Nabaz-e-punjab.com

ਗੁਰਦੁਆਰਾ ਬਾਬਾ ਜੀਵਨ ਸਿੰਘ ਮਿਸ਼ਨ ਪ੍ਰਬੰਧਕ ਕਮੇਟੀ ਦੀ ਚੋਣ

ਦਲਿਤ ਆਗੂ ਰਾਜਵਿੰਦਰ ਸਿੰਘ ਗਿੱਲ ਨੂੰ ਪ੍ਰਧਾਨ ਤੇ ਰਣਜੀਤ ਸਿੰਘ ਨੂੰ ਜਨਰਲ ਸਕੱਤਰ ਚੁਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਫਰਵਰੀ:
ਬਾਬਾ ਜੀਵਨ ਸਿੰਘ ਮਿਸ਼ਨ ਗੁਰਦੁਆਰਾ ਫੇਜ਼-3ਏ ਦੀ ਪ੍ਰਬੰਧਕ ਕਮੇਟੀ ਦੀ ਐਤਵਾਰ ਨੂੰ ਸਾਲਾਨਾ ਚੋਣ ਸਬੰਧੀ ਭਰਵੀਂ ਮੀਟਿੰਗ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਨੌਜਵਾਨ ਦਲਿਤ ਆਗੂ ਰਾਜਵਿੰਦਰ ਸਿੰਘ ਗਿੱਲ ਨੂੰ ਪ੍ਰਧਾਨ ਅਤੇ ਰਣਜੀਤ ਸਿੰਘ ਨੂੰ ਜਨਰਲ ਸਕੱਤਰ ਚੁਣਿਆ ਗਿਆ। ਪ੍ਰਧਾਨ ਦੀ ਅਹੁਦੇ ਲਈ ਰਾਜਵਿੰਦਰ ਸਿੰਘ ਗਿੱਲ ਅਤੇ ਜਸਵੀਰ ਸਿੰਘ ਨੇ ਕਾਗਜ਼ ਭਰੇ ਸਨ। ਜਿਸ ਲਈ ਐਤਵਾਰ ਨੂੰ ਸਵੇਰੇ 10 ਵਜੇ ਵੋਟਾਂ ਪੈਣੀਆਂ ਸਨ ਪ੍ਰੰਤੂ ਮੌਕੇ ’ਤੇ ਹਾਜ਼ਰ ਸੰਗਤਾਂ ਨੇ ਪ੍ਰਧਾਨ ਦੇ ਅਹੁਦੇ ਲਈ ਸਰਬਸੰਮਤੀ ਨਾਲ ਚੋਣ ਕਰਨ ਲਈ ਜ਼ੋਰ ’ਤੇ ਦਿੱਤਾ। ਇਸ ਸਬੰਧੀ ਸਾਰੇ ਮੈਂਬਰਾਂ ਨੇ ਆਪਸੀ ਸਹਿਮਤੀ ਨਾਲ ਕਮੇਟੀ ਦੇ ਸਾਬਕਾ ਪ੍ਰੈੱਸ ਸਕੱਤਰ ਰਾਜਵਿੰਦਰ ਸਿੰਘ ਗਿੱਲ ਨੂੰ ਪ੍ਰਧਾਨ ਚੁਣ ਲਿਆ ਗਿਆ।
ਇਸ ਮੌਕੇ ਹੋਰਨਾਂ ਅਹੁਦਿਆਂ ਵਿੱਚ ਸੁਖਦੇਵ ਸਿੰਘ ਨੂੰ ਮੀਤ ਪ੍ਰਧਾਨ, ਰਣਜੀਤ ਸਿੰਘ ਨੂੰ ਜਨਰਲ ਸਕੱਤਰ, ਅਵਤਾਰ ਸਿੰਘ ਉਪ ਸਕੱਤਰ, ਕੈਸ਼ੀਅਰ ਕੈਸ਼ੀਅਰ ਨਿਯੁਕਤ ਕੀਤਾ ਗਿਆ। ਇਸ ਮੌਕੇ ਮਲਕੀਤ ਸਿੰਘ, ਦਲੀਪ ਸਿੰਘ, ਸੁਰਿੰਦਰ ਸਿੰਘ, ਸ਼ਾਦੀ ਲਾਲ, ਰਾਮ ਸਿੰਘ ਸਹੋਤਾ, ਅਮਰੀਕ ਸਿੰਘ ਬਲੌਂਗੀ, ਨਿਰਭੈਅ ਸਿੰਘ, ਖੁਸ਼ਹਾਲ ਸਿੰਘ ਵੀ ਹਾਜ਼ਰ ਸਨ। ਅਖੀਰ ਵਿੱਚ ਨਵ-ਨਿਯੁਕਤ ਪ੍ਰਧਾਨ ਰਾਜਵਿੰਦਰ ਸਿੰਘ ਗਿੱਲ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਸੰਗਤ ਦੇ ਸਹਿਯੋਗ ਨਾਲ ਇਸ ਜ਼ਿੰਮੇਵਾਰੀ ਨੂੰ ਸੇਵਾ ਭਾਵਨਾ ਨਾਲ ਨਿਭਾਉਣਗੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…