Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਤੇ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਅੱਜ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਵੋਟਾਂ, 1145 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ 1.98 ਕਰੋੜ ਵੋਟਰ ਸ਼ਾਂਤਮਈ ਤੇ ਅਮਨ-ਅਮਾਨ ਨਾਲ ਚੋਣਾਂ ਕਰਵਾਉਣ ਲਈ 1 ਲੱਖ ਤੋਂ ਵੱਧ ਪੰਜਾਬ ਪੁਲੀਸ ਤੇ ਪੈਰਾ ਮਿਲਟਰੀ ਫੋਰਸ ਦੇ ਜਵਾਨ ਤਾਇਨਾਤ 33 ਵਿਧਾਨ ਸਭਾ ਹਲਕਿਆਂ ਵਿੱਚ ਪਹਿਲੀ ਵਾਰ ਹੋਵੇਗੀ ਵੀਵੀਪੀਏਟੀ ਮਸ਼ੀਨਾਂ ਦੀ ਵਰਤੋਂ ਪੰਜਾਬ ਵਿੱਚ ਐਤਕੀਂ 6 ਲੱਖ ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ, ਜ਼ਿਲ੍ਹਾ ਪੱਧਰ ’ਤੇ ਮਿਲੇਗਾ ਵਿਸ਼ੇਸ਼ ਸਨਮਾਨ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 3 ਫਰਵਰੀ: ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਅਤੇ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਲਈ ਭਲਕੇ 4 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਨੂੰ ਨਿਰਪੱਖ, ਭੈਅ ਮੁਕਤ ਤੇ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਂਨ ਲਈ ਚੋਣ ਕਮਿਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਖੁਲਾਸਾ ਪੰਜਾਬ ਦੇ ਮੁੱਖ ਚੋਣ ਅਫ਼ਸਰ ਵੀ.ਕੇ. ਸਿੰਘ ਅਤੇ ਪੰਜਾਬ ਪੁਲੀਸ ਦੇ ਏਡੀਜੀਪੀ ਸ੍ਰੀ ਵੀ.ਕੇ. ਭਾਵੜਾ ਨੇ ਅੱਜ ਇੱਥੇ ਮੁੱਖ ਚੋਣ ਦਫ਼ਤਰ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਇਸ ਮੌਕੇ ਵਧੀਕ ਮੁੱਖ ਚੋਣ ਅਫ਼ਸਰ ਸਿਬਨ ਸੀ ਅਤੇ ਮਨਜੀਤ ਸਿੰਘ ਨਾਰੰਗ ਵੀ ਹਾਜ਼ਰ ਸਨ। ਸ੍ਰੀ ਵੀ.ਕੇ. ਸਿੰਘ ਨੇ ਦੱਸਿਆ ਕਿ ਸ਼ਾਂਤਮਈ ਤੇ ਅਮਨ-ਅਮਾਨ ਤਰੀਕੇ ਨਾਲ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਅਤੇ ਜ਼ਿਲਿਂਆਂ ਵਿੱਚ ਤਾਇਨਾਤ ਸਟਾਫ 24 ਘੰਟੇ ਕੰਮ ਕਰ ਰਿਹਾ ਹੈ। ਚੋਣ ਅਮਲ ਨੂੰ ਨੇਪਰੇ ਚਾੜ੍ਹਂਨ ਲਈ 2.7 ਲੱਖ ਮੁਲਾਜ਼ਮ ਅਤੇ 1 ਲੱਖ ਪੁਲੀਸ ਮੁਲਾਜ਼ਮ ਸਮੇਤ ਨੀਮ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਉਨ੍ਹਂਾਂ ਦੱਸਿਆ ਕਿ ਰਾਜ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਪੋਲਿੰਗ ਸਟੇਸ਼ਨ ਵਾਲੇ 14,177 ਸਥਾਨ ਹਨ, ਜਿਨ੍ਹਾਂ ਵਿੱਚ 22 ਹਜ਼ਾਰ 614 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਜਿਨ੍ਹਾਂ ਲਈ 31 ਹਜ਼ਾਰ 460 ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਕ ਵਾਧੂ ਮਸ਼ੀਨਾਂ ਕਿਸੇ ਮਸ਼ੀਨ ਦੀ ਖਰਾਬੀ ਦੀ ਸੁਰਤ ਵਿੱਚ ਸਟੈਂਡ ਬਾਏ ਵਜੋਂ ਰੱਖੀਆਂ ਗਈਆਂ ਹਨ। ਚੋਣ ਕਮਿਸ਼ਨ ਵੱਲੋਂ ਅਬਜ਼ਰਵਰਾਂ ਦੀ ਰਿਪੋਰਟ ’ਤੇ 786 ਪੋਲਿੰਗ ਸਟੇਸ਼ਨਾਂ ਨੂੰ ਸੰਵੇਦਨਸ਼ੀਲ ਜਦੋਂ ਕਿ 23 ਵਿਧਾਨ ਸਭਾ ਹਲਕਿਆਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 5573 ਸ਼ੱਕੀ ਸ਼ਰਾਰਤੀ ਵਿਅਕਤੀਆਂ ਦੀ ਸ਼ਨਾਖ਼ਤ ਕੀਤੀ ਗਈ ਹੈ। ਜਿਨ੍ਹਾਂ ’ਚੋਂ 4200 ਨੂੰ ਇਹਤਿਆਤ ਵਜੋਂ ਹਿਰਾਸਤ ਵਿੱਚ ਲਿਆ ਗਿਆ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਕੁੱਲ 1145 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਜਿਨ੍ਹਾਂ ਦੀ ਕਿਸਮਤ ਦਾ ਫੈਸਲਾ 1 ਕਰੋੜ 98 ਲੱਖ 79 ਹਜ਼ਾਰ 069 ਵੋਟਰ ਕਰਨਗੇ। ਇਨ੍ਹਾਂ ਵੋਟਰਾਂ ਵਿੱਚ 1 ਕਰੋੜ 05 ਲੱਖ 03 ਹਜ਼ਾਰ 108 ਪੁਰਸ, 93 ਲੱਖ 75 ਹਜ਼ਾਰ 546 ਅਤੇ 415 ਕਿੱਨਰ ਵੋਟਰ ਹਨ। ਕੁੱਲ ਵੋਟਰਾਂ ’ਚੋਂ ਸ਼ਹਿਰੀ ਵੋਟਰ 65,36,143 ਅਤੇ ਦਿਹਾਤੀ ਖੇਤਰ ਦੇ 1,33,42,926 ਵੋਟਰ ਹਨ। ਇਨ੍ਹਾਂ ’ਚੋਂ 6 ਲੱਖ ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟ ਪਾਉਣ ਉਪਰੰਤ ਸਨਮਾਨਿਤ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ। 1145 ਉਮੀਦਵਾਰਾਂ ਵਿੱਚੋਂ 1063 ਪੁਰਸ਼, 81 ਮਹਿਲਾਵਾਂ ਅਤੇ ਇਕ ਉਮੀਦਵਾਰ ਥਰਡ ਜੈਂਡਰ ਹੈ। ਇਸੇ ਤਰਂਾਂ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਲਈ ਕੁੱਲ 9 ਉਮੀਦਵਾਰ ਮੈਦਾਨ ਵਿੱਚ ਹਨ ਅਤੇ ਇਨਂਾਂ ਦੀ ਕਿਸਮਤ ਦਾ ਫੈਸਲਾ 13,79,830 ਵੋਟਰ ਕਰਨਗੇ। ਮੁੱਖ ਚੋਣ ਅਫਸਰ ਨੇ ਦੱਸਿਆ ਕਿ ਪਹਿਲੀ ਵਾਰ ਸੰਭਵ ਹੋਇਆ ਹੈ ਕਿ ਪੁਲੀਸ ਵਿੱਚ ਤਾਇਨਾਤ 45 ਹਜ਼ਾਰ ਮੁਲਾਜ਼ਮਾਂ ਨੂੰ ਵੋਟ ਪਾਉਣ ਦਾ ਮੌਕਾ ਮੁਹੱਈਆ ਕਰਵਾਇਆ ਗਿਆ ਅਤੇ ਅੱਜ ਤੱਕ 21 ਹਜ਼ਾਰ ਦੇ ਕਰੀਬ ਪੋਸਟਲ ਬੈਲਟ ਪੇਪਰ ਪ੍ਰਾਪਤ ਕੀਤੇ ਜਾ ਚੁੱਕੇ ਹਨ। ਜਿਸ ਹਿਸਾਬ ਨਾਲ ਹੁਣ ਤੱਕ 45 ਫੀਸਦੀ ਪੁਲੀਸ ਮੁਲਾਜ਼ਮਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਲਈ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਅਗਲੀਆਂ ਚੋਣਾਂ ਤੱਕ 100 ਫੀਸਦੀ ਪੋਸਟਲ ਬੈਲਟ ਰਾਹੀਂ ਵੋਟਾਂ ਭੁਗਤਾਨ ਦਾ ਟੀਚਾ ਮਿਥਿਆ ਗਿਆ ਹੈ। ਸ੍ਰੀ ਵੀ.ਕੇ. ਸਿੰਘ ਨੇ ਦੱਸਿਆ ਕਿ 33 ਵਿਧਾਨ ਸਭਾ ਹਲਕਿਆਂ ਵਿੱਚ ਵੀ.ਵੀ.ਪੀ.ਏ.ਟੀ. ਮਸ਼ੀਨਾਂ ਲਗਾਈਆਂ ਗਈਆਂ ਹਨ ਜਿਹੜੀ ਕਿ ਚੋਣਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗੀ। ਇਸ ਮਸ਼ੀਨ ਰਾਹੀਂ ਵੋਟਰ ਨੂੰ ਮੌਕੇ ’ਤੇ ਹੀ ਇਕ ਪਰਚੀ ਰਾਹੀਂ ਪਤਾ ਲੱਗ ਜਾਵੇਗਾ ਕਿ ਉਸ ਵੱਲੋਂ ਕਿਸ ਉਮੀਦਵਾਰ ਨੂੰ ਵੋਟ ਪਾਈ ਗਈ ਹੈ। ਇਹ ਪਰਚੀ ਆਪਣੇ ਆਪ ਕੁਝ ਸਕਿੰਟ ਵੋਟਰ ਸਾਹਮਣੇ ਸਕਰੀਨ ਉੱਤੇ ਆਉਣ ਉਪਰੰਤ ਮਸ਼ੀਨ ਅੰਦਰ ਹੀ ਜਮਂ੍ਹਾਂ ਹੋ ਜਾਵੇਗੀ ਜੋ ਕਿ ਪੂਰੀ ਤਰ੍ਹਾਂ ਗੁਪਤ ਰਹੇਗੀ। ਪਹਿਲੀ ਵਾਰ ਹੋ ਰਹੀ ਵੀ.ਵੀ.ਪੀ.ਏ.ਟੀ. ਮਸ਼ੀਨ ਦੀ ਵਰਤੋਂ ਨੂੰ ਪ੍ਰੈਕਟੀਕਲ ਦਿਖਾਉਣ ਲਈ ਅੱਜ ਪੱਤਰਕਾਰ ਸੰਮੇਲਨ ਦੌਰਾਨ ਮੁੱਖ ਚੋਣ ਅਫ਼ਸਰ ਨੇ ਮੀਡੀਆ ਨੂੰ ਮੌਕ ਪੋਲ ਰਾਹੀਂ ਵੋਟ ਪਾ ਕੇ ਦਿਖਾਈ ਅਤੇ ਮੀਡੀਆ ਨੇ ਇਸ ਵੀ.ਵੀ.ਪੀ.ਏ.ਟੀ.ਮਸ਼ੀਨ ਦੀ ਵਰਤੋਂ ਦਾ ਬਹੁਤ ਨੇੜਿਓਂ ਡੈਮੋ ਵੀ ਦੇਖਿਆ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ। ਉਨਂ੍ਹਾਂ ਕਿਹਾ ਕਿ ਸਾਰੇ ਪੋਲਿੰਗ ਏਜੰਟਾਂ ਨੂੰ ਸਵੇਰੇ 7 ਵਜੇ ਹਰ ਹਾਲਤ ਪੋਲਿੰਗ ਸਟੇਸ਼ਨ ਪਹੁੰਚਣ ਲਈ ਕਿਹਾ ਗਿਆ ਹੈ ਤਾਂ ਜੋ ਪਹਿਲਾਂ ਮੌਕ ਪੋਲ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪੋਲਿੰਗ ਏਜੰਟ ਨਹੀਂ ਪਹੁੰਚਦਾ ਤਾਂ ਸੁਰੱਖਿਆ ਕਰਮੀਆਂ ਦੀ ਹਾਜ਼ਰੀ ਵਿੱਚ ਮੌਕ ਪੋਲ ਕਰਵਾ ਕੇ ਹਰ ਹਾਲਤ ਵਿੱਚ ਸਵੇਰੇ 8 ਵਜੇ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਜਾਵਗਾ। ਇਸ ਮੌਕੇ ਏ.ਡੀ.ਜੀ.ਪੀ. ਸ੍ਰੀ ਵੀ.ਕੇ.ਭਾਵੜਾ ਨੇ ਦੱਸਿਆ ਕਿ ਸ਼ਾਂਤਮਈ ਤਰੀਕੇ ਨਾਲ 1 ਲੱਖ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ। ਜਿਨ੍ਹਾਂ ਵਿੱਚ ਨੀਮ ਸੁਰੱਖਿਆ ਬਲ ਦੇ ਜਵਾਨ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲੱਗਣ ਉਪਰੰਤ 4 ਜਨਵਰੀਂ ਤੋਂ ਲੈ ਕੇ ਹੁਣ ਤੱਕ ਪੁਲੀਸ ਨਾਕਿਆਂ ’ਤੇ ਚੈਕਿੰਗ ਦੌਰਾਨ ਕੁੱਲ 80 ਕਰੋੜ ਰੁਪਏ ਦਾ ਸਮਾਨ ਦਾ ਫੜਿਆ ਗਿਆ ਹੈ। ਜਿਨ੍ਹਾਂ ਵਿੱਚ ਨਗਦੀ, ਸੋਨਾ, ਸ਼ਰਾਬ ਅਤੇ ਨਸ਼ੀਲੇ ਪਦਾਰਥ ਸ਼ਾਮਲ ਹਨ। ਇਸੇ ਤਰ੍ਹਾਂ 416 ਬਿਨ੍ਹਾਂ ਲਾਇਸੈਂਸ ਵਾਲੇ ਹਥਿਆਰ ਫੜੇ ਗਏ ਹਨ। ਇਸ ਤੋਂ ਇਲਾਵਾ ਰਿਕਾਰਡ 95 ਫੀਸਦੀ ਲਾਇਸੈਂਸੀ ਅਸਲਾ ਸਬੰਧਤ ਥਾਣਿਆਂ ਵਿੱਚ ਜਮਂ੍ਹਾਂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹੁਣ ਨਾਕਿਆਂ ਨੂੰ ਮੱੱਖ ਮਾਰਗਾਂ ਦੇ ਨਾਲ ਅੰਦਰੂਨੀ ਤੇ ਲਿੰਕ ਸੜਕਾਂ ਉੱਤੇ ਵੀ ਲਗਾਇਆ ਗਿਆ ਹੈ ਤਾਂ ਜੋ ਵੋਟਾਂ ਦੌਰਾਨ ਕਿਸੇ ਕਿਸਮ ਦੇ ਹਥਿਆਰਾਂ, ਪੈਸੇ, ਨਸ਼ੇ ਤੇ ਸ਼ਰਾਬ ਦੀ ਵਰਤੋਂ ਨਾ ਹੋ ਸਕੇ। ਇਸ ਸਬੰਧੀ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਏ.ਡੀ.ਜੀ.ਪੀ.ਨੇ ਦੱਸਿਆ ਕਿ ਹੁਣ ਤੱਕ ਆਬਕਾਰੀ ਕਾਨੂੰਨ ਤਹਿਤ ਕੁੱਲ 1412 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਗਨ। ਇਸੇ ਤਰਂਾਂ ਕੁੱਲ 24 ਕਰੋੜ ਰੁਪਏ ਦੀ ਰਾਸ਼ੀ ਨਾਲ ਸਬੰਧਤ 155 ਕੇਸ ਦਰਜ ਕਰ ਕੇ ਆਮਦਨ ਕਰ ਵਿਭਾਗ ਨੂੰ ਰੈਫਰ ਕੀਤੇ ਗਏ ਹਨ। ਇਸੇ ਤਰਂ੍ਹਾਂ 8.58 ਕਰੋੜ ਰੁਪਏ ਦੀ ਸ਼ਰਾਬ, 17.52 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 16 ਕਰੋੜ ਰੁਪਏ ਦਾ ਸੋਨਾ ਤੇ 10.05 ਕਰੋੜ ਰੁਪਏ ਦੀ ਨਗਦੀ ਫੜੀ ਗਈ ਹੈ। ਮੁੱਖ ਚੋਣ ਅਫਸਰ ਨੇ ਦੱਸਿਆ ਕਿ ਹੁਣ ਤੱਕ ਪੇਡ ਨਿਊਜ਼ ਸਬੰਧੀ 40 ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਜੇਕਰ ਕਿਸੇ ਵੋਟਰ ਦਾ ਵੋਟਰ ਸ਼ਨਾਖਤੀ ਕਾਰਡ ਗੁੰਮ ਹੋ ਗਿਆ ਹੋਵੇ ਤਾਂ ਉਹ ਬਦਲਵੇਂ 12 ਹੋਰ ਸ਼ਨਾਖਤੀ ਕਾਰਡਾਂ ਦੀ ਵਰਤੋਂ ਕਰ ਸਕਦਾ ਹੈ। ਜਿਨ੍ਹਾਂ ਵਿੱਚ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੈਂਸ, ਸਰਕਾਰੀ ਨੌਕਰੀ ਦਾ ਸ਼ਨਾਖਤੀ ਕਾਰਡ, ਸਰਕਾਰੀ ਬੈਂਕ ਦੀ ਪਾਸਬੁੱਕ ਸਮੇਤ ਫੋਟੋ, ਪੈਨ ਕਾਰਡ, ਮਗਨਰੇਗਾ ਨੌਕਰੀ ਕਾਰਡ, ਸਿਹਤ ਬੀਮਾ ਯੋਜਨਾ ਸਮਾਰਟ ਕਾਰਡ, ਪੈਨਸ਼ਨ ਦਸਤਾਵੇਜ਼ ਅਤੇ ਪ੍ਰਵਾਨਿਤ ਵੋਟਰ ਸਲਿੱਪ ਵੀ ਸ਼ਾਮਲ ਹੈ। ਸ੍ਰੀ ਵੀ.ਕੇ. ਸਿੰਘ ਨੇ ਦੱਸਿਆ ਕਿ ਫੇਸਬੁੱਕ ਵੱਲੋਂ ਵੀ 18 ਸਾਲ ਤੋਂ ਵੱਧ ਦੇ ਪੰਜਾਬ ਰਾਜ ਦੇ ਫੇਸਬੁੱਕ ਦੀ ਵਰਤੋਂ ਕਰਨ ਵਾਲੇ ਨੌਜਵਾਨਾਂ ਨੂੰ ਵੀ ਪੋਲ ਸਬੰਧੀ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ‘ਸ਼ੇਅਰ ਯੂ ਵੋਟਡ’ ਨਾਂ ਦੀ ਬਟਨ ਵੀ ਵਿਸ਼ੇਸ਼ ਤੌਰ ’ਤੇ ਚਲਾਇਆ ਜਾਵੇਗਾ। ਜਿਸ ਦੇ ਦਬਾਉਣ ਨਾਲ ਜਾਣਕਾਰਾਂ ਨੂੰ ਪਤਾ ਲੱਗ ਜਾਵੇਗਾ ਕਿ ਤੁਸੀਂ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਲਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ