nabaz-e-punjab.com

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਦੀ ਚੋਣ, ਬਲਬੀਰ ਸਿੰਘ ਖਾਲਸਾ ਪ੍ਰਧਾਨ ਬਣੇ

ਬਲਬੀਰ ਸਿੰਘ ਖਾਲਸਾ ਨੇ ਆਪਣੇ ਵਿਰੋਧੀ ਜਰਨੈਲ ਸਿੰਘ ਨੂੰ 153 ਵੋਟਾਂ ਨਾਲ ਹਰਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਸਤੰਬਰ:
ਇੱਥੋਂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਦੀ ਐਤਵਾਰ ਨੂੰ ਸਾਲਾਨਾ ਚੋਣ ਹੋਈ। ਇਸ ਸਬੰਧੀ ਪ੍ਰਭ ਕੀਰਤਨ ਸਿੰਘ, ਸਤਨਾਮ ਸਿੰਘ ਅਤੇ ਜੋਧ ਸਿੰਘ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਵਿਸ਼ੇਸ਼ ਚੋਣ ਕਮੇਟੀ ਦੀ ਨਿਗਰਾਨੀ ਹੇਠ ਅੱਜ ਸਵੇਰੇ 8 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਵੋਟਾਂ ਪਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੀਆਂ ਕੁੱਲ 2804 ਵੋਟਾਂ ਹਨ। ਜਿਨ੍ਹਾਂ ’ਚੋਂ 1761 ਵੋਟਰਾਂ ਨੇ ਵੋਟਾਂ ਪਈਆਂ। ਜਿਨ੍ਹਾਂ ’ਚੋਂ ਬਲਬੀਰ ਸਿੰਘ ਖਾਲਸਾ ਨੂੰ 957 ਅਤੇ ਵਿਰੋਧੀ ਉਮੀਦਵਾਰ ਜਰਨੈਲ ਸਿੰਘ ਨੂੰ 804 ਵੋਟਾਂ ਪਈਆਂ। ਇਸ ਤਰ੍ਹਾਂ ਬਲਬੀਰ ਸਿੰਘ ਖਾਲਸਾ 153 ਵੱਧ ਵੋਟਾਂ ਲੈ ਕੇ ਪ੍ਰਧਾਨ ਦੀ ਚੋਣ ਜਿੱਤ ਵਿੱਚ ਸਫਲ ਰਹੇ।
ਅਖੀਰ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਸੋਢੀ ਨੇ ਸਾਰੀ ਸੰਗਤ ਦਾ ਧੰਨਵਾਦ ਕੀਤਾ ਜਦੋਂਕਿ ਨਵੇਂ ਚੁਣੇ ਗਏ ਪ੍ਰਧਾਨ ਬਲਬੀਰ ਸਿੰਘ ਖਾਲਸਾ ਨੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦਾ ਭਰੋਸਾ ਦਿੱਤਾ। ਇਸ ਮੌਕੇ ਅਕਾਲੀ ਆਗੂ ਬੀਬੀ ਕਸ਼ਮੀਰ ਕੌਰ, ਯੂਥ ਆਗੂ ਜਸਰਾਜ ਸਿੰਘ ਸੋਨੂੰ, ਸਾਬਕਾ ਕੌਂਸਲਰ ਸੁਖਮਿੰਦਰ ਸਿੰਘ ਬਰਨਾਲਾ, ਕਾਂਗਰਸ ਆਗੂ ਗੁਰਚਰਨ ਸਿੰਘ ਭੰਵਰਾ ਸਮੇਤ ਵੱਡੀ ਗਿਣਤੀ ਸਥਾਨਕ ਸੰਗਤ ਅਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਸੋਹਾਣਾ ਥਾਣਾ ਦੇ ਐਸਐਚਓ ਤਰਲੋਚਨ ਸਿੰਘ ਅਤੇ ਫੇਜ਼-11 ਥਾਣਾ ਦੇ ਐਸਐਚਓ ਗੁਰਪ੍ਰੀਤ ਸਿੰਘ ਬੈਂਸ ਅਤੇ ਹੋਰ ਪੁਲੀਸ ਕਰਮਚਾਰੀ ਤਾਇਨਾਤ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …