ਗੁਰਦਾਸਪੁਰ ਜ਼ਿਮਨੀ ਚੋਣ: ਚੋਣ ਕਮਿਸ਼ਨਰ ਵੱਲੋਂ ਐਗਜ਼ਿਟ ਪੋਲ ’ਤੇ ਪੂਰਨ ਪਾਬੰਦੀ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਵਿਚ 11 ਅਕਤੂਬਰ ਨੂੰ ਛੁੱਟੀ ਦਾ ਐਲਾਨ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਗੁਰਦਾਸਪੁਰ, 6 ਅਕਤੂਬਰ:
ਗੁਰਦਾਸਪੁਰ ਲੋਕ ਸਭਾ ਹਲਕੇ ਵਿੱਚ 11 ਅਕਤੂਬਰ ਦਿਨ ਬੁੱਧਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਲਈ ਸੱਤਾਧਾਰੀ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਤੇ ਭਾਜਪਾ ਅਤੇ ਆਮ ਆਦਮੀ ਪਾਰਟੀ ਲਈ ਬੜੀ ਪਰਖ ਦੀ ਘੜੀ ਹੈ। ਹਾਲਾਂਕਿ ਹੁਕਮਰਾਨ ਪਾਰਟੀ ਲਈ ਇਹ ਚੋਣ ਵਕਾਰ ਦਾ ਸਵਾਲ ਬਣੀ ਹੋਈ ਹੈ ਪ੍ਰੰਤੂ ਭਾਜਪਾ ਉਮੀਦਵਾਰ ’ਤੇ ਲੱਗੇ ਗੰਭੀਰ ਦੋਸ਼ ਲੋਕਾਂ ਦਾ ਮਨ ਬਦਲ ਸਕਦੇ ਹਨ। ਉਂਜ ਜ਼ਿਮਨੀ ਚੋਣ ਦੇ ਨਤੀਜੇ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਭਵਿੱਖ ਬਾਰੇ ਫੈਸਲਾ ਕਰਨਗੇ। ਕਿਹਾ ਜਾ ਰਿਹਾ ਹੈ ਕਿ ਇਸ ਚੋਣ ਤੋਂ ਬਾਅਦ ਆਪ ਲੀਡਰਸ਼ਿਪ ਪੰਜਾਬ ਵਿੱਚ ਅਗਲੀ ਰਣਨੀਤੀ ਤੈਅ ਕਰੇਗੀ। ਉਂਜ ਤਿੰਨਾਂ ਪਾਰਟੀਆਂ ਦੇ ਆਗੂ ਆਪੋ ਆਪਣੇ ਉਮੀਦਵਾਰ ਦੀ ਜਿੱਤ ਦੇ ਦਾਅਵੇ ਕਰ ਰਹੇ ਹਨ ਅਤੇ ਇਨ੍ਹਾਂ ਪਾਰਟੀਆਂ ਨੇ ਚੋਣ ਪ੍ਰਚਾਰ ਲਈ ਪੂਰੀ ਤਾਕਤ ਝੋਕ ਦਿੱਤੀ ਹੈ।
ਉਧਰ, ਜ਼ਿਮਨੀ ਚੋਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਂੇ ਵਿੱਚ ਸਥਿਤ ਫੈਕਟਰੀਆਂ ਜਿਨ੍ਹਂਾਂ ਵਿੱਚ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਵੋਟਰ ਕੰਮ ਕਰਦੇ ਹਨ। ਉਨ੍ਹਂਾਂ ਕਿਰਤੀਆਂ ਨੂੰ ਆਪਣੀ ਵੋਟ ਦਾ ਹੱਕ ਇਸਤੇਮਾਲ ਕਰਨ ਲਈ 11 ਅਕਤੂਬਰ 2017 ਨੂੰ ਛੁੱਟੀ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 11 ਅਕਤੂਬਰ ਦਿਨ ਬੁਧਵਾਰ ਨੂੰ ਉਹਨਾਂ ਫੈਕਟਰੀਆਂ ਵਿੱਚ ਜਿੱਥੇ ਬੁੱਧਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ, ਲਈ ਤਨਖਾਹ ਸਮੇਤ ਹਫਤਾਵਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ, ਜੋ ਕਿ ਪਹਿਲਾਂ ਨਿਰਧਾਰਤ ਹਫਤਾਵਰੀ ਛੁੱਟੀ ਦੇ ਇਵਜ਼ ਵਿੱਚ ਹੋਵੇਗੀ।
ਉਧਰ, ਚੋਣ ਕਮਿਸ਼ਨ ਨੇ 11 ਅਕਤੂਬਰ 2017 ਨੂੰ ਸਵੇਰੇ 7:00 ਤੋਂ 6:30 ਵਜੇ ਤੱਕ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇ ਨਜਰ ਗੁਰਦਾਸਪੁਰ ਲੋਕ ਸਭਾ ਹਲਕੇ ਵਿਚ ਐਗਜ਼ਿਟ ਪੋਲ ‘ਤੇ ਪਾਬੰਦੀ ਲਾਈ ਹੈ। ਚੋਣ ਕਮਿਸ਼ਨ ਦੇ ਬੁਲਾਰੇ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ 11 ਅਕਤੂਬਰ 2017 ਨੂੰ ਸਵੇਰੇ 7 ਤੋਂ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ। ਬੁਲਾਰੇ ਨੇ ਅਗਾਂਹ ਹੋਰ ਸਪੱਸ਼ਟੀਕਰਨ ਦਿੰਦਿਆਂ ਦੱਸਿਆ ਕਿ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ। ਇਸ ਤੋਂ ਇਲਾਵਾ ਇਕ ਹੋਰ ਹੁਕਮ ਰਾਹੀ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਜ਼ਿਮਨੀ ਚੋਣ ਸਬੰਧੀ ਹਲਕੇ ਵਿੱਚ ਵੋਟਾਂ ਦੋਰਾਨ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਦੀ ਵਰਤੋਂ ਨੂੰ ਲਾਜ਼ਮੀ ਕਰਾਰ ਦਿੱਤਾ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…