ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਚੋਣ: ਮਨਪ੍ਰੀਤ ਚਾਹਲ ਦੂਜੀ ਵਾਰ ਪ੍ਰਧਾਨ ਬਣੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਨਵੰਬਰ:
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਅੱਜ ਹੋਈ ਚੋਣ ਵਿੱਚ ਐਡਵੋਕੇਟ ਮਨਪ੍ਰੀਤ ਸਿੰਘ ਚਾਹਲ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ ਹਰਾ ਕੇ ਦੂਜੀ ਵਾਰ ਪ੍ਰਧਾਨ ਦੀ ਚੋਣ ਜਿੱਤੀ ਹੈ। ਸ਼ੁੱਕਰਵਾਰ ਨੂੰ ਦੇਰ ਸ਼ਾਮ ਵੋਟਾਂ ਦੀ ਗਿਣਤੀ ਉਪਰੰਤ ਚੋਣ ਕਮਿਸ਼ਨਰ ਵੱਲੋਂ ਐਲਾਨੇ ਗਏ ਨਤੀਜੇ ਅਨੁਸਾਰ ਮਨਪ੍ਰੀਤ ਸਿੰਘ ਚਾਹਲ ਨੂੰ 182 ਵੋਟਾਂ, ਪੀਐਸ ਤੂਰ ਨੂੰ 105 ਅਤੇ ਐਚਐਸ ਬੈਦਵਾਨ ਨੂੰ 104 ਵੋਟਾਂ ਪਈਆਂ ਹਨ। ਇਸ ਤਰ੍ਹਾਂ ਸ੍ਰੀ ਚਾਹਲ ਆਪਣੇ ਵਿਰੋਧੀ ਤੋਂ 77 ਵੋਟਾਂ ਵੱਧ ਲੈ ਕੇ ਪ੍ਰਧਾਨ ਦੀ ਚੋਣ ਜਿੱਤਣ ਵਿੱਚ ਫਸਲ ਰਹੇ। ਮੀਤ ਪ੍ਰਧਾਨ ਦੇ ਅਹੁਦੇ ਲਈ ਕੁਲਦੀਪ ਸਿੰਘ ਰਾਠੌਰ ਨੂੰ 166 ਵੋਟਾਂ, ਡੀਐਸ ਪੂਨੀਆ ਨੂੰ 124 ਅਤੇ ਸੰਜੀਵ ਸ਼ਰਮਾ ਨੂੰ 99 ਵੋਟਾਂ ਪਈਆਂ। ਜਨਰਲ ਸਕੱਤਰ ਦੇ ਅਹੁਦੇ ਲਈ ਕਨਵਰ ਜ਼ੋਰਾਵਰ ਸਿੰਘ ਨੂੰ 211 ਅਤੇ ਵਿਰੋਧੀ ਉਮੀਦਵਾਰ ਐਸਚਐਸ ਬੈਦਵਾਨ ਨੂੰ 178 ਵੋਟਾਂ ਮਿਲੀਆਂ। ਸੰਯੁਕਤ ਸਕੱਤਰ ਦੇ ਅਹੁਦੇ ਲਈ ਮੈਡਮ ਨੀਰੂ ਥਰੇਜਾ ਨੂੰ 179 ਵੋਟਾਂ, ਸਵੀਤਾ ਨੂੰ 124 ਅਤੇ ਅਨੀਤਾ ਨੂੰ 81 ਵੋਟਾਂ ਪਈਆਂ ਹਨ ਜਦੋਂਕਿ ਕੈਸ਼ੀਅਰ ਦੇ ਅਹੁਦੇ ਲਈ ਗਗਨਦੀਪ ਸਿੰਘ ਥਿੰਦ ਨੂੰ 218 ਅਤੇ ਵਿਕਾਸ ਕੁਮਾਰ ਨੂੰ 174 ਵੋਟਾਂ ਪਈਆਂ ਹਨ।
ਅਖੀਰ ਵਿੱਚ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਨੇ ਜ਼ਿਲ੍ਹਾ ਅਦਾਲਤ ਦੇ ਸਮੂਹ ਵਕੀਲਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਰਿਆਂ ਨੂੰ ਆਪਣੇ ਨਾਲ ਲੈ ਕੇ ਚੱਲਣਗੇ ਅਤੇ ਵਕੀਲ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਜਿਨ੍ਹਾਂ ਵਕੀਲਾਂ ਨੂੰ ਹਾਲੇ ਤੱਕ ਚੈਂਬਰ ਨਹੀਂ ਮਿਲੇ ਹਨ। ਉਨ੍ਹਾਂ ਨੂੰ ਚੈਂਬਰ ਦਿਵਾਉਣ ਅਤੇ ਵਾਹਨ ਪਾਰਕਿੰਗ ਲਈ ਯੋਗ ਪੈਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…