋਧ ਕਰਨ ਲਈ ਪੰਜਾਬ ਵਿਧਾਨ ਸਭਾ ਚੋਣਾਂ-2017 ਦੀਆਂ ਵੋਟਰ ਸੂਚੀ ਨੂੰ ਆਧਾਰ ਮੰਨਿਆ ਜਾਵੇਗਾ।
ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਵੋਟਰ ਸੂਚੀਆਂ ਨੂੰ ਇਸ ਸਾਲ ਹੋਈਆਂ ਪੰਜਾਬ ਵਿਧਾਨ ਸਭਾ ਚੋਣਾ ਲਈ ਬਣਾਈਆਂ ਗਈਆਂ ਵੋਟਰ ਸੂਚੀਆਂ ਨੂੰ ਅਧਾਰ ਮੰਨ ਕੇ ਤਿਆਰ ਕੀਤਾ ਜਾਵੇਗਾ। ਇਹ ਵੋਟਰ ਸੂਚੀਆਂ ਮਿਤੀ 11 ਨਵੰਬਰ 2017 ਤੋਂ 13 ਨਵੰਬਰ 2017 ਤੱਕ ਬਣਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਵੋਟਰ ਸੂਚੀਆਂ ਲਈ ਡਰਾਫਟ ਪਬਲੀਕੇਸ਼ਨ 14 ਨਵੰਬਰ ਨੂੰ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਾਅਵੇ ਅਤੇ ਇਤਰਾਜ਼ਾਂ ਲਈ ਆਖਰੀ ਤਰੀਕ 20 ਨਵੰਬਰ 2017 ਹੋਵੇਗੀ ਅਤੇ ਇਨਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਬੇੜਾ 27 ਨਵੰਬਰ 2017 ਤੱਕ ਕਰ ਦਿੱਤਾ ਜਾਵੇਗਾ ਅਤੇ ਫਾਈਨਲ ਵੋਟਰ ਸੂਚੀ 28 ਨਵੰਬਰ, 2017 ਨੂੰ ਛਾਪੀ ਜਾਵੇਗੀ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਜਿੰਨਾਂ ਵੋਟਰ ਸੂਚੀਆਂ ਵਿੱਚ ਸੋਧ ਕੀਤੀ ਜਾਣੀ ਹੈ। ਉੁਨ੍ਹਾਂ ਵਿੱਚ 3 ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਪਟਿਆਲਾ ਹਨ ਅਤੇ 32 ਨਗਰ ਕੌਸਲਾਂ/ਨਗਰ ਪੰਚਾਇਤਾਂ ਸ਼ਾਮਲ ਹਨ। ਜਿਨ੍ਹਾਂ ਦੇ ਨਾਮ ਰਾਜਾਸਾਂਸੀ (ਅੰਮ੍ਰਿਤਸਰ), ਹੰਡਿਆਇਆ (ਬਰਨਾਲਾ), ਅਮਲੋਹ (ਫਤਿਹਗੜ ਸਾਹਿਬ), ਮੱਲਾਂਵਾਲਾ ਖਾਸ ਅਤੇ ਮੱਕੂ ਫਿਰੋਜ਼ਪੁਰ, ਭੋਗਪੁਰ, ਸ਼ਾਹਕੋਟ, ਗੋਰਾਇਆ ਅਤੇ ਬਿਲਗਾ (ਜਲੰਧਰ), ਢਿੱਲਵਾਂ ਬੇਗੋਵਾਲ ਭੁਲੱਥ (ਕਪੂਰਥਲਾ), ਮਾਛੀਵਾੜਾ, ਮੁਲਾਂਪੁਰ ਦਾਖਾਂ, ਮਲੌਦ ਅਤੇ ਸਾਹਨੇਵਾਲ (ਲੁਧਿਆਣਾ), ਬਾਘਾਪੁਰਾਣਾ, ਧਰਮਕੋਟ ਅਤੇ ਪੰਜਤੂਰ (ਮੋਗਾ), ਬਰੀਵਾਲਾ (ਮੁਕਤਸਰ) ਘੱਗਾ, ਘਨੌਰ (ਪਟਿਆਲਾ), ਨਰੌਤ ਜੈਮਲ ਸਿੰਘ (ਪਠਾਨਕੋਟ), ਦਿੜਬਾਂ, ਚੀਮਾ, ਖਨੌਰੀ ਅਤੇ ਮੂਨਕ (ਸੰਗਰੂਰ), ਖੇਮਕਰਨ (ਤਰਨਤਾਰਨ), ਭੀਖੀ (ਮਾਨਸਾ), ਬਲਾਚੋਰ (ਐਸ.ਬੀ.ਐਸ ਨਗਰ), ਤਲਵੰਡੀ ਸਾਬੋ (ਬਠਿੰਡਾ) ਅਤੇ ਮਹਿਲਪੁਰ (ਹੁਸ਼ਿਆਰਪੁਰ) ਹਨ।

Load More Related Articles
Load More By Nabaz-e-Punjab
Load More In General News

Check Also

Gian Jyoti announces scholarships for African students

Gian Jyoti announces scholarships for African students Nabaz-e-Punjab, Mohali, March 2, 20…